New 8 Cases of Corona : ਚੀਨ ਤੋਂ ਸ਼ੁਰੂ ਹੋਏ ਕੋਰੋਨਾ ਵਾਇਰਸ ਨੇ ਪੂਰੀ ਦੁਨੀਆ ਵਿਚ ਤੜਥੱਲੀ ਮਚਾਈ ਹੋਈ ਹੈ। ਪੰਜਾਬ ਵਿਚ ਵੀ ਇਸ ਦੇ ਮਾਮਲਿਆਂ ’ਚ ਕਾਫੀ ਵਾਧਾ ਹੁੰਦਾ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਫਤਿਹਗੜ੍ਹ ਸਾਹਿਬ ਤੋਂ ਕੋਰੋਨਾ ਵਾਇਰਸ ਦੇ 8 ਨਵੇਂ ਮਾਮਲਿਆਂ ਦੁ ਪੁਸ਼ਟੀ ਹੋਈ ਹੈ। ਇਕੱਠੇ 8 ਮਾਮਲੇ ਸਾਹਮਣੇ ਆਉਣ ਨਾਲ ਜ਼ਿਲੇ ਵਿਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਜ਼ਿਕਰਯੋਗ ਹੈ ਅੱਜ ਜਿਨ੍ਹਾਂ ਨਵੇਂ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ ਉਨ੍ਹਾਂ ਵਿਚ ਇਕ 13 ਸਾਲ ਦਾ ਬੱਚਾ ਵੀ ਸ਼ਾਮਲ ਹੈ।
ਇਸ ਤੋਂ ਇਲਾਵਾ 5 ਕੋਰੋਨਾ ਪਾਜ਼ੀਟਿਵ ਮਰੀਜ਼ ਗੁਆਂਢੂ ਸੂਬਿਆਂ ਤੋਂ ਆਏ ਕੰਬਾਈਨ ਡਰਾਈਨ ਹਨ ਤੇ ਦੋ ਹੋਰ ਮਰੀਜ਼ ਪਹਿਲਾਂ ਤੋਂ ਹੀ ਪਾਜ਼ੀਟਿਵ ਆਏ ਲੋਕਾਂ ਦੇ ਸੰਪਰਕ ਵਿਚ ਆਏ ਹੋਏ ਹਨ। ਇਹ ਨਵੇਂ ਮਾਮਲੇ ਸਾਹਮਣੇ ਆਉਣ ਨਾਲ ਜ਼ਿਲੇ ਵਿਚ ਹੁਣ ਕੁਲ ਮਰੀਜ਼ਾਂ ਦੀ ਗਿਣਤੀ 36 ਹੋ ਗਈ ਹੈ ਅਤੇ ਇਨ੍ਹਾਂ ਵਿਚੋਂ 2 ਔਰਤਾਂ ਤਬਦੀਲੀ ਜਮਾਤ ਨਾਲ ਵੀ ਸਬੰਧਤ ਸਨ, ਜੋਕਿ ਠੀਕ ਹੋ ਕੇ ਹਸਪਤਾਲੋਂ ਘਰ ਪਰਤ ਚੁੱਕੀਆਂ ਹਨ। ਮੌਜੂਦਾ ਸਮੇਂ ਜ਼ਿਲੇ ਵਿਚ ਹੁਣ ਕੋਰੋਨਾ ਪਾਜ਼ੀਟਿਵ ਦੇ ਐਕਟਿਵ ਮਾਮਲੇ 34 ਹਨ।
ਜ਼ਿਕਰਯੋਗ ਹੈ ਸੂਬੇ ਵਿਚ ਅੱਜ ਹੁਣ ਤੱਕ ਫਤਹਿਗੜ੍ਹ ਸਾਹਿਬ ਦੇ ਇਨ੍ਹਾਂ 8 ਮਾਮਲਿਆਂ ਨੂੰ ਮਿਲਾ ਕੇ ਵੱਖ-ਵੱਖ ਜ਼ਿਲਿਆਂ ਵਿਚ 27 ਮਾਮਲੇ ਦਰਜ ਕੀਤੇ ਗਏ ਹਨ। ਜਿਨ੍ਹਾਂ ਵਿਚੋਂ ਰੋਪੜ ਤੋਂ ਕੋਰੋਨਾ ਦੇ 4 ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ, ਜਦਕਿ ਚੰਡੀਗੜ੍ਹ ਤੋਂ ਇਸ ਦੇ 3 ਮਾਮਲੇ ਸਾਹਮਣੇ ਆਏ ਹਨ। ਇਸ ਤੋਂ ਇਲਾਵਾ ਗੁਰਦਾਸਪੁਰ ਅਤੇ ਜਲੰਧਰ ਜ਼ਿਲੇ ਤੋਂ ਕੋਰੋਨਾ ਦੇ 6-6 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ, ਜਦੋਂਕਿ ਕਈ ਜ਼ਿਲਿਆਂ ਤੋਂ ਰਾਹਤ ਭਰੀਆਂ ਖਬਰਾਂ ਵੀ ਆਈਆਂ ਹਨ, ਜਿਥੇ ਮੋਹਾਲੀ ਤੋਂ ਦੋ ਮਰੀਜ਼ਾਂ ਨੇ ਕੋਰੋਨਾ ਨੂੰ ਮਾਤ ਦੇ ਕੇ ਘਰ ਵਾਪਸੀ ਕੀਤੀ ਹੈ ਤੇ ਮੋਗਾ ਜ਼ਿਲੇ ਤੋਂ ਵੀ 7 ਮਰੀਜ਼ਾਂ ਦੀ ਰਿਪੋਰਟ ਨੈਗੇਟਿਵ ਆਉਣ ’ਤੇ ਉਨ੍ਹਾਂ ਨੂੰ ਘਰ ਭੇਜ ਦਿੱਤਾ ਗਿਆ ਹੈ।