Relief news from Amritsar : ਕੋਰੋਨਾ ਵਾਇਰਸ ਦੇ ਵਧਦੇ ਮਾਮਲਿਆਂ ਵਿਚਾਲੇ ਅੰਮ੍ਰਿਤਸਰ ਤੋਂ ਇਕ ਰਾਹਤ ਭਰੀ ਖਬਰ ਆਈ ਹੈ। ਇਥੇ ਦੇ ਗੁਰੂ ਨਾਨਕ ਦੇਵ ਹਸਪਤਾਲ ਵਿਚ ਦਾਖਲ 22 ਕੋਰੋਨਾ ਪਾਜ਼ੀਟਿਵ ਮਰੀਜ਼ਾਂ ਨੇ ਇਸ ਮਹਾਮਾਰੀ ਨੂੰ ਹਰਾ ਕੇ ਜੰਗ ਫਤਿਹ ਕਰ ਲਈ ਹੈ। ਇਨ੍ਹਾਂ ਸਾਰੇ ਮਰੀਜ਼ਾਂ ਦੀ ਰਿਪੋਰਟ ਨੈਗੇਟਿਵ ਆਉਣ ’ਤੇ ਇਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਦਿੱਤੀ ਜਾ ਰਹੀ ਹੈ। ਦੱਸਣਯੋਗ ਹੈ ਕਿ ਮੰਗਲਵਾਰ ਨੂੰ ਵੀ 26 ਸ਼ਰਧਾਲੂਆਂ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਉਣ ਤੋਂ ਬਾਅਦ ਉਨ੍ਹਾਂ ਨੂੰ ਵੀ ਹਸਪਤਾਲ ਤੋਂ ਛੁੱਟੀ ਦੇ ਕੇ ਆਪਣੇ ਘਰਾਂ ਨੂੰ ਭੇਜ ਦਿ4ਤਾ ਗਿਆ ਸੀ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਅੰਮ੍ਰਿਤਸਰ ਜ਼ਿਲੇ ਵਿਚ ਕੁਲ 35 ਲੋਕਾ ਇਸ ਨਾਮੁਰਾਦ ਬੀਮਾਰੀ ਨੂੰ ਹਰਾ ਕੇ ਆਪਣੇ ਘਰਾਂ ਨੂੰ ਪਰਤ ਚੁੱਕੇ ਹਨ। ਇਥੇ ਇਹ ਖਾਸ ਤੌਰ ’ਤੇ ਦੱਸਮਯੋਗ ਹੈ ਕਿ ਜ਼ਿਲੇ ਵਿਚ ਹੁਣ ਤੱਕ ਕੋਰੋਨਾ ਵਾਇਰਸ ਦੇ 296 ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ਵਿਚੋਂ 4 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ, ਜਦਕਿ ਅੱਜ ਜਿਨ੍ਹਾਂ ਮਰੀਜ਼ਾਂ ਨੂੰ ਹਸਪਤਾਲੋਂ ਛੁੱਟੀ ਮਿਲੀ ਹੈ ਇਨ੍ਹਾਂ ਨੂੰ ਸ਼ਾਮਲ ਕਰਕੇ ਹੁਣ ਤੱਕ ਜ਼ਿਲੇ ਵਿਚ 61 ਮਰੀਜ਼ ਠੀਕ ਹੋ ਚੁੱਕੇ ਹਨ। ਇਸ ਸਮੇਂ ਜ਼ਿਲੇ ਵਿਚ ਕੁਲ ਐਕਟਿਵ ਮਾਮਲੇ 231 ਹਨ। ਇਥੇ ਦੱਸ ਦੇਈਏ ਕਿ ਪਾਜ਼ੀਟਿਵ ਆਏ ਮਰੀਜ਼ਾਂ ਵਿਚ ਜ਼ਿਆਦਾਤਰ ਸ੍ਰੀ ਨਾਂਦੇੜ ਸਾਹਿਬ ਤੋਂ ਪਰਤੇ ਸ਼ਰਧਾਲੂ ਹੀ ਹਨ।
ਜ਼ਿਕਰਯੋਗ ਹੈ ਕਿ ਕੋਰੋਨਾ ਵਾਇਰਸ ਦੇ ਪੰਜਾਬ ਵਿਚ ਮਾਮਲੇ ਬੜੀ ਤੇਜ਼ੀ ਨਾਲ ਵੱਧ ਰਹੇ ਹਨ। ਹੁਣ ਤੱਕ ਪੰਜਾਬ ਵਿਚ 1960 ਤੋਂ ਵੱਧ ਪਾਜ਼ੀਟਿਵ ਮਾਮਲੇ ਸਾਹਮਣੇ ਆ ਚੁੱਕੇ ਹਨ। ਸੂਬੇ ਵਿਚ ਇਕ ਖਤਰਨਾਕ ਬੀਮਾਰੀ ਕਰਕੇ 33 ਲੋਕਾਂ ਦੀ ਜਾਨ ਜਾ ਚੁੱਕੀ ਹੈ। ਇਥੇ ਦੱਸ ਦੇਈਏ ਕਿ ਹੁਣ ਤੱਕ ਸੂਬੇ ਵਿਚ 120 ਲੋਕ ਇਸ ਬੀਮਾਰੀ ਨੂੰ ਹਰਾ ਕੇ ਘਰਾਂ ਨੂੰ ਪਰਤ ਚੁੱਕੇ ਹਨ।