Dust storm hits Delhi-NCR: ਨਵੀਂ ਦਿੱਲੀ: ਮਾਨਸੂਨ ਆਉਣ ਵਿੱਚ ਹਾਲੇ ਕੁਝ ਸਮਾਂ ਬਾਕੀ ਹੈ ਕਿ ਦਿੱਲੀ ਵਿੱਚ ਮੌਸਮ ਨੇ ਅਚਾਨਕ ਕਰਵਟ ਲੈ ਲਈ ਹੈ. ਦਿੱਲੀ-NCR ਸਮੇਤ ਪੂਰੇ ਉੱਤਰ ਭਾਰਤ ਵਿੱਚ ਧੂੜ ਭਰੀਆਂ ਹਵਾਵਾਂ ਚਲੀਆਂ ਅਤੇ ਕਾਲੇ ਬੱਦਲ ਛਾ ਗਏ । ਮੌਸਮ ਵਿਭਾਗ ਦਾ ਕਹਿਣਾ ਹੈ ਕਿ ਪੱਛਮੀ ਗੜਬੜ ਕਾਰਨ ਗਰਮੀ ਨਾਲ ਰਾਹਤ ਮਿਲ ਸਕਦੀ ਹੈ । ਉੱਥੇ ਹੀ ਦੇਸ਼ ਦੇ ਕਈ ਹਿੱਸਿਆਂ ਵਿੱਚ ਭਾਰੀ ਬਾਰਿਸ਼ ਹੋਈ ।
ਤੇਜ਼ ਹਵਾਵਾਂ ਅਤੇ ਹਨੇਰੀ ਕਾਰਨ ਐਤਵਾਰ ਦੀ ਸਵੇਰ ਦਿੱਲੀ-ਐਨਸੀਆਰ, ਚੰਡੀਗੜ੍ਹ ਅਤੇ ਪੰਜਾਬ ਦੇ ਕਈ ਇਲਾਕਿਆਂ ਵਿੱਚ ਪਾਰਾ ਡਿੱਗ ਗਿਆ । ਚੰਡੀਗੜ੍ਹ ਵਿੱਚ ਸਵੇਰੇ 8 ਵਜੇ ਸ਼ਹਿਰ ਦੇ ਚਾਰੋਂ-ਪਾਸੇ ਸੰਘਣੇ ਬੱਦਲ ਛਾ ਗਏ ਸੀ।
ਮੋਗਾ, ਲੁਧਿਆਣਾ, ਅੰਮ੍ਰਿਤਸਰ, ਰੋਪੜ, ਤਰਨਤਾਰਨ, ਨਵਾਂ ਸ਼ਹਿਰ, ਸੰਗਰੂਰ ਅਤੇ ਹੁਸ਼ਿਆਰਪੁਰ ਸਮੇਤ ਪੰਜਾਬ ਦੇ ਕਈ ਹਿੱਸਿਆਂ ਵਿੱਚ ਤੇਜ਼ ਹਵਾਵਾਂ ਨਾਲ ਹਲਕੀ ਬਾਰਿਸ਼ ਹੋਈ । ਸਥਾਨਕ ਮੌਸਮ ਦਫਤਰ ਨੇ ਮੰਗਲਵਾਰ ਤੱਕ ਖੇਤਰ ਵਿੱਚ ਬਾਰਿਸ਼ ਅਤੇ ਗਰਜ ਦਾ ਅਨੁਮਾਨ ਲਗਾਇਆ ਗਿਆ ਹੈ । ਇਸੇ ਤਰ੍ਹਾਂ ਦਿੱਲੀ ਵਿੱਚ ਵੀ ਸਵੇਰੇ 11 ਵਜੇ ਤੇਜ਼ ਹਨੇਰੀ ਚੱਲ ਰਹੀ ਸੀ । ਅਸਮਾਨ ਵਿੱਚ ਬੱਦਲ ਛਾਏ ਰਹੇ ਅਤੇ ਕਈਂ ਥਾਵਾਂ ‘ਤੇ ਬਾਰਿਸ਼ ਵੀ ਹੋਈ । ਜਿਸ ਨਾਲ ਮੌਸਮ ਸੁਹਾਵਣਾ ਹੋ ਗਿਆ ।
ਦੱਸ ਦੇਈਏ ਕਿ ਇਸ ਦੇ ਨਾਲ ਹੀ ਕੁਝ ਮਾਹਿਰਾਂ ਦਾ ਕਹਿਣਾ ਹੈ ਕਿ ਬਾਰਿਸ਼ ਕਾਰਨ ਕੋਰੋਨਾ ਵਾਇਰਸ ਦਾ ਖ਼ਤਰਾ ਜ਼ਿਆਦਾ ਹੈ । ਮਾਹਿਰਾਂ ਦਾ ਮੰਨਣਾ ਹੈ ਕਿ ਕੋਰੋਨਾ ਵਾਇਰਸ ਤੇਜ਼ ਧੁੱਪ ਵਿੱਚ ਘੱਟ ਫੈਲਦਾ ਹੈ । ਅਜਿਹੀ ਸਥਿਤੀ ਵਿੱਚ ਮੀਂਹ ਨੇ ਕੋਰੋਨਾ ਦੇ ਜੋਖਮ ਨੂੰ ਵਧਾ ਦਿੱਤਾ ਹੈ । ਹਾਲਾਂਕਿ, ਕੁਝ ਖੋਜਕਰਤਾਵਾਂ ਨੇ ਖੋਜ ਵਿੱਚ ਪਾਇਆ ਹੈ ਕਿ ਕੋਰੋਨਾ ਵਾਇਰਸ ਦਾ ਉੱਚ ਗਰਮੀ ਜਾਂ ਠੰਡ ਨਾਲ ਕੋਈ ਲੈਣਾ ਦੇਣਾ ਨਹੀਂ ਹੈ ।