corona-positive accused from : ਅੱਜ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਦੇ ਆਈਸੋਲੇਸ਼ਨ ਵਾਰਡ ‘ਚੋਂ ਇੱਕ ਕੋਰੋਨਾ ਪਾਜੀਟਿਵ ਮੁਲਜ਼ਮ ਫਰਾਰ ਹੋ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਪ੍ਰਤਾਪ ਸਿੰਘ ਨਾਮ ਦਾ ਮੁਲਜ਼ਮ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਦਾਖਲ ਸੀ। ਉਸ ਦੀ ਰਿਪੋਰਟ ‘ਚ ਕੋਰੋਨਾਵਾਇਰਸ ਪਾਜੀਟਿਵ ਪਾਇਆ ਗਿਆ ਸੀ, ਜਿਸ ਤੋਂ ਬਾਅਦ ਬੀਤੇ ਕੱਲ੍ਹ ਉਸ ਨੂੰ ਜੇਲ ‘ਚੋਂ ਲਿਆ ਕੇ ਗੁਰੂ ਨਾਨਕ ਹਸਪਤਾਲ ਭਰਤੀ ਕਰਵਾਇਆ ਸੀ। ਰਾਤ ਕਰੀਬ 10.30 ਵਜੇ ਉਹ ਹਸਪਤਾਲ ‘ਚੋਂ ਫਰਾਰ ਹੋ ਗਿਆ। ਇਸ ਤੋਂ ਬਾਅਦ ਹਸਪਤਾਲ ਸਟਾਫ ਤੇ ਸਥਾਨਕ ਪੁਲਿਸ ਨੂੰ ਹੱਥਾਂ ਪੈਰਾਂ ਦੀ ਪੈ ਗਈ ਹੈ। ਹੁਣ ਪੁਲਿਸ ਦੀਆਂ ਟੀਮਾਂ ਉਸ ਦੀ ਭਾਲ ‘ਚ ਲੱਗੀਆਂ ਹੋਈਆਂ ਹਨ। ਥਾਣਾ ਮਜੀਠਾ ਦੇ ਐਸਐਚਓ ਨੇ ਉਸ ਦੇ ਫਰਾਰ ਹੋਣ ਦੀ ਪੁਸ਼ਟੀ ਕੀਤੀ ਹੈ। ਪ੍ਰਤਾਪ ਸਿੰਘ ਨੂੰ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ 6 ਮਈ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਲਿਆ ਸੀ।
ਇਸ ਦੇ ਸੰਪਰਕ ‘ਚ ਆਏ ਦੋ ਜੱਜਾਂ, ਪੁਲਸ ਕਰਮੀਆਂ, ਵਕੀਲਾਂ ਤੇ ਅਦਾਲਤੀ ਸਟਾਫ ਨੂੰ ਕੁਵਾਰੰਟੀਨ ਕਰਕੇ ਉਨ੍ਹਾਂ ਦੇ ਵੀ ਟੈਸਟ ਕੀਤੇ ਗਏ। ਜਾਣਕਾਰੀ ਮੁਤਾਬਕ 10.30 ਵਜੇ ਦੇ ਕਰੀਬ ਮੁਲਜ਼ਮ ਪ੍ਰਤਾਪ ਸਿੰਘ ਬਾਥਰੂਮ ਜਾਣ ਦਾ ਬਹਾਨਾ ਲਗਾ ਕੇ ਆਈਸੋਲੇਸ਼ਨ ਵਾਰਡ ਦੀ ਛੱਤ ਤੋਂ ਹੇਠਾਂ ਛਾਲ ਮਾਰ ਕੇ ਫਰਾਰ ਹੋ ਗਿਆ। ਹਾਲਾਂਕਿ ਪ੍ਰਤਾਪ ਦੀ ਦੂਸਰੀ ਰਿਪੋਰਟ ਨੈਗੇਟਿਵ ਆਈ ਹੈ। ਇਥੇ ਇਹ ਵੀ ਦੱਸਣਯੋਗ ਹੈ ਕਿ ਅੰਮ੍ਰਿਤਸਰ ਵਿਖੇ ਹੁਣ ਤਕ ਲਗਭਗ 296 ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ ਜਿਨ੍ਹਾਂ ਵਿਚੋਂ 4 ਦੀ ਮੌਤ ਹੋ ਚੁੱਕੀ ਹੈ ਤੇ 34 ਸਿਹਤਯਾਬ ਹੋ ਚੁੱਕੇ ਹਨ। ਅੰਮ੍ਰਿਤਸਰ ਵਿਚ ਕੋਰੋਨਾ ਪਾਜੀਟਿਵ ਮਰੀਜਾਂ ਦੀ ਗਿਣਤੀ ਜਿਆਦਾ ਹੋਣ ਦਾ ਕਾਰਨ ਸ੍ਰੀ ਨਾਂਦੇੜ ਸਾਹਿਬ ਤੋਂ ਵਾਪਸ ਪਰਤਣ ਵਾਲੇ ਸ਼ਰਧਾਲੂ ਦੱਸੇ ਜਾ ਰਹੇ ਹਨ।