A case of murder came to : ਰੂਪਨਗਰ ਵਿਖੇ ਇਕ ਸਬਜੀ ਵੇਚਣ ਵਾਲੇ ਵਿਅਕਤੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਸੁਰਜੀਤ ਰਾਮ (45) ਵਾਸੀ ਬਾਜੀਗਰ ਬਸਤੀ ਥਲੀਖੁਰਦ ਨੇੜੇ ਸੇਲਜ਼ ਟੈਕਸ ਬੈਰੀਅਰ ਘਨੌਲੀ ਵਜੋਂ ਹੋਈ ਹੈ। ਜਦੋਂ ਉਹ ਘਰੋਂ ਨਿਕਲਿਆ ਸੀ ਤਾਂ ਉਹ ਕਿਸੇ ਕੋਲੋਂ ਪੈਸੇ ਲੈਣ ਚੱਲਾ ਹੈ ਤੇ ਕੁਝ ਦੇਰ ਬਾਅਦ ਘਰ ਆ ਜਾਵੇਗਾ ਪਰ ਸ਼ਾਮ ਤਕ ਵੀ ਉਹ ਵਾਪਸ ਨਹੀਂ ਆਇਆ ਜਿਸ ਕਾਰਨ ਪਰਿਵਾਰ ਵਾਲਿਆਂ ਨੇ ਉਸ ਦੀ ਤਲਾਸ਼ ਕਰਨੀ ਸ਼ੁਰੂ ਕਰ ਦਿੱਤੀ ਤੇ ਅੱਜ ਉਸ ਦੀ ਲਾਸ਼ ਝਾੜੀਆਂ ਵਿਚ ਮਿਲੀ। ਪੁਲਿਸ ਚੌਕੀ ਘਨੌਲੀ ਦੇ ਇੰਚਾਰਜ ਜਸਮੇਰ ਸਿੰਘ ਤੇ ਜਿਲ੍ਹਾ ਰੂਪਨਗਰ ਦੇ SHO ਤਿਲਕ ਰਾਜ ਅਤੇ ਐੱਸ. ਪੀ. ਰੂਪਨਗਰ ਰਵੀ ਕੁਮਾਰ ਵੀ ਮੌਕੇ ‘ਤੇ ਪੁੱਜੇ। ਲਾਸ਼ ਕਬਜੇ ਵਿਚ ਲੈ ਕੇ ਪੁਲਿਸ ਵਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਐੱਸ. ਐੱਚ. ਓ. ਤੋਂ ਮਿਲੀ ਜਾਣਕਾਰੀ ਮੁਤਾਬਕ ਕਿਸੇ ਤੇਜ਼ਧਾਰ ਹਥਿਆਰ ਨਾਲ ਵਿਅਕਤੀ ਦਾ ਕਤਲ ਕੀਤਾ ਗਿਆ ਹੈ। ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।
ਇਸੇ ਤਰ੍ਹਾਂ ਫਗਵਾੜਾ ਵਿਖੇ ਅਣਪਛਾਤੇ ਵਿਅਕਤੀਆਂ ਨੇ ਘਰ ਵਿਚ ਦਾਖਲ ਹੋ ਕੇ ਇਕ ਬਜ਼ੁਰਗ ਆਦਮੀ ਅਤੇ ਉਸ ਦੀ ਪਤਨੀ ‘ਤੇ ਰਾਡ ਨਾਲ ਹਮਲਾ ਕਰ ਦਿੱਤਾ। ਜਿਸ ਵਿਚ ਬਜ਼ੁਰਗ ਵਿਅਕਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਉਸਦੀ ਪਤਨੀ ਗੰਭੀਰ ਜ਼ਖਮੀ ਹੋ ਗਈ। ਜਿਨ੍ਹਾਂ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਸਦਰ ਥਾਣਾ ਇੰਚਾਰਜ ਅਮਰਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਵਾਸੀ ਗੁਰੂ ਨਾਨਕ ਨਗਰ ਦੇ ਮਹੰਤ-ਮੇਹਲੀ ਫਗਵਾੜਾ ਬਾਈਪਾਸ ਰੋਡ ਦੇ ਨਾਲ ਰਹਿਣ ਵਾਲੇ 70 ਸਾਲਾ ਕਸ਼ਮੀਰ ਸਿੰਘ ਵਜੋਂ ਹੋਈ ਹੈ। ਹਮਲਾਵਰਾਂ ਨੇ ਵੀਰਵਾਰ ਨੂੰ ਬਜ਼ੁਰਗ ‘ਤੇ ਰਾਡ ਮਾਰੀ, ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ ਉਨ੍ਹਾਂ ਦੀ 60 ਸਾਲਾ ਪਤਨੀ ਸੁਪੀਤਾ ਨੂੰ ਮਾਮੂਲੀ ਸੱਟਾਂ ਲੱਗੀਆਂ। ਪੁਲਿਸ ਨੇ ਦੱਸਿਆ ਕਿ ਹੱਤਿਆ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ। ਐਸਐਚਓ ਨੇ ਦੱਸਿਆ ਕਿ ਹਮਲਾਵਰਾਂ ਖ਼ਿਲਾਫ਼ ਆਈਪੀਸੀ ਦੀ ਧਾਰਾ 302 (ਕਤਲ) ਸਮੇਤ ਹੋਰ ਕਈ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ।