Madhuri Dixit Old Pics: ਕੋਰੋਨਾ ਵਾਇਰਸ ਦਾ ਕਹਿਰ ਪੂਰੀ ਦੁਨੀਆ ‘ਚ ਜਾਰੀ ਹੈ। ਜਿਸ ਕਾਰਨ ਪੂਰਾ ਦੇਸ਼ ਲੌਕਡਾਊਨ ਕੀਤਾ ਗਿਆ ਹੈ। ਆਮ ਜਨਤਾ ਤੋਂ ਲੈ ਕੇ ਫਿਲਮੀ ਹਸਤੀਆਂ ਵੀ ਆਪਣੇ ਘਰਾਂ ‘ਚ ਸਮਾ ਬਿਤਾ ਰਹੀਆਂ ਹਨ। ਮਾਧੁਰੀ ਦੀਕਸ਼ਿਤ ਇਨ੍ਹੀਂ ਦਿਨੀਂ ਸੋਸ਼ਲ ਮੀਡੀਆ ਤੇ ਬਹੁਤ ਐਕਟਿਵ ਹੈ ਅਤੇ ਨਵੇਂ ਵੀਡੀਓ ਜ਼ਰੀਏ ਪ੍ਰਸ਼ੰਸਕਾਂ ਦਾ ਮਨੋਰੰਜਨ ਕਰ ਰਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਦੀਆ ਥਰੋਬੈਕ ਤਸਵੀਰਾਂ ਅਤੇ ਵੀਡੀਓਜ਼ ਵੀ ਵਾਇਰਲ ਹੋ ਰਹੇ ਹਨ। ਮਾਧੁਰੀ ਦੀਕਸ਼ਿਤ ਦੀ ਇੱਕ ਪੁਰਾਣੀ ਬਚਪਨ ਦੀ ਤਸਵੀਰ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ।
ਉਨ੍ਹਾਂ ਨੇ ਆਪਣੀ ਇਸ ਤਸਵੀਰ ਨੂੰ ਇੰਸਟਾਗ੍ਰਾਮ ‘ਤੇ ਸ਼ੇਅਰ ਕੀਤੀ ਹੈ ।ਇਸ ਤਸਵੀਰ ‘ਚ ਉਹ ਆਪਣੀ ਭੈਣ ਦੇ ਨਾਲ ਨਜ਼ਰ ਆ ਰਹੇ ਹਨ । ਇਹ ਤਸਵੀਰ ਉਨ੍ਹਾਂ ਦੇ ਬਚਪਨ ਦੀ ਹੈ, ਜਿਸ ‘ਚ ਉਹ ਆਪਣੀ ਭੈਣ ਦੇ ਨਾਲ ਡਾਂਸ ਕਰਦੇ ਹੋਏ ਵਿਖਾਈ ਦੇ ਰਹੇ ਹਨ । ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਅਦਾਕਾਰਾ ਨੇ ਲਿਖਿਆ ਕਿ ‘ਇਹ ਮੇਰੀਆਂ ਮਨ ਪਸੰਦ ਯਾਦਾਂ ਵਿੱਚੋਂ ਇੱਕ ਹੈ ਜੋ ਮੇਰੀ ਭੈਣ ਨਾਲ ਹੈ । ਅਸੀਂ ਹਮੇਸ਼ਾ ਸਕੂਲ ਦੇ ਮੁਕਾਬਲਿਆਂ ਵਿੱਚ ਹਿੱਸਾ ਲੈਂਦੇ ਸੀ ।ਇਹ ਮੇਰੇ ਮਨਪਸੰਦ ਡਾਂਸ ਬੱਡੀ ਦੇ ਨਾਲ ਇੱਕ ਮੇਜਰ ਥ੍ਰੋ ਬੈਕ ਬਚਪਨ ਦੀ ਯਾਦ ਨੂੰ ਸਾਂਝਾ ਕਰ ਰਿਹਾ ਹੈ । ਇਸ ਦੇ ਨਾਲ ਹੀ ਉਨ੍ਹਾਂ ਨੇ ਆਪਣੇ ਫੈਨਸ ਤੋਂ ਇਹ ਵੀ ਪੁੱਛਿਆ ਕਿ ਮੈਨੂੰ ਦੱਸੋ ਤੁਹਾਡੀ ਮਨਪਸੰਦ ਬਚਪਨ ਦੀ ਯਾਦ ਕੀ ਹੈ’।
ਮਾਧੁਰੀ ਦੀਕਸ਼ਿਤ ਦਾ ਹਾਲ ਹੀ ਵਿੱਚ ਵੀਡੀਓ ਵਾਇਰਲ ਹੋਇਆ ਜਿਸ ਵਿੱਚ ਉਹਨਾਂ ਦਾ ਬੇਟਾ ਤਬਲਾ ਵਜਾਉਂਦਾ ਨਜ਼ਰ ਆ ਰਿਹਾ ਸੀ,ਤਾਂ ਉੱਥੇ ਹੀ ਅਦਾਕਾਰਾ ਤਬਲੇ ਦੀ ਤਾਲ ‘ਤੇ ਡਾਂਸ ਕਰਦੀ ਨਜ਼ਰ ਆ ਰਹੀ ਹੈ। ਇੰਨਾ ਹੀ ਨਹੀਂ ਬਾਲੀਵੁੱਡ ਕਲਾਕਾਰਾਂ ਦੇ ਨਾਲ-ਨਾਲ ਉਨ੍ਹਾਂ ਦੇ ਫੈਨਜ਼ ਵੀ ਉਨ੍ਹਾਂ ਦੀ ਖੂਬ ਪ੍ਰਸ਼ੰਸਾ ਕਰ ਰਹੇ ਹਨ।ਉਨ੍ਹਾਂ ਨੇ ਇਸ ਵੀਡੀਓ ਨੂੰ ਪੋਸਟ ਕਰਦੇ ਹੋਏ ਲਿਖਿਆ ਹੈ ਕਿ ਕੁਆਰੰਟਾਈਨ ਸਾਨੂੰ ਉਨ੍ਹਾਂ ਚੀਜ਼ਾਂ ਨੂੰ ਕਰਨ ‘ਚ ਮਦਦ ਕਰ ਰਿਹਾ ਹੈ, ਜਿਸ ਨੂੰ ਅਸੀਂ ਕਰਨਾ ਚਾਹੁੰਦੇ ਹਾਂ। ਵੀਡੀਓ ‘ਚ ਜਿੱਥੇ ਮਾਧੁਰੀ ਦੀਕਸ਼ਿਤ ਦੇ ਬੇਟੇ ਤਬਲਾ ਵਜਾਉਂਦੇ ਦਿਖਾਈ ਦੇ ਰਹੇ ਹਨ ਤਾਂ ਉੱਥੇ ਹੀ ਅਦਾਕਾਰਾ ਲਗਾਤਾਰ ਉਸ ਦੀ ਤਾਲ ‘ਤੇ ਥਿਰਕਦੀ ਨਜ਼ਰ ਆ ਰਹੀ ਹੈ। ਦੱਸਣਯੋਗ ਹੈ ਕਿ ਮਾਧੁਰੀ ਇੱਕ ਬਹੁਤ ਹੀ ਵਧੀਆ ਕੱਥਕ ਡਾਂਸਰ ਹੈ। ਉਨ੍ਹਾਂ ਨੇ ਅੱਠ ਸਾਲ ਤੱਕ ਇਸ ਡਾਂਸ ਦੀ ਸਿੱਖਿਆ ਲਈ ਹੈ।