The number of corona : ਪੰਜਾਬ ਵਿਚ ਪਾਜੀਟਿਵ ਮਰੀਜਾਂ ਦੀ ਗਿਣਤੀ 1981 ਹੋ ਗਈ ਹੈ। ਇਨ੍ਹਾਂ ਵਿਚੋਂ 34 RPF ਜਵਾਨਾਂ ਸਮੇਤ 57 ਨਵੇਂ ਪਾਜੀਟਿਵ ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਇਨ੍ਹਾਂ ਵਿਚੋਂ 38 ਮਾਮਲੇ ਲੁਧਿਆਣਾ ਜਿਲ੍ਹੇ ਤੋਂ ਹਨ, ਜਿਸ ਵਿਚੋਂ 34 ਕੇਸ RPF ਦੇ ਜਵਾਨ ਹਨ। ਸੂਬੇ ਵਿਚ ਕੋਰੋਨਾ ‘ਤੇ ਜਿੱਤ ਪਾਉਣ ਵਾਲੇ ਮਰੀਜਾਂ ਦੀ ਗਿਣਤੀ ਵਧ ਕੇ 223 ਹੋ ਗਈ ਹੈ। ਸਿਹਤ ਵਿਭਾਗ ਅਨੁਸਾਰ ਸੂਬੇ ਵਿਚ ਹੁਣ ਤਕ 47408 ਸ਼ੱਕੀ ਮਰੀਜਾਂ ਦੇ ਸੈਂਪਲ ਲਏ ਗਏ ਹਨ ਜਿਨ੍ਹਾਂ ਵਿਚੋਂ 42425 ਲੋਕਾਂ ਦੀ ਰਿਪੋਰਟ ਨੈਗੇਟਿਵ ਆਈ ਹੈ। 3048 ਲੋਕਾਂ ਦੀ ਰਿਪੋਰਟ ਪੈਂਡਿੰਗ ਹੈ ਤੇ 1680 ਮਰੀਜਾਂ ਇਲਾਜ ਅਧੀਨ ਹਨ।
ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਉਨ੍ਹਾਂ ਦੇ ਵਿਭਾਗ ਵਲੋਂ ਜਿਲ੍ਹੇ ਵਿਚ ਸਾਹਮਣੇ ਆ ਰਹੇ ਕੇਸਾਂ ਨੂੰ ਲੈ ਕੇ ਪੂਰੀ ਤਰ੍ਹਾਂ ਸਾਵਧਾਨੀ ਵਰਤੀ ਜਾ ਰਹੀ ਹੈ। ਮਰੀਜਾਂ ਦਾ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ ਤੇ ਉਨ੍ਹਾਂ ਲਈ ਚੰਗੀ ਖੁਰਾਕ ਦਾ ਵੀ ਪ੍ਰਬੰਧ ਕਤਾ ਜਾ ਰਿਹਾ ਹੈ। ਮੁੱਖ ਮੰਤਰੀ ਵੀ ਹਰ ਜਿਲ੍ਹੇ ਵਿਚ ਸਬੰਧਤ ਕੇਸਾਂ ਬਾਰੇ ਜਾਣਕਾਰੀ ਲੈ ਰਹੇ ਹਨ।
ਲੁਧਿਆਣਾ ਦੀ ਇਕ ਟਾਇਰ ਫੈਕਟਰੀ ਵਿਚ ਕੋਰੋਨਾ ਇੰਫੈਕਟਿਡ ਦੀ ਚੇਨ ਸ਼ੁਰੂ ਹੋ ਗਈ ਹੈ। ਵੀਰਵਾਰ ਤਕ 10 ਲੋਕ ਇਸ ਦੇ ਸ਼ਿਕਾਰ ਹੋ ਚੁੱਕੇ ਹਨ। ਹੁਣ ਤਕ ਜਿੰਨੇ ਵੀ ਮੁਲਾਜਮ ਇੰਫੈਕਟਿਡ ਹਨ ਉਹ ਸਾਰੇ ਐਡਮਿਨ ਬਲਾਕ ਵਿਚ ਕੰਮ ਕਰਦੇ ਸਨ। ਵੀਰਵਾਰ ਨੂੰ ਕੋਰੋਨਾ ਪੀੜਤ ਕਰਮਚਾਰੀ ਦੀ 50 ਸਾਲਾ ਪਤਨੀ ਵੀ ਪਾਜੀਟਿਵ ਪਾਈ ਗਈ ਹੈ। ਸਿਹਤ ਵਿਭਾਗ ਵਲੋਂ ਹੁਣ ਉਨ੍ਹਾਂ ਲੋਕਾਂ ਦਾ ਪਤਾ ਲਗਾਇਆ ਜਾ ਰਿਹਾ ਹੈ ਜਿਹੜੇ ਇਨ੍ਹਾਂ ਇੰਫੈਕਟਿਡ ਲੋਕਾਂ ਦੇ ਸੰਪਰਕ ਵਿਚ ਆਏ ਸਨ। ਵੀਰਵਾਰ ਨੂੰ ਆਰ. ਪੀ. ਐੱਫ. ਵਿਚ ਤਾਇਨਾਤ 18 ਕਰਮਚਾਰੀ ਇੰਫੈਕਟਿਡ ਮਿਲੇ। ਇਸ ਤੋਂ ਪਹਿਲਾਂ ਆਰ. ਪੀ. ਐੱਫ. ਦੇ 14 ਜਵਾਨ ਇੰਫੈਕਟਿਡ ਹੋ ਚੁੱਕੇ ਹਨ। ਪ੍ਰਸ਼ਾਸਨ ਵਲੋਂ ਵਾਰ-ਵਾਰ ਲੋਕਾਂ ਨੂੰ ਜਾਗਰੂਕ ਕਰਨ ਲਈ ਐਡਵਾਈਜਰੀ ਜਾਰੀ ਕੀਤੀ ਜਾ ਰਹੀ ਹੈ ਤੇ ਹਰੇਕ ਨਾਗਰਿਕ ਨੂੰ ਇਸ ਦੀ ਪਾਲਣਾ ਕਰਨੀ ਚਾਹੀਦੀ ਹੈ ਤੇ ਬਹੁਤ ਲੋੜ ਪੈਣ ‘ਤੇ ਹੀ ਘਰ ਤੋਂ ਬਾਹਰ ਨਿਕਲਣਾ ਚਾਹੀਦਾ ਹੈ ਤਾਂ ਜੋ ਕੋਰੋਨਾ ਵਾਇਰਸ ਦੇ ਵਧਦੇ ਲਾਗ ਨੂੰ ਕੰਟਰੋਲ ਕੀਤਾ ਜਾ ਸਕੇ।