corona active cases: ਰੂਪਨਗਰ: ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕਰੋਨਾ ਐਕਟਿਵ ਪਾਜ਼ਟਿਵ ਮਰੀਜਾਂ ਦੀ ਸੰਖਿਆ ਵੱਧ ਕੇ 57 ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਵਿੱਚ ਕੁੱਲ 1250 ਵਿਅਕਤੀਆਂ ਦੇ ਸੈਂਪਲ ਲਏ ਗਏ ਸਨ। ਇਨ੍ਹਾਂ ਵਿਚੋਂ 1096 ਦੀ ਰਿਪੋਰਟ ਨੈਗਟਿਵ, 87 ਦੀ ਰਿਪੋਰਟ ਪੈਂਡਿੰਗ, 57 ਕੇਸ ਐਕਟਿਵ ਕਰੋਨਾ ਪਾਜ਼ਟਿਵ ਅਤੇ 02 ਰਿਕਵਰ ਹੋ ਚੁੱਕੇ ਹਨ ਅਤੇ ਪਿੰਡ ਚਤਾਮਲੀ ਨਿਵਾਸੀ ਇੱਕ ਵਿਅਕਤੀ ਦੀ ਮੌਤ ਪਹਿਲਾਂ ਹੀ ਹੋ ਚੁੱਕੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਕੁੱਲ 60 ਕੇਸ ਹੋ ਚੁੱਕੇ ਹਨ, ਜ਼ਿਨ੍ਹਾਂ ਵਿੱਚੋਂ 57 ਕੇਸ ਐਕਟਿਵ ਕਰੋਨਾ ਪਾਜ਼ਟਿਵ, 02 ਰਿਕਵਰ ਅਤੇ ਚਤਾਮਲੀ ਨਿਵਾਸੀ 01 ਵਿਅਕਤੀ ਦੀ ਮੌਤ ਪਹਿਲਾਂ ਹੋ ਚੁੱਕੀ ਹੈ। ਉਨ੍ਹਾਂ ਨੇ ਦੱਸਿਆ ਕਿ ਬੀਤੇ ਦਿਨੀ ਆਇਆ 01 ਕਰੋਨਾ ਪੌਜ਼ਟਿਵ ਕੇਸ ਹਮੀਰਪੁਰ, ਹਿਮਾਚਲ ਤੋਂ ਪਰਤੇ ਵਿਅਕਤੀ ਦਾ ਹੈ ਜੋ ਕਿ ਪਹਿਲਾ ਤੋਂ ਹੀ ਕੁਆਰਨਟਾਇਨ ਕੀਤਾ ਹੋਇਆ ਸੀ। ਉਨ੍ਹਾਂ ਸਮੂਹ ਜ਼ਿਲ੍ਹਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਬਿਨ੍ਹਾਂ ਕਿਸੇ ਜ਼ਰੂਰੀ ਕੰਮ ਤੋਂ ਘਰ ਤੋਂ ਬਾਹਰ ਨਾ ਨਿਕਲਿਆ ਜਾਵੇ ਅਤੇ ਸ਼ੋਸ਼ਲ ਡਿਸਟੈਂਸ ਨੂੰ ਹਰ ਪੱਧਰ ਤੇ ਮੇਨਟੈਨ ਕੀਤਾ ਜਾਵੇ ਅਤੇ ਮਾਸਕ ਦੀ ਵਰਤੋਂ ਵੀ ਲਾਜ਼ਮੀ ਕੀਤੀ ਜਾਵੇ।