Captain Happy to know the refusal : ਕੋਰੋਨਾ ਵਾਇਰਸ ਕਾਰਨ ਲੱਗੇ ਲੌਕਡਾਊਨ ਕਾਰਨ ਪੰਜਾਬ ਵਿਚ ਲੱਖਾਂ ਪ੍ਰਵਾਸੀ ਮਜ਼ਦੂਰ ਆਪਣੇ ਸੂਬਿਆਂ ਨੂੰ ਘਰਾਂ ਵਿਚ ਵਾਪਿਸ ਜਾਣ ਦੇ ਚਾਹਵਾਨ ਸਨ, ਜਿਸ ਤੋਂ ਬਾਅਦ ਵੱਡੀ ਗਿਣਤੀ ਵਿਚ ਮਜ਼ਦੂਰਾਂ ਨੇ ਰਜਿਸਟ੍ਰੇਸ਼ਨ ਕਰਵਾ ਕੇ ਆਪਣੇ ਘਰਾਂ ਨੂੰ ਵਾਪਸੀ ਕਰ ਲਈ। ਪਰ ਪੰਜਾਬ ਵਿਚ ਰਹਿਣ ਵਾਲੇ ਬਹੁਤੇ ਮਜ਼ਦੂਰਾਂ ਨੇ ਆਪਣੇ ਸੂਬੇ ਤੋਂ ਜਾਣ ਤੋਂ ਇਨਕਾਰ ਕਰ ਦਿੱਤਾ ਹੈ। ਮਜ਼ਦੂਰਾਂ ਦੇ ਇਸ ਫੈਸਲੇ ਤੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਾਫੀ ਖੁਸ਼ੀ ਹੋਈ ਹੈ, ਜਿਸ ਨੂੰ ਉਨ੍ਹਾਂ ਨੇ ਫੇਸਬੁੱਕ ’ਤੇ ਸਾਂਝਾ ਕੀਤਾ ਹੈ। ਇਸ ਫੇਸਬੁਕ ਪੋਸਟ ’ਤੇ ਉਨ੍ਹਾਂ ਨੇ ਪੰਜਾਬ ਤੋਂ ਗਏ ਮਜ਼ਦੂਰਾਂ ਦੀ ਮੁੜ ਸੂਬੇ ’ਚ ਵਾਪਸੀ ਦੀ ਉਮੀਦ ਵੀ ਪ੍ਰਗਟਾਈ ਹੈ।
ਉਨ੍ਹਾਂ ਨੇ ਫੇਸਬੁੱਕ ’ਤੇ ਆਪਣੀ ਖੁਸ਼ੀ ਨੂੰ ਜ਼ਾਹਿਰ ਕਰਦੇ ਹੋਏ ਲਿਖਿਆ ਹੈ’ ’’ਪ੍ਰਵਾਸੀ ਮਜ਼ਦੂਰਾਂ ਨੂੰ ਉਨ੍ਹਾਂ ਦੇ ਘਰ ਪਹੁੰਚਾਉਣ ਲਈ ਪੰਜਾਬ ਤੋਂ 40 ਟ੍ਰੇਨਾਂ ਰਵਾਨਾ ਹੋ ਚੁੱਕੀਆਂ ਹਨ। ਮੈਨੂੰ ਬਹੁਤ ਖੁਸ਼ੀ ਹੈ ਕਿ ਕੁਝ ਪ੍ਰਵਾਸੀ ਮਜ਼ਦੂਰਾਂ ਨੇ ਘਰ ਜਾਣ ਤੋਂ ਮਨ੍ਹਾ ਕਰ ਦਿੱਤਾ ਕਿਉਂਕਿ ਉਹ ਪੰਜਾਬ ਵਿਚ ਹੀ ਰਹਿਣਾ ਚਾਹੁੰਦੇ ਹਨ, ਜਿਨ੍ਹਾਂ ਦਾ ਪੂਰਾ-ਪੂਰਾ ਖਿਆਲ ਰਖਿਆ ਜਾਵੇਗਾ। ਮੈਨੂੰ ਉਮੀਦ ਹੈ ਕਿ ਜਿਹੜੇ ਮਜ਼ਦੂਰ ਆਪਣੇ ਘਰਾਂ ਨੂੰ ਗਏ ਹਨ ਉਹ ਜਲਦ ਹੀ ਵਾਪਸ ਮੁੜ ਆਉਣਗੇ।’’
ਕੈਪਟਨ ਨੇ ਕਿਹਾ ਕਿ ਹੈ ਜਿਹੜੇ ਮਜ਼ਦੂਰ ਇਥੇ ਰੁਕ ਗਏ ਹਨ, ਉਨ੍ਹਾਂ ਦਾ ਸਰਕਾਰ ਵੱਲੋਂ ਪੂਰਾ ਖਿਆਲ ਰਖਿਆ ਜਾਵੇਗਾ ਤੇ ਨਾਲ ਹੀ ਉਨ੍ਹਾਂ ਨੇ ਘਰ ਵਾਪਸੀ ਕਰ ਚੁੱਕੇ ਮਜ਼ਦੂਰਾਂ ਦੇ ਮੁੜ ਪੰਜਾਬ ਵਿਚ ਆਉਣ ਦੀ ਉਮੀਦ ਵੀ ਪ੍ਰਗਟਾਈ ਹੈ। ਦੱਸਣਯੋਗ ਹੈ ਕਿ ਪੂਰੇ ਸੂਬੇ ’ਚੋਂ ਘਰ ਵਾਪਸੀ ਜਾਣ ਵਾਲੇ ਮਜ਼ਦੂਰਾਂ ਦੀ ਗਿਣਤੀ 8 ਲੱਖ ਨੂੰ ਵੀ ਪਾਰ ਕਰ ਚੁੱਕੀ ਹੈ, ਜਿਸ ਕਾਰਨ ਸੂਬਾ ਸਰਕਾਰ ਕਾਫੀ ਪ੍ਰੇਸ਼ਾਨ ਸੀ। ਪੰਜਾਬ ਸਰਕਾਰ ਦੀ ਵੈੱਬਸਾਈਟ ’ਤੇ 4 ਤੋਂ 5 ਦਿਨਾਂ ਦਰਮਿਆਨ ਹੀ 8 ਲੱਖ ਮਜ਼ਦੂਰਾਂ ਨੇ ਰਜਿਸਟ੍ਰੇਸ਼ਨ ਕਰਵਾਈ ਸੀ, ਜਿਹੜੇ ਘਰ ਜਾਣ ਦੇ ਚਾਹਵਾਨ ਸਨ ਪਰ ਇਨ੍ਹਾਂ ਵਿਚੋਂ ਬਹੁਤੇ ਮਜ਼ਦੂਰ ਰੇਲਵੇ ਸਟੇਸ਼ਨਾਂ ’ਤੇ ਆਏ ਹੀ ਨਹੀਂ ਸਨ, ਜਿਸ ਤੋਂ ਪੰਜਾਬ ਸਰਕਾਰ ਕਾਫੀ ਖੁਸ਼ ਹੈ।