6 more Covid-19 patients : ਕੋਰੋਨਾ ਦਾ ਕਹਿਰ ਥੰਮ੍ਹਣ ਦਾ ਨਾਂ ਨਹੀਂ ਲੈ ਰਿਹਾ। ਪੰਜਾਬ ਦੇ ਜਿਲ੍ਹਾ ਗੁਰਦਾਸਪੁਰ ਤੋਂ 6 ਹੋਰ ਕੋਰੋਨਾ ਪਾਜੀਟਿਵ ਕੇਸਾਂ ਦੀ ਖਬਰ ਆਈ ਹੈ। ਗੁਰਦਾਸਪੁਰ ਵਿਚ ਹੁਣ ਤਕ ਕੋਰੋਨਾ ਪਾਜੀਟਿਵ ਮਰੀਜਾਂ ਦੀ ਗਿਣਤੀ ਵਧ ਕੇ 128 ਹੋ ਗਈ ਹੈ। ਪੰਜਾਬ ਵਿਚ ਪਿਛਲੇ ਕੁਝ ਦਿਨਾਂ ਤੋਂ ਕੋਰੋਨਾ ਪੀੜਤਾਂ ਦੀ ਗਿਣਤੀ ਤੇਜੀ ਨਾਲ ਵਧੀ ਹੈ। ਇਸ ਦਾ ਕਾਰਨ ਧਾਰਮਿਕ ਸਥਾਨਾਂ ਤੋਂ ਵਾਪਸ ਆਉਣ ਵਾਲੇ ਸ਼ਰਧਾਲੂ ਹਨ। ਗੁਰਦਾਸਪੁਰ ਵਿਚ ਜਿਹੜੇ 128 ਪਾਜੀਟਿਵ ਕੇਸ ਸਾਹਮਣੇ ਆਏ ਹਨ, ਉਨ੍ਹਾਂ ਵਿਚੋਂ ਲਗਭਗ 118 ਸ਼ਰਧਾਲੂ ਹਨ। ਨਵੇਂ ਪਾਜੀਟਿਵ ਕੇਸ ਮਿਲਣ ਨਾਲ ਲੋਕਾਂ ਵਿਚ ਡਰ ਦਾ ਮਾਹੌਲ ਪੈਦਾ ਹੋ ਗਿਆ ਹੈ ਤੇ ਪ੍ਰਸ਼ਾਸਨ ਦੀ ਵੀ ਚਿੰਤਾ ਵਧ ਗਈ ਹੈ।
ਜਿਹੜੇ ਕੋਰੋਨਾ ਪਾਜੀਟਿਵ ਮਰੀਜ਼ ਮਿਲੇ ਹਨ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਕੁਆਰੰਟਾਈਨ ਕਰ ਦਿੱਤਾ ਗਿਆ ਹੈ। ਜਿਨ੍ਹਾਂ ਦੀ ਰਿਪੋਰਟ ਪਾਜੀਟਿਵ ਆਏਗੀ ਉਨ੍ਹਾਂ ਨੂੰ ਆਈਸੋਲੇਸ਼ਨ ਵਾਰਡ ਵਿਚ ਸ਼ਿਫਟ ਕਰ ਦਿੱਤਾ ਜਾਵੇਗਾ। ਭਾਵੇਂ ਪੰਜਾਬ ਸਰਕਾਰ ਵਲੋਂ ਵਾਰ-ਵਾਰ ਬਾਹਰਲੇ ਸੂਬਿਆਂ ਤੋਂ ਆਉਣ ਵਾਲੇ ਸ਼ਰਧਾਲੂਆਂ ਦੇ ਟੈਸਟਾਂ ਨੂੰ ਯਕੀਨੀ ਬਣਾਇਆ ਗਿਆ ਹੈ ਪਰ ਫਿਰ ਵੀ ਇਸ ਨਾਲ ਇੰਫੈਕਟਿਡ ਲੋਕਾਂ ਦੀ ਗਿਣਤੀ ਵਧੀ ਜਾ ਰਹੀ ਹੈ। ਕਰਫਿਊ ਵਿਚ ਵੀ ਥੋੜ੍ਹੀ ਢਿੱਲ ਦਿੱਤੀ ਜਾ ਰਹੀ ਹੈ ਜਿਸ ਕਾਰਨ ਬਾਜਾਰ ਵਿਚ ਵੀ ਭੀੜ ਵਧ ਗਈ ਹੈ। ਪੰਜਾਬ ਵਿੱਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਹੁਣ ਵਧ ਕੇ 1,792 ਹੋ ਗਈ ਹੈ। ਕੱਲ੍ਹ ਸਨਿੱਚਰਵਾਰ ਨੂੰ 24 ਨਵੇਂ ਮਾਮਲੇ ਸਾਹਮਣੇ ਆਏ ਸਨ; ਜਿਨ੍ਹਾਂ ਵਿੱਚੋਂ 15 ਜਣੇ ਨਾਂਦੇੜ ਸਾਹਿਬ ਤੋਂ ਪਰਤੇ ਸ਼ਰਧਾਲੂ ਹਨ। ਲੁਧਿਆਣਾ ਜ਼ਿਲ੍ਹੇ ਦੇ ਜਗਰਾਓਂ ਬਲਾਕ ’ਚ ਪੈਂਦੇ ਪਿੰਡ ਮਾਣੂਕੇ ਦੇ ਇੱਕ ਵਿਅਕਤੀ ਦੀ ਕੱਲ੍ਹ ਕੋਰੋਨਾ ਵਾਇਰਸ ਕਾਰਨ ਮੌਤ ਹੋਣ ਤੋਂ ਬਾਅਦ ਇਲਾਕੇ ’ਚ ਕੁਝ ਸਹਿਮ ਪਾਇਆ ਜਾ ਰਿਹਾ ਹੈ। ਜਿਸ 56 ਸਾਲਾ ਵਿਅਕਤੀ ਗੁਰਜੰਟ ਸਿੰਘ ਦਾ ਦੇਹਾਂਤ ਹੋਇਆ ਹੈ, ਉਹ ਮਹਾਰਾਸ਼ਟਰ ਦੇ ਨਾਂਦੇੜ ਸਾਹਿਬ ਤੋਂ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਦਰਸ਼ਨ ਕਰ ਕੇ ਪਰਤਿਆ ਸੀ।