Corona positive reported after death : ਹੁਸ਼ਿਆਰਪੁਰ ਦੇ ਇਕ ਵਿਅਕਤੀ ਦੀ ਮੌਤ ਤੋਂ ਬਾਅਦ ਰਿਪੋਰਟ ਵਿਚ ਕੋਰੋਨਾ ਵਾਇਰਸ ਦੀ ਪੁਸ਼ਟੀ ਹੋਈ ਹੈ। ਜ਼ਿਕਰਯੋਗ ਹੈ ਕਿ 7 ਮਈ ਨੂੰ ਪੀਜੀਆਈ ਚੰਡੀਗੜ੍ਹ ’ਚ ਉਸ ਵਿਅਕਤੀ ਦੀ ਮੌਤ ਹੋਈ ਸੀ ਤੇ ਉਸ ਦੇ ਕੋਰੋਨਾ ਸੈਂਪਲ ਲੈ ਲਏ ਗਏ ਸਨ। ਉਸ ਦੀ ਰਿਪੋਰਟ ਵਿਚ ਉਸ ਦੇ ਕੋਰੋਨਾ ਵਾਇਰਸ ਦੇ ਪਾਜ਼ੀਟਿਵ ਹੋਣ ਦੀ ਪੁਸ਼ਟੀ ਹੋਈ ਸੀ।
ਦੱਸਣਯੋਗ ਹੈ ਕਿ ਜ਼ਿਲਾ ਹੁਸ਼ਿਆਰਪੁਰ ਦੇ ਤਲਵਾੜਾ ਦੇ ਰਹਿਣ ਵਾਲੇ 62 ਸਾਲਾ ਓਮਕਾਰ ਸਿੰਘ ਦੇ ਸਿਰ ’ਤੇ ਗੰਬੀਰ ਸੱਟ ਲੱਗੀ ਸੀ ਅਤੇ ਇਸ ਤੋਂ ਇਲਾਵਾ ਉਸ ਨੂੰ ਸਾਹ ਲੈਣ ਵਿਚ ਵੀ ਮੁਸ਼ਕਲ ਆ ਰਹੀ ਸੀ, ਜਿਸ ਦੇ ਚੱਲਦਿਆਂ ਉਸ ਨੂੰ 5 ਮਈ ਨੂੰ ਪੀਜੀਆਈ ਚੰਡੀਗੜ੍ਹ ਵਿਚ ਦਾਖਲ ਕਰਵਾਇਆ ਗਿਆ ਸੀ ਤੇ ਦੋ ਦਿਨ ਬਾਅਦ ਉਸ ਦੀ ਮੌਤ ਹੋ ਗਈ ਸੀ। ਜ਼ਿਕਰਯੋਗ ਹੈ ਕਿ ਇਸ ਮ੍ਰਿਤਕ ਦੀ ਰਿਪੋਰਟ ਨੂੰ ਮਿਲਾ ਕੇ ਹੁਸ਼ਿਆਰਪੁਰ ਵਿਚ ਕੋਰੋਨਾ ਕਾਰਨ ਮਰਨ ਵਾਲੇ ਪੀੜਤਾਂ ਦੀ ਗਿਣਤੀ 4 ਹੋ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ. ਜਸਬੀਰ ਸਿੰਘ ਨੇ ਦੱਸਿਆ ਕਿ ਓਮਵਾਰ ਦੀ 7 ਮਈ ਨੂੰ ਪੀਜੀਆਈ ਵਿਚ ਮੌਤ ਹੋ ਗਈ ਸੀ। ਕੋਰੋਨਾ ਦੀ ਜਾਂਚ ਲਈ ਅਹਿਤਿਆਤ ਵਜੋਂ ਉਸ ਦੇ ਸੈਂਪਲ ਲੈ ਲਏ ਗਏ ਸਨ, ਜਿਸ ਦੀ ਰਿਪੋਰਟ ਕੱਲ ਸ਼ਨੀਵਾਰ ਨੂੰ ਪਾਜ਼ੀਟਿਵ ਪਾਈ ਗਈ ਹੈ। ਉਨ੍ਹਾਂ ਦੱਸਿਆ ਕਿ ਮਰੀਜ਼ ਦੀ ਮੌਤ ਤੋਂ ਬਾਅਦ ਹੁਣ ਜ਼ਿਲੇ ਵਿਚ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ ਚਾਰ ਹੋ ਗਈ ਹੈ। ਇਥੇ ਇਹ ਵੀ ਦੱਸ ਦੇਈਏ ਕਿ ਇਸ ਪਾਜ਼ੀਟਿਵ ਕੇਸ ਨੂੰ ਮਿਲਾ ਕੇ ਹੁਣ ਤੱਕ ਜ਼ਿਲੇ ਵਿਚੋਂ ਕੁਲ 91 ਪਾਜ਼ੀਟਿਵ ਕੇਸ ਪਏ ਜਾ ਚੁੱਕੇ ਹਨ, ਜਿਨ੍ਹਾਂ ਵਿਚੋਂ 4 ਦੀ ਮੌਤ ਹੋ ਚੁੱਕੀ ਹੈ। ਦੱਸਣਯੋਗ ਹੈ ਕਿ ਕੋਰੋਨਾ ਵਾਇਰਸ ਦੇ ਮਾਮਲਿਆਂ ਵਿਚ ਸੂਬੇ ’ਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ, ਜੋਕਿ ਇਕ ਗੰਭੀਰ ਚਿੰਤਾ ਦਾ ਵਿਸ਼ਾ ਹੈ।