Captain wishes Manmohan Singh : ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਛਾਤੀ ਵਿਚ ਦਰਦ ਤੋਂ ਬਾਅਦ ਬੀਤੀ ਰਾਤ ਏਮਜ਼ ਹਸਪਤਾਲ ਵਿਚ ਉਨ੍ਹਾਂ ਨੂੰ ਦਾਖਲ ਕਰਵਾਇਆ ਗਿਆ ਸੀ। ਇਸ ਖਬਰ ਕਾਰਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਾਫੀ ਦੁਖੀ ਹਨ। ਕੈਪਟਨ ਨੇ ਆਪਣੇ ਫੁਸਬੁੱਕ ਅਕਾਊਂਟ ’ਤੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਜਲਦ ਸਿਹਤਯਾਬੀ ਲਈ ਉਨ੍ਹਾਂ ਨੂੰ ਸ਼ੁੱਭ ਕਾਮਨਾਵਾਂ ਭੇਜੀਆਂ ਹਨ। ਉਨ੍ਹਾਂ ਆਪਣੇ ਫੇਸਬੁਕ ਅਕਾਊਂਟ ’ਤੇ ਲਿਖਿਆ ਕਿ ’’ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਏਮਜ਼ ’ਚ ਦਾਖਲ ਹੋਣ ਦੀ ਖਬਰ ਸੁਣ ਕੇ ਬਹੁਤ ਅਫਸੋਸ ਹੋਇਆ। ਮੈਂ ਉਨ੍ਹਾਂ ਨੂੰ ਛੇਤੀ ਸਿਹਤਯਾਬ ਹੋਣ ਦੀਆਂ ਸ਼ੁਭਕਾਮਨਾਵਾਂ ਦਿੰਦਾ ਹਾਂ।
ਉਧਰ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਵੀ ਡਾ. ਮਨਮੋਹਨ ਸਿੰਘ ਦੀ ਸਿਹਤਯਾਬੀ ਲਈ ਅਰਦਾਸ ਕੀਤੀ ਹੈ. ਆਪਣੇ ਫੇਸਬੁੱਕ ਪੇਜ ’ਤੇ ਇਕ ਪੋਸਟ ਸਾਂਝੀ ਕਰਦਿਆਂ ਸਿੱਧੂ ਨੇ ਕਿਹਾ ਕਿ ਉਹ ਡਾ. ਮਨਮੋਹਨ ਸਿੰਘ ਦੀ ਜਲਦੀ ਸਿਹਤਯਾਬੀ ਲਈ ਕਾਮਨਾ ਕਰਦੇ ਹਾਂ। ਇਸ ਦੇ ਨਾਲ ਹੀ ਉਨ੍ਹਾਂ ਇਸ ਪੋਸਟ ’ਚ ਕਿਹਾ ਕਿ ਵਾਹਿਗੁਰੂ ਉਨ੍ਹਾਂ ਨੂੰ ਉੱਤਮ ਸਿਹਤ ਅਤੇ ਲੰਬੀ ਜ਼ਿੰਦਗੀ ਬਖਸ਼ਣ।
ਦੱਸਣਯੋਗ ਹੈ ਕਿ ਐਤਵਾਰ ਨੂੰ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਅਚਾਨਕ ਸਿਹਤ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਦਿੱਲੀ ਦੇ ਏਮਜ਼ ਹਸਪਤਾਲ ਦਾਖਲ ਕਰਵਾਇਆ ਗਿਆ। ਜਾਣਕਾਰੀ ਮੁਤਾਬਕ ਸਾਬਕਾ ਪੀਐਮ ਨੂੰ ਐਤਵਾਰ ਸ਼ਾਮ 8.45 ਵਜੇ ਹਸਪਤਾਲ ਦੇ ਕਾਰਡੀਐਕ ਨਿਊਰੋ ਸੈਂਟਰ ’ਚ ਪ੍ਰੋਫੈਸਰ ਡਾ. ਨਿਤੀਸ਼ ਨਾਇਕ ਦੀ ਨਿਗਰਾਨੀ ਹੇਠ ਦਾਖਲ ਕਰਵਾਇਆ ਗਿਆ ਹੈ। ਦੱਸਿਆ ਜਾਂਦਾ ਹੈ ਕਿ ਮਨਮੋਹਨ ਸਿੰਘ ਨੂੰ ਛਾਤੀ ’ਚ ਦਰਦ ਦੀ ਸ਼ਿਕਾਇਤ ਸੀ ਅਤੇ ਉਨ੍ਹਾਂ ਨੂੰ ਸਾਹ ਲੈਣ ’ਚ ਤਕਲੀਫ ਹੋ ਰਹੀ ਸੀ। ਉਨ੍ਹਾਂ ਨੇ ਚੈਸਟ ਕੰਜੈਖਨਸ ਦੀ ਵੀ ਸ਼ਿਕਾਇਤ ਕੀਤੀ ਹੈ। ਡਾਕਟਰਾਂ ਦੀ ਮਾਹਰ ਟੀਮ ਉਨ੍ਹਾਂ ਦੀ ਦੇਖਭਾਲ ਕਰ ਰਹੀ ਹੈ।