nz talks aus resume cricket: ਕੋਰੋਨਾ ਵਾਇਰਸ ਕਾਰਨ ਆਖਰੀ ਅੰਤਰਰਾਸ਼ਟਰੀ ਕ੍ਰਿਕਟ ਮੈਚ 13 ਮਾਰਚ ਨੂੰ ਖੇਡਿਆ ਗਿਆ ਸੀ। ਦੋ ਮਹੀਨੇ ਪਹਿਲਾਂ ਆਸਟ੍ਰੇਲੀਆ ਅਤੇ ਨਿਊਜ਼ੀਲੈਂਡ ਵਿਚਾਲੇ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਦਾ ਪਹਿਲਾ ਮੈਚ ਬੰਦ ਦਰਵਾਜ਼ੇ ਵਿੱਚ ਖੇਡਿਆ ਗਿਆ ਸੀ। ਪਰ ਕੋਰੋਨਾ ਦੇ ਖ਼ਤਰੇ ਦੇ ਕਾਰਨ, ਲੜੀ ਦੇ ਬਾਕੀ ਦੋ ਮੈਚਾਂ ਨੂੰ ਰੱਦ ਕਰਨ ਦਾ ਫੈਸਲਾ ਕੀਤਾ ਗਿਆ ਸੀ। ਹਾਲਾਂਕਿ, ਹੁਣ ਕ੍ਰਿਕਟ ਆਸਟ੍ਰੇਲੀਆ ਅਤੇ ਨਿਊਜ਼ੀਲੈਂਡ ਨੇ ਇੱਕ ਵਾਰ ਫਿਰ ਕ੍ਰਿਕਟ ਨੂੰ ਮੁੜ ਲੀਹ ‘ਤੇ ਲਿਆਉਣ ਦੀਆਂ ਕੋਸ਼ਿਸ਼ਾਂ ਸ਼ੁਰੂ ਕਰ ਦਿੱਤੀਆਂ ਹਨ। ਆਸਟਰੇਲੀਆ ਅਤੇ ਨਿਊਜ਼ੀਲੈਂਡ ਕ੍ਰਿਕਟ ਖੇਡਣ ਲਈ ਆਪਣੀਆਂ ਸਰਹੱਦਾਂ ਖੋਲ੍ਹਣ ‘ਤੇ ਵਿਚਾਰ ਕਰ ਰਹੇ ਹਨ।
ਨਿਊਜ਼ੀਲੈਂਡ ਦਾ ਮੰਨਣਾ ਹੈ ਕਿ ਆਸਟ੍ਰੇਲੀਆ ਨਾਲ ਕ੍ਰਿਕਟ ਖੇਡਣ ਨਾਲ ਦੋਵਾਂ ਦੇਸ਼ਾਂ ਨੂੰ ਫਾਇਦਾ ਹੋਵੇਗਾ। ਨਿਊਜ਼ੀਲੈਂਡ ਕ੍ਰਿਕਟ ਦੇ ਮੁਖੀ ਡੇਵਿਡ ਵ੍ਹਾਈਟ ਨੇ ਕਿਹਾ, “ਅਸੀਂ ਕ੍ਰਿਕਟ ਆਸਟ੍ਰੇਲੀਆ ਦੇ ਚੀਫ ਕੇਵਿਨ ਰਾਬਰਟ ਨਾਲ ਲਗਾਤਾਰ ਗੱਲਬਾਤ ਕਰ ਰਹੇ ਹਾਂ। ਉਹ ਸਾਰੀਆਂ ਸੰਭਾਵਨਾਵਾਂ ਵੇਖੀਆਂ ਜਾ ਰਹੀਆਂ ਹਨ ਤਾਂ ਕਿ ਕ੍ਰਿਕਟਰ ਦੁਬਾਰਾ ਸ਼ੁਰੂਆਤ ਕਰ ਸਕਣ। ਜੇ ਅਜਿਹਾ ਮੌਕਾ ਬਣਾਇਆ ਜਾਂਦਾ ਹੈ ਤਾਂ ਇਹ ਵਧੀਆ ਹੋਵੇਗਾ।” ਹਾਲਾਂਕਿ ਨਿਊਜ਼ੀਲੈਂਡ ਕ੍ਰਿਕਟ ਦੇ ਮੁੱਖੀ ਨੇ ਮੰਨਿਆ ਹੈ ਕਿ ਕ੍ਰਿਕਟ ਦੀ ਸ਼ੁਰੂਆਤ ਕਰਨਾ ਇੰਨਾ ਸੌਖਾ ਨਹੀਂ ਹੈ। ਉਨ੍ਹਾਂ ਕਿਹਾ, “ਕ੍ਰਿਕਟ ਆਸਟ੍ਰੇਲੀਆ ਨਾਲ ਇਨ੍ਹਾਂ ਗੱਲਾਂ ਉੱਤੇ ਅਜੇ ਵਿਚਾਰ ਵਟਾਂਦਰੇ ਹੋਣੇ ਹਨ ਕਿ ਕ੍ਰਿਕਟ ਲੜੀ ਦਾ ਆਯੋਜਨ ਕਦੋਂ ਅਤੇ ਕਿਵੇਂ ਕੀਤਾ ਜਾ ਸਕਦਾ ਹੈ।”
ਦੱਸ ਦੇਈਏ ਕਿ ਕ੍ਰਿਕਟ ਆਸਟ੍ਰੇਲੀਆ ਨੂੰ ਕੋਰੋਨਾ ਵਾਇਰਸ ਕਾਰਨ ਸਖਤ ਚੁਣੌਤੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕ੍ਰਿਕਟ ਆਸਟ੍ਰੇਲੀਆ ਨੇ ਅਪ੍ਰੈਲ ਦੇ ਅਖੀਰਲੇ ਹਫ਼ਤੇ ਵਿੱਚ ਆਪਣੇ ਸਟਾਫ ਵਿਚੋਂ 80 ਪ੍ਰਤੀਸ਼ਤ ਦੀ ਤਨਖਾਹ ‘ਚ ਕਟੌਤੀ ਕਰਨ ਦਾ ਐਲਾਨ ਕੀਤਾ ਸੀ। ਕ੍ਰਿਕਟ ਆਂਸਟ੍ਰਲਿਆ ਦੇ ਇਸ ਕਦਮ ਕਾਰਨ ਇਸ ਸਾਲ ਦੇ ਟੀ ਟਵੰਟੀ ਵਰਲਡ ਕੱਪ ਦੀਆਂ ਤਿਆਰੀਆਂ ਪ੍ਰਭਾਵਿਤ ਹੋਣ ਦੀ ਸੰਭਾਵਨਾ ਹੈ। ਟਵੰਟੀ-ਟਵੰਟੀ ਵਰਲਡ ਕੱਪ ਇਸ ਸਾਲ ਅਕਤੂਬਰ-ਨਵੰਬਰ ਵਿੱਚ ਆਸਟ੍ਰੇਲੀਆ ਵਿੱਚ ਹੋਣਾ ਹੈ। ਕੋਰੋਨਾ ਵਾਇਰਸ ਦੇ ਕਾਰਨ, ਵਿਸ਼ਵ ਕੱਪ ‘ਤੇ ਸੰਕਟ ਦੇ ਬੱਦਲ ਛਾਏ ਹੋਏ ਹਨ। ਹਾਲਾਂਕਿ, ਆਈਸੀਸੀ ਨੇ ਕਿਹਾ ਹੈ ਕਿ ਵਿਸ਼ਵ ਕੱਪ ਵਿੱਚ ਸੁਧਾਰ ਲਈ ਅਗਸਤ ਤੱਕ ਇੰਤਜ਼ਾਰ ਕਰੇਗਾ।