The captain will be interacting : ਜਿਥੇ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਵਲੋਂ ਸਿਵਲ ਸਰਜਨਾਂ ਤੇ ਉੱਚ ਅਧਿਕਾਰੀਆਂ ਵਲੋਂ ਕੋਵਿਡ-19 ਬਾਰੇ ਸਥਿਤੀ ਦਾ ਜਾਇਜਾ ਲੈਣ ਲਈ ਵੀਡੀਓ ਕਾਨਫਰੰਸਿੰਗ ਕੀਤੀ ਜਾ ਰਹੀ ਸੀ, ਉਥੇ ਹੁਣ ਮੁੱਖ ਮੰਤਰੀ ਵਲੋਂ ਕਲ ਫੇਸਬੁੱਕ ’ਤੇ ਲਾਈਵ ਹੋ ਕੇ ਜਨਤਾ ਨਾਲ ਗੱਲਬਾਤ ਕੀਤੀ ਜਾਵੇਗੀ।
ਕੋਰੋਨਾ ਵਾਇਰਸ ਦਾ ਕਹਿਰ ਘਟਣ ਦਾ ਨਾਂ ਨਹੀਂ ਲੈ ਰਿਹਾ। ਪੂਰੇ ਸੂਬੇ ਵਿਚ ਵੀ ਕੋਰੋਨਾ ਦੇ ਮਰੀਜਾਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ। ਇਸ ਸਬੰਧੀ ਗੱਲਬਾਤ ਕਰਨ ਲਈ ਕਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਫੇਸਬੁੱਕ ’ਤੇ ਲਾਈਵ ਹੋ ਕੇ ਜਨਤਾ ਨਾਲ ਰਾਬਤਾ ਕਾਇਮ ਕੀਤਾ ਜਾਵੇਗਾ। ਇਸ ਦੀ ਜਾਣਕਾਰੀ ਖੁਦ ਮੁੱਖ ਮੰਤਰੀ ਨੇ ਦਿੱਤੀ। ਉਨ੍ਹਾਂ ਕਿਹਾ ਕਿ ਇਸ ਦੌਰਾਨ ਤੁਸੀਂ ਮੇਰੇ ਕੋਲੋਂ ਕੋਵਿਡ-19 ਸਬੰਧੀ ਕੋਈ ਵੀ ਸਵਾਲ ਪੁੱਛ ਸਕਦੇ ਹੋ ਤੇ ਮੈਂ ਉਸ ਦਾ ਜਵਾਬ ਦੇਵਾਂਗਾ।
ਤੁਸੀਂ #AskCaptain ਰਾਹੀਂ ਹੈਸ਼ਟੈਗ ਦੀ ਵਰਤੋਂ ਕਰਕੇ ਆਪਣਾ ਪ੍ਰਸ਼ਨ ਮੈਨੂੰ ਭੇਜ ਸਕਦੇ ਹੋਏ ਤੇ ਮੈਂ ਤੁਹਾਡੇ ਸਵਾਲਾਂ ਦਾ ਜਵਾਬ ਦੇਵਾਗਾਂ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਮੈਨੂੰ ਤੁਹਾਡੇ ਸਵਾਲਾਂ ਦੀ ਉਡੀਕ ਹੋਵੇਗੀ ਤੇ ਮੇਰੀ ਸਾਰਿਆਂ ਨੂੰ ਅਪੀਲ ਹੈ ਕਿ ਉਹ ਇਸ ਦਾ ਹਿੱਸਾ ਜ਼ਰੂਰ ਬਣਨ।