The Captain interacted with : ਵਿਧਾਇਕ ਰਾਣਾ ਗੁਰਜੀਤ ਸਿੰਘ ਦੀ ਪਹਿਲਕਦਮੀ ਸਦਕਾ ਆਈਸੋਲੇਸ਼ਨ ਵਾਰਡ ਕਪੂਰਥਲਾ ਤੋਂ ਛੁੱਟੀ ਦਿੱਤੇ ਜਾਣ ਵਾਲੇ ਵਿਅਕਤੀਆਂ ਨਾਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਵੀਡੀਓ ਕਾਨਫਰੰਸ ਰਾਹੀਂ ਗੱਲਬਾਤ ਕੀਤੀ ਗਈ। ਇਸ ਦੌਰਾਨ ਮੁੱਖ ਮੰਤਰੀ ਨੇ ਕੋਰੋਨਾ ‘ਤੇ ਜਿੱਤ ਪ੍ਰਾਪਤ ਕਰਨ ਵਾਲੇ ਵਿਅਕਤੀਆਂ ਨੂੰ ਵਧਾਈ ਦਿੱਤੀ ਅਤੇ ਵਿਧਾਇਕ ਰਾਣਾ ਗੁਰਜੀਤ ਸਿੰਘ, ਜਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵਲੋਂ ਨਾਲ ਜੰਗ ਦੀ ਇਸ ਮੁਸ਼ਕਿਲ ਘੜੀ ਵਿਚ ਨਿਭਾਈ ਜਾ ਰਹੀ ਭੂਮਿਕਾ ਦੀ ਸ਼ਲਾਘਾ ਕੀਤੀ।
ਕਲ ਸੂਬੇ ਵਿਚੋਂ 21 ਕੋਰੋਨਾ ਮਰੀਜ਼ ਠੀਕ ਹੋ ਕੇ ਘਰਾਂ ਨੂੰ ਵਾਪਸ ਪਰਤੇ। ਇਨ੍ਹਾਂ ਵਿਚੋਂ 12 ਆਈਸੋਲੇਸ਼ਨ ਸੈਂਟਰ ਕਪੂਰਥਲਾ, 4 ਪੀ. ਟੀ. ਯੂ. ਅਤੇ 5 ਫਗਵਾੜਾ ਦੇ ਹਸਪਤਾਲ ਵਿਚ ਭਰਤੀ ਸਨ। ਇਸ ਮੌਕੇ ਰਾਣਾ ਗੁਰਜੀਤ ਸਿੰਘ ਨੇ ਮੁੱਖ ਮੰਤਰੀ ਨੂੰ ਜਿਲ੍ਹੇ ਵਿਚ ਕੋਰੋਨਾ ਖਿਲਾਫ ਲੜੀ ਜਾ ਰਹੀ ਜੰਗ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਸੈਨੇਟਾਈਜੇਸ਼ਨ ਮੁਹਿੰਮ, ਸਿਵਲ ਹਸਪਤਾਲ ਵਿਚ ਮੈਡੀਕਲ ਸਟਾਫ ਦੀ ਸਹਾਇਤਾ ਲਈ ਤਾਇਨਾਤ ਕੀਤੀ ਗਈ ਵਲੰਟੀਅਰਾਂ ਦੀ ਟੀਮ ਬਾਰੇ ਮੁੱਖ ਮੰਤਰੀ ਨੂੰ ਜਾਣੂ ਕਰਵਾਇਆ ਗਿਆ। ਹਸਪਤਾਲ ਵਿਚ ਭਰਤੀ ਮਰੀਜਾਂ ਨੇ ਉਥੇ ਖਾਣ-ਪੀਣ ਦੀਆਂ ਵਧੀਆ ਸਹੂਲਤਾਂ, ਵਧੀਆ ਇਲਾਜ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ।
ਠੀਕ ਹੋਏ ਮਰੀਜਾਂ ਨੇ ਕੈਪਟਨ ਵਲੋਂ ਕੀਤੇ ਗਏ ਅਣਥੱਕ ਯਤਨਾਂ ਦੀ ਸ਼ਲਾਘਾ ਕੀਤੀ ਤੇ ਨਾਲ ਹੀ ਕਿਹਾ ਕਿ ਸਾਨੂੰ ਕੋਰੋਨਾ ਬੀਮਾਰੀ ਨਾਲ ਨਫਰਤ ਕਰਨੀ ਚਾਹੀਦੀ ਹੈ ਨਾ ਕੀ ਕੋਰੋਨਾ ਮਰੀਜਾਂ ਹਨ। ਇਸ ਸਬੰਧੀ ਲੋਕਾਂ ਨੂੰ ਜਾਗਰੂਕ ਕਰਨਾ ਬਹੁਤ ਜ਼ਰੂਰੀ ਹੈ। ਇਸ ਮੌਕੇ ਡਾ. ਸੰਦੀਪ ਧਵਨ, ਡਾ. ਸੰਦੀਪ ਭੋਲਾ, ਡਾ. ਰਾਜੀਵ ਭਗਤ, ਸ. ਅਮਰਜੀਤ ਸਿੰਘ ਸੈਦੋਵਾਲ, ਸ਼੍ਰੀ ਵਿਸ਼ਾਲ ਸਨੀ, ਸ. ਦਵਿੰਦਰ ਪਾਲ ਸਿੰਘ ਰੰਗਾ, ਸ਼੍ਰੀ ਨਰਿੰਦਰ ਸਿੰਘ ਮੰਨਸੂ, ਸ. ਮਨਪ੍ਰੀਤ ਸਿੰਘ ਮਾਂਗਟ, ਸ਼੍ਰੀ ਰਾਜੀਵ ਗੁਪਾਤ ਤੋਂ ਇਲਾਵਾ ਹੋਰ ਮੈਡੀਕਲ ਸਟਾਫ ਵੀ ਮੌਜੂਦ ਸਨ।