India tally of cases: ਨਵੀਂ ਦਿੱਲੀ: ਦੇਸ਼ ਵਿੱਚ ਕੋਰੋਨਾ ਪੀੜਤਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ । ਦੇਸ਼ ਵਿੱਚ ਕੋਰੋਨਾ ਮਰੀਜ਼ਾਂ ਦਾ ਅੰਕੜਾ 82 ਹਜ਼ਾਰ ਦੇ ਨੇੜੇ ਪਹੁੰਚ ਗਿਆ ਹੈ। ਸਿਹਤ ਮੰਤਰਾਲੇ ਦੇ ਤਾਜ਼ਾ ਅੰਕੜਿਆਂ ਅਨੁਸਾਰ ਹੁਣ ਤੱਕ 81970 ਲੋਕ ਕੋਰੋਨਾ ਤੋਂ ਪੀੜਤ ਹੋ ਚੁੱਕੇ ਹਨ, ਜਦਕਿ 2649 ਲੋਕਾਂ ਦੀ ਮੌਤ ਹੋ ਚੁੱਕੀ ਹੈ। ਰਾਹਤ ਦੀ ਗੱਲ ਇਹ ਹੈ ਕਿ 27919 ਲੋਕ ਠੀਕ ਵੀ ਹੋ ਚੁੱਕੇ ਹਨ। ਜਿਸ ਤੋਂ ਬਾਅਦ ਹੁਣ ਦੇਸ਼ ਵਿੱਚ ਕੋਰੋਨਾ ਦੇ 51401 ਐਕਟਿਵ ਮਾਮਲੇ ਸਾਹਮਣੇ ਆਏ ਹਨ। ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ 100 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 3967 ਨਵੇਂ ਕੇਸ ਸਾਹਮਣੇ ਆਏ ਹਨ ।
ਦਰਅਸਲ, ਦੇਸ਼ ਵਿੱਚ ਕੋਰੋਨਾ ਦਾ ਸਭ ਤੋਂ ਵੱਧ ਅਸਰ ਮਹਾਂਰਾਸ਼ਟਰ ਵਿੱਚ ਦੇਖਣ ਨੂੰ ਮਿਲ ਰਿਹਾ ਹੈ। ਇੱਥੇ ਮਰੀਜ਼ਾਂ ਦੀ ਗਿਣਤੀ 27 ਹਜ਼ਾਰ ਨੂੰ ਪਾਰ ਕਰ ਗਈ ਹੈ ,ਜਦਕਿ ਮਰਨ ਵਾਲਿਆਂ ਦੀ ਗਿਣਤੀ ਵੀ 1019 ਹੋ ਗਈ ਹੈ । ਇਸ ਦੇ ਨਾਲ ਹੀ ਗੁਜਰਾਤ ਵਿੱਚ ਕੋਰੋਨਾ ਪੀੜਤਾਂ ਦੀ ਗਿਣਤੀ 9 ਹਜ਼ਾਰ 591 ਤੱਕ ਪਹੁੰਚ ਗਈ ਹੈ, ਜਦੋਂ ਕਿ ਮਰਨ ਵਾਲੇ ਮਰੀਜ਼ਾਂ ਦੀ ਗਿਣਤੀ 586 ਹੈ ।
ਤਾਮਿਲਨਾਡੂ ਵਿੱਚ ਤੇਜ਼ੀ ਨਾਲ ਕੋਰੋਨਾ ਪੀੜਤਾਂ ਦੀ ਗਿਣਤੀ ਵੱਧ ਰਹੀ ਹੈ. ਹੁਣ ਤੱਕ ਇੱਥੇ 9 ਹਜ਼ਾਰ 674 ਕੇਸਾਂ ਦੀ ਪੁਸ਼ਟੀ ਹੋ ਚੁੱਕੀ ਹੈ, ਜਿਸ ਵਿੱਚ 66 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਦੇ ਨਾਲ ਹੀ ਦਿੱਲੀ ਵਿੱਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ 8 ਹਜ਼ਾਰ ਨੂੰ ਪਾਰ ਕਰ ਗਈ ਹੈ। ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਦਿੱਲੀ ਵਿੱਚ ਮਰੀਜ਼ਾਂ ਦੀ ਕੁੱਲ ਗਿਣਤੀ 8 ਹਜ਼ਾਰ 470 ਹੈ, ਜਿਸ ਵਿੱਚ 115 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ ।
ਸਿਹਤ ਮੰਤਰਾਲੇ ਦੇ ਅਨੁਸਾਰ ਮਹਾਂਰਾਸ਼ਟਰ ਵਿੱਚ ਸਭ ਤੋਂ ਵੱਧ 1019, ਗੁਜਰਾਤ ਵਿੱਚ 586, ਮੱਧ ਪ੍ਰਦੇਸ਼ ਵਿੱਚ 237, ਪੱਛਮੀ ਬੰਗਾਲ ਵਿੱਚ 215, ਰਾਜਸਥਾਨ ਵਿੱਚ 125, ਉੱਤਰ ਪ੍ਰਦੇਸ਼ ਵਿੱਚ 88, ਆਂਧਰਾ ਪ੍ਰਦੇਸ਼ ਵਿੱਚ 48, ਤਾਮਿਲਨਾਡੂ ਵਿੱਚ 66, ਤੇਲੰਗਾਨਾ ਵਿੱਚ 34, ਕਰਨਾਟਕ ਵਿੱਚ 35, ਪੰਜਾਬ ਵਿੱਚ 32, ਜੰਮੂ ਅਤੇ ਕਸ਼ਮੀਰ ਵਿੱਚ 11, ਹਰਿਆਣਾ ਵਿੱਚ 11, ਬਿਹਾਰ ਵਿੱਚ 7, ਕੇਰਲ ਵਿੱਚ 4, ਝਾਰਖੰਡ ਵਿੱਚ 3, ਓਡੀਸ਼ਾ ਵਿੱਚ 3, ਚੰਡੀਗੜ੍ਹ ਵਿੱਚ 3, ਹਿਮਾਚਲ ਪ੍ਰਦੇਸ਼ ਵਿੱਚ 2, ਅਸਾਮ ਵਿੱਚ 2 ਅਤੇ ਮੇਘਾਲਿਆ ਵਿੱਚ ਇੱਕ ਮੌਤ ਹੀ ਹੈ।