The Chief Minister demanded the : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸੂਬਿਆਂ ਲਈ ਕੇਂਦਰ ਤੋਂ ਉਧਾਰ ਲੈਣ ਦੀ ਲਿਮਿਟ ਵਧਾਉਣ ਦੀ ਅਪੀਲ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਪ੍ਰਧਾਨ ਮੰਤਰੀ ਵੱਲੋਂ ਲੌਕਡਾਊਨ ਅੱਗੇ ਵਧਾਉਣ ਨੂੰ ਲੈ ਕੇ ਸਹਿਮਤੀ ਪ੍ਰਗਟਾਈ ਅਤੇ ਪੰਜਾਬ ਦੇ ਮੌਜੂਦਾ ਹਾਲਾਤਾਂ ਬਾਰੇ ਪ੍ਰਧਾਨ ਮੰਤਰੀ ਮੋਦੀ ਨੂੰ ਜਾਣੂ ਕਰਵਾਇਆ। ਜ਼ਿਕਰਯੋਗ ਹੈ ਕਿ ਅੱਜ ਹੋਈ ਵੀਡੀਓ ਕਾਨਫਰੰਸਿੰਗ ਰਾਹੀਂ ਮੁੱਖ ਮੰਤਰੀ ਨੇ ਗੱਲ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਇਸ ਲੌਕਡਾਊਨ ਕਾਰਨ ਬਣੇ ਹਾਲਾਤਾਂ ਵਿਚੋਂ ਕਿਸ ਤਰ੍ਹਾਂ ਉਭਰ ਸਕਦਾ ਹੈ ਉਸ ਦੇ ਲਈ ਕੇਂਦਰ ਵੱਲੋਂ ਪੰਜਾਬ ਨੂੰ ਇਕ ਪੂਰਾ ਪਲਾਨ ਦੇਣਾ ਚਾਹੀਦਾ ਹੈ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਦੇ ਅੱਗੇ ਇਹ ਵੀ ਮੰਗ ਰਖੀ ਹੈ ਕਿ ਜਿਹੜੇ ਸੂਬੇ ਕੋਲ ਕੇਂਦਰ ਤੋਂ ਉਧਾਰ ਲੈਣ ਦੀ ਲਿਮਿਟ ਪਹਿਲਾਂ 3 ਫੀਸਦੀ ਹੈ ਉਸ ਨੂੰ ਵਧਾ ਕੇ 4 ਫੀਸਦੀ ਕਰ ਦੇਣਾ ਚਾਹੀਦਾ ਹੈ। ਇਸ ਦਾ ਕਾਰਨ ਦੱਸਦੇ ਹੋਈ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੂੰ ਪਿਛਲੇ ਮਹੀਨੇ ਦਰਮਿਆਨ 3000 ਕਰੋੜ ਦਾ ਮਾਲੀਆ ਨੁਕਸਾਨ ਹੈ। ਇਸ ਦੇ ਨਾਲ ਹੀ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਿਟਡ (ਪੀਐਸਪੀਸੀਐਲ) ਹਰ ਰੋਜ਼ 30 ਕਰੋੜ ਦਾ ਨੁਕਸਾਨ ਝੱਲ ਰਹੀ ਹੈ। ਇਸ ਨੁਕਸਾਨ ਦੇ ਚੱਲਦਿਆਂ ਉਨ੍ਹਾਂ ਨੂੰ ਇਸ ਫੀਸਦੀ ਨੂੰ ਵਧਾ ਦੇਣਾ ਚਾਹੀਦਾ ਹੈ।
ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਇਕ ਵਾਰ ਫਿਰ ਜੀਐਸਟੀ ਦੀ ਬਕਾਇਆ ਰਾਸ਼ੀ ਜਾਰੀ ਕਰਨ ਦੀ ਮੰਗ ਨੂੰ ਦੁਹਰਾਉਂਦਿਆਂ ਕਿਹਾ ਕਿ ਪੰਜਾਬ ਨੂੰ ਉਸ ਦੀ ਬਣਦੀ ਜੀਐਸਟੀ ਦੀ ਬਕਾਇਆ ਰਾਸ਼ੀ ਜੋਕਿ 4365.37 ਕਰੋੜ ਦੀ ਰਕਮ ਹੈ, ਨੂੰ ਜਾਰੀ ਕੀਤਾ ਜਾਵੇਗਾ। ਦੱਸਣਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਵੀਡੀਓ ਕਾਨਫਰੰਸਿੰਗ ਕੀਤੀ, ਜਿਸ ਵਿਚ ਉਨ੍ਹਾਂ ਨੇ ਕੋਰੋਨਾ ਸੰਕਟ ਅਤੇ ਲੌਕਡਾਊਨ ਨੂੰ ਲੈ ਕੇ ਮੁੱਖ ਮੰਤਰੀਆਂ ਦੇ ਸੁਝਾਅ ਮੰਗੇ ਸਨ।