In Patiala a two : ਜਿਲ੍ਹਾ ਪਟਿਆਲਾ ਵਿਖੇ ਚੰਗੀ ਖਬਰ ਆਈ ਹੈ ਜਿਥੇ ਢਾਈ ਸਾਲਾ ਬੱਚੀ ਨੇ ਕੋਰੋਨਾ ਨੂੰ ਮਾਤ ਦੇ ਦਿੱਤੀ ਹੈ। ਪਟਿਆਲਾ ਵਿਖੇ ਕੋਰੋਨਾ ਵਾਇਰਸ ਸਬੰਧੀ 74 ਸੈਂਪਲ ਟੈਸਟ ਲਈ ਭੇਜੇ ਗਏ ਸਨ ਤੇ ਇਨ੍ਹਾਂ ਵਿਚ ਸਾਰਿਆਂ ਦੀ ਰਿਪੋਰਟ ਨੈਗੇਟਿਵ ਆਈ ਹੈ। ਇਨ੍ਹਾਂ ਵਿਚੋਂ ਪਟਿਆਲਾ ਦੇ ਰਜਿੰਦਰਾ ਹਸਪਤਾਲ ਵਿਚ ਦਾਖਲਾ ਢਾਈ ਸਾਲਾ ਦੀ ਬੱਚੀ ਅਕਸ਼ਿਆ ਨੇ ਕੋਰੋਨਾ ‘ਤੇ ਜਿੱਤ ਹਾਸਲ ਕਰ ਲਈ ਹੈ। ਹਸਪਤਾਲ ‘ਚੋਂ ਛੁੱਟੀ ਮਿਲਣ ਤੋਂ ਬਾਅਦ ਉਸ ਨੇ ਸਾਰੇ ਡਾਕਟਰਾਂ ਦਾ ਧੰਨਵਾਦ ਕੀਤਾ। ਇਹ ਜਾਣਕਾਰੀ ਸਿਵਲ ਸਰਜਨ ਹਰੀਸ਼ ਮਲਹੋਤਾਰ ਨੇ ਦਿੱਤੀ। ਉਨ੍ਹਾਂ ਕਿਹਾ ਕਿ ਨਵੀਂ ਨੀਤੀ ਅਨੁਸਾਰ ਰਾਜਿੰਦਰਾ ਹਸਪਤਾਲ ਵਿਚ ਦਾਖਲ 34 ਵਿਅਕਤੀ ਵਿਚੋਂ 17 ਸ਼ਰਧਾਲੂ ਅਤੇ 10 ਕੱਚਾ ਪਟਿਆਲਾ ਵਿਖੇ ਰਹਿੰਦੇ ਸਨ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ।
ਸਿਵਲ ਸਰਜਨ ਬਠਿੰਡਾ ਨੇ ਜਾਣਕਾਰੀ ਦਿੱਤੀ ਕਿ ਪੀ. ਆਰ. ਟੀ. ਸੀ. ਦਾ ਬੱਸ ਡਰਾਈਵਰ ਜੋ ਕਿ ਨਾਂਦੇੜ ਸਾਹਿਬ ਤੋਂ ਵਾਪਸ ਪਰਤਿਆ ਸੀ ਤੇ ਉਸ ਨੂੰ ਕੁਆਰੰਟਾਈਨ ਕੀਤਾ ਗਿਆ ਸੀ, ਦੀ ਰਿਪੋਰਟ ਕੋਰੋਨਾ ਪਾਜੀਟਿਵ ਆਈ ਹੈ। ਰਿਪੋਰਟ ਪਾਜੀਟਿਵ ਆਉਣ ਤੋਂ ਬਾਅਦ ਉਸ ਨੂੰ ਆਈਸੋਲੇਸ਼ਨ ਵਾਰਡ ਵਿਚ ਰੱਖਿਆ ਗਿਆ ਹੈ। ਸਿਵਲ ਸਰਜਨ ਪਟਿਆਲਾ ਨੇ ਦੱਸਿਆ ਕਿ ਸਿਹਤ ਵਿਭਾਗ ਵਲੋਂ ਲਗਭਗ 69 ਸੈਂਪਲ ਲਏ ਗਏ ਸਨ। ਉਨ੍ਹਾਂ ਦੱਸਿਆ ਕਿ ਜਿਲ੍ਹਾ ਪਟਿਆਲਾ ਵਿਖੇ ਕੋਰੋਨਾ ਪਾਜੀਟਿਵ ਮਰੀਜਾਂ ਦੀ ਗਿਣਤੀ ਤੇਜੀ ਨਾਲ ਵਧਣ ਦਾ ਕਾਰਨ ਧਾਰਮਿਕ ਸਥਾਨਾਂ ਤੋਂ ਪਰਤਣ ਵਾਲੇ ਸ਼ਰਧਾਲੂ ਹਨ। ਪਟਿਆਲਾ ਵਿਚ ਹੁਣ ਤਕ ਕੋਰੋਨਾ ਪਾਜੀਟਿਵ ਮਰੀਜਾਂ ਦੀ ਗਿਣਤੀ 25 ਹੈ। ਇਸ ਨਾਲ ਹੀ ਹੁਣ ਰਾਹਤ ਭਰੀ ਖ਼ਬਰ ਆਈ ਹੈ ਕਿ ਸੂਬੇ ‘ਚ 500 ਤੋਂ ਵੱਧ ਲੋਕ ਠੀਕ ਹੋ ਕੇ ਘਰਾਂ ਨੂੰ ਪਰਤ ਗਏ ਹਨ।
ਇਨ੍ਹਾਂ ਠੀਕ ਹੋਏ ਮਰੀਜ਼ਾਂ ‘ਚ ਗੁਰਦਾਸਪੁਰ ‘ਚ 91 ਮਰੀਜ਼ ਕੋਰੋਨਾ ਮੁਕਤ ਹੋ ਕੇ ਘਰ ਭੇਜੇ ਗਏ। ਜਲੰਧਰ ਸਿਵਲ ਹਸਪਤਾਲ ਚੋਂ ਵੀ ਕਰੀਬ 79 ਮਰੀਜ਼ਾਂ ਨੂੰ ਠੀਕ ਛੁੱਟੀ ਦੇ ਕੇ ਘਰ ਭੇਜਿਆ ਗਿਆ ਹੈ। ਹੁਸ਼ਿਆਰਪੁਰ ‘ਚ 78 ਮਰੀਜ਼ਾਂ ਚੋਂ 71 ਹਜ਼ੂਰ ਸਾਹਿਬ ਤੋਂ ਪਰਤੇ ਸ਼ਰਧਾਲੂ ਰਹੇ। ਅੰਮ੍ਰਿਤਸਰ-ਤਰਨਤਾਰਨ ‘ਚ ਹਜ਼ੂਰ ਸਾਹਿਬ ਤੋਂ ਆਏ 74-74 ਸ਼ਰਧਾਲੂ ਠੀਕ ਹੋ ਕੇ ਘਰਾਂ ਨੂੰ ਪਰਤੇ ਹਨ। ਇਸ ਦੇ ਨਾਲ ਹੀ ਕੋਰੋਨਾ ਨੂੰ ਲੈ ਕੇ ਪੰਜਾਬ ਭਰ ਤੋਂ ਹੁਣ ਰਾਹਤ ਭਰੀਆਂ ਖ਼ਬਰਾਂ ਆਈਆਂ ਹਨ। ਅੱਜ ਸੂਬੇ ‘ਚ 350 ਦੇ ਕਰੀਬ ਲੋਕ ਠੀਕ ਹੋ ਕੇ ਘਰਾਂ ਨੂੰ ਪਰਤੇ ਹਨ। ਇਸ ਦੇ ਨਾਲ ਹੀ ਸੂਬੇ ‘ਚ ਮਰੀਜ਼ਾਂ ਦੀ ਗਿਣਤੀ ‘ਚ ਵੀ ਭਾਰੀ ਕਮੀ ਆਈ ਹੈ।