Double murder case: ਥਾਣਾ ਖੇਮਕਰਨ ਅਧੀਨ ਪੈਂਦੇ ਪਿੰਡ ਦੂਹਲ ਕੋਹਨਾ ਵਿਖੇ ਨਾਜਾਇਜ਼ ਸੰਬੰਧਾਂ ਦੇ ਚੱਲਦਿਆਂ ਕੁੜੀ ਮੁੰਡੇ ਦਾ ਬੇਰਹਿਮੀ ਨਾਲ ਹੋਇਆ ਕਤਲ ਕੇਸ ਮੌਕੇ ਜਾਣਕਾਰੀ ਦਿੰਦੇ ਹੋਏ ਡੀਐੱਸਪੀ ਭਿੱਖੀਵਿੰਡ ਰਾਜਬੀਰ ਸਿੰਘ ਨੇ ਦੱਸਿਆ ਕਿ ਬੀਤੇ ਕੁਝ ਦਿਨਾਂ ਤੋਂ ਇਹ ਪ੍ਰੇਮੀ ਜੋੜਾ ਆਪਣੇ ਘਰ ਤੋਂ ਗਾਇਬ ਸੀ ਅਤੇ ਅੱਜ ਇਨ੍ਹਾਂ ਦੋਵਾਂ ਦੀ ਲਾਸ਼ ਪਿੰਡ ਦੂਹਲ ਕੋਹਨਾ ਦੇ ਇੱਕ ਖੇਤਾਂ ਵਿੱਚੋਂ ਗਲੀ ਸੜੀ ਹਾਲਤ ਵਿੱਚ ਮਿਲੀ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਲੜਕੇ ਅਤੇ ਲੜਕੀ ਦੀ ਪਹਿਚਾਣ ਜੁਗਰਾਜ ਸਿੰਘ ਉਰਫ਼ ਜੋਗਾ ਪੁਤਰ ਕੁਲਵੰਤ ਸਿੰਘ (22) ਤੇ ਜੋਤੀ ਪੁੱਤਰੀ ਬੂਟਾ ਸਿੰਘ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਲੜਕੇ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਤੇ ਲੜਕੀ ਦੇ ਤੇ ਦੋ ਕਾਕੂ ਅਤੇ ਮੁਕੱਦਮਾ ਦਰਜ ਕਰ ਦੋਵਾਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਪੱਟੀ ਵਿਖੇ ਭੇਜ ਦਿੱਤਾ ਗਿਆ ਹੈ।