Suicide committed by a : ਅੱਜ ਸੰਗਰੂਰ ਜਿਲ੍ਹੇ ਤੋਂ ਬੁਰੀ ਖਬਰ ਆਈ ਹੈ ਜਿਥੇ ਇਕ ਕਿਸਾਨ ਵਲੋਂ ਖੁਦਕੁਸ਼ੀ ਕਰ ਲਈ ਗਈ ਹੈ। ਉਸ ਨੂੰ ਕੋਰੋਨਾ ਵਾਇਰਸ ਕਾਰਨ ਘਰ ਵਿਚ ਹੀ ਏਕਾਂਤਵਾਸ ਕੀਤਾ ਗਿਆ ਸੀ। ਮਿਲੀ ਜਾਣਕਾਰੀ ਮੁਤਾਬਕ ਵਿਅਕਤੀ ਪਿੰਡ ਮਾਂਗੇਵਾਲ ਦਾ ਰਹਿਣ ਵਾਲਾ ਸੀ। ਉਸ ਦੀ ਪਛਾਣ ਪੱਪੂ ਸਿੰਘ (37) ਪੁੱਤਰ ਤੇਜਾ ਸਿੰਘ ਵਜੋਂ ਹੋਈ ਹੈ। ਉਕਤ ਵਿਅਕਤੀ ਆਪਣੇ ਪਰਿਵਾਰ ਦਾ ਪੇਟ ਭਰਨ ਲਈ ਹਰਿਆਣਾ ਵਿਖੇ ਮਜ਼ਦੂਰੀ ਕਰਦਾ ਸੀ। ਇਥੇ ਉਸ ਕੋਲ ਆਪਣੀ ਜ਼ਮੀਨ ਵੀ ਨਹੀਂ ਸੀ। ਪਰ ਲੌਕਡਾਊਨ ਕਾਰਨ ਉਹ ਕੁਝ ਦਿਨ ਪਹਿਲਾਂ ਹੀ ਘਰ ਪਰਤਿਆ ਸੀ। ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਬਾਹਰਲੇ ਸੂਬਿਆਂ ਤੋਂ ਆਉਣ ਵਾਲੇ ਵਿਅਕਤੀਆਂ ਨੂੰ ਘਰਾਂ ਵਿਚ ਏਕਾਂਤਵਾਸ ਦੀ ਹਦਾਇਤ ਦਿੱਤੀ ਗਈ ਹੈ।
ਇਸੇ ਨੂੰ ਧਿਆਨ ਵਿਚ ਰੱਖਦੇ ਹੋਏ ਪੱਪੂ ਸਿੰਘ ਨੂੰ 30 ਅਪ੍ਰੈਲ ਤੋਂ 20 ਮਈ ਤਕ ਘਰ ਵਿਚ ਹੀ ਏਕਾਂਤਵਾਸ ਦੇ ਨਿਰਦੇਸ਼ ਦਿੱਤੇ ਗਏ ਸਨ। ਥਾਣਾ ਠੁੱਲੀਵਾਲ ਦੇ ASI ਸਤਪਾਲ ਸਿੰਘ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਬਾਹਰਲੇ ਸੂਬੇ ਤੋਂ ਆਇਆ ਸੀ ਇਸ ਲਈ ਉਸ ਨੂੰ ਘਰ ਵਿਚ ਹੀ ਕੁਆਰੰਟਾਈਨ ਕੀਤਾ ਗਿਆ ਸੀ। ਮ੍ਰਿਤਕ ਕਿਸਾਨ ਪੱਪੂ ਸਿੰਘ ਦੀ ਮਾਤਾ ਗੁਰਦੇਵ ਕੌਰ ਦੇ ਬਿਆਨ ਲੈ ਲਏ ਗਏ ਹਨ। ਉਨ੍ਹਾਂ ਦੱਸਿਆ ਕਿ ਪੱਪੂ ਸਿੰਘ ਬਹੁਤ ਹੀ ਗਰੀਬ ਸੀ ਤੇ ਘਰ ਵਿਚ ਕਮਾਉਣ ਵਾਲਾ ਉਹ ਇਕੱਲਾ ਹੀ ਸੀ। ਉਸ ਨਾਲ ਹੀ ਘਰ ਦਾ ਗੁਜਾਰਾ ਚੱਲਦਾ ਸੀ। ਹੁਣ ਉਸ ਦੀ ਮੌਤ ਤੋਂ ਬਾਅਦ ਘਰ ਵਿਚ ਕਮਾਈ ਦਾ ਕੋਈ ਸਾਧਨ ਨਹੀਂ ਹੈ ਇਸ ਲਈ ਪੱਪੂ ਸਿੰਘ ਦੀ ਮਾਂ ਨੇ ਆਰਥਿਕ ਮਦਦ ਦੀ ਵੀ ਮੰਗ ਕੀਤੀ ਤਾਂ ਜੋ ਘਰ ਦਾ ਗੁਜਾਰਾ ਚੱਲ ਸਕੇ।
ਪੰਜਾਬ ਸਰਕਾਰ ਵਲੋਂ ਏਕਾਂਤਵਾਸ ਵਿਚ ਰਹਿਣ ਸਬੰਧੀ ਐਡਵਾਇਜਰੀ ਜਾਰੀ ਕੀਤੀ ਗਈ ਹੈ। ਕੋਰੋਨਾ ਵਾਇਰਸ ਸਿਸਟਮਿਕ ਬੀਮਾਰੀ ਹੈ ਜੋ ਨੋਵਲ ਕੋਰੋਨਾ ਵਾਇਰਸ ਨਾਲ ਹੁੰਦੀ ਹੈ। ਪੀੜਤ ਵਿਅਕਤੀ ਦੇ ਸੰਪਰਕ ਵਿਚ ਆਉਣ ਨਾਲ ਅਤੇ ਇੰਫੈਕਟਿਡ ਚੀਜਾਂ/ਵਸਤੂਆਂ ਨੂੰ ਛੂਹਣ ਨਾਲ ਫੈਲਦੀ ਹੈ ਕਿਉਂਕਿ ਇਕ ਲਾਗ ਦਾ ਵਾਇਰਸ ਹੈ ਇਸ ਲਈ ਇਹ ਜ਼ਰੂਰੀ ਹੈ ਕਿ ਵਾਇਰਸ ਸਬੰਧੀ ਸਾਰੇ ਸੰਪਰਕਾਂ ਨੂੰ ਏਕਾਂਤਵਾਸ ਕੀਤਾ ਜਾਵੇ ਤੇ ਡਾਕਟਰੀ ਜਾਂਚ ਕਰਵਾਈ ਜਾਵੇ।