In a single day 952 patients : ਪੰਜਾਬ ’ਚ ਕੋਰੋਨਾ ਦਾ ਕਹਿਰ ਕੁਝ ਘਟਦਾ ਨਜ਼ਰ ਆ ਰਹੀ ਹੈ। ਪਿਛਲੇ ਕੁਝ ਦਿਨਾਂ ਵਿਚ ਵੱਡੀ ਗਿਣਤੀ ਵਿਚ ਲੋਕਾਂ ਨੇ ਕੋਰੋਨਾ ਨੂੰ ਮਾਤ ਦੇ ਦਿੱਤੀ ਹੈ ਤੇ ਸਿਹਤਯਾਬ ਹੋ ਕੇ ਘਰ ਪਰਤੇ ਹਨ। ਦੱਸਣਯੋਗ ਹੈ ਕਿ ਕੱਲ੍ਹ ਸ਼ਨੀਵਾਰ ਇਕੋ ਹੀ ਦਿਨ ਵਿਚ 952 ਵਿਅਕਤੀਆਂ ਨੂੰ ਹਸਪਤਾਲੋਂ ਛੁੱਟੀ ਦਿੱਤੀ ਗਈ ਹੈ ਤੇ ਇਸ ਦੇ ਨਾਲ ਨਾਂਦੇੜ ਸਾਹਿਬ ਤੋਂ ਆਏ ਜ਼ਿਆਦਾਤਰ ਸ਼ਰਧਾਲੂਆਂ ਨੂੰ ਆਈਸੋਲੇਸ਼ਨ ਕੇਂਦਰਾਂ `ਚੋਂ ਛੁੱਟੀ ਮਿਲ ਗਈ ਹੈ, ਇਸ ਬਾਰੇ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਕੋਵਿਡ-19 ਦੇ ਸੰਕਟ ਤੋਂ ਪੈਦਾ ਹੋਈ ਕਿਸੇ ਵੀ ਚੁਣੌਤੀ ਨਾਲ ਨਜਿੱਠਣ ਲਈ ਤਿਆਰ ਹੈ, ਉਨ੍ਹਾਂ ਕਿਹਾ ਕਿ ਸੂਬੇ ਵਿਚ ਕੋਵਿਡ -19 ਦੇ 1946 ਕੇਸਾਂ ਦੀ ਪੁਸ਼ਟੀ ਹੋਈ ਹੈ ਜਦੋਂ ਕਿ ਹੁਣ ਤੱਕ 50,613 ਵਿਅਕਤੀਆਂ ਦੀ ਜਾਂਚ ਕੀਤੀ ਗਈ ਹੈ, ਜਿਨ੍ਹਾਂ ਵਿਚੋਂ 46,028 ਦੀ ਰਿਪੋਰਟ ਨੈਗੇਟਿਵ ਆਈ ਹੈ

ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਚਾਰ ਜਿਲ੍ਹੇ ਅਜਿਹੇ ਹਨ ਜਿਨ੍ਹਾਂ ਵਿੱਚ ਛੇ ਕੰਟੇਨਟਮੈਂਟ ਜ਼ੋਨ ਹਨ ਜਿੱਥੇ ਕੋਵਿਡ-19 ਦੇ 15 ਤੋਂ ਵੱਧ ਮਾਮਲੇ ਸਾਹਮਣੇ ਆਏ ਹਨ ਅਤੇ ਇਹ ਜ਼ਿਲ੍ਹੇ ਐਸ.ਏ.ਐਸ.ਨਗਰ, ਜਲੰਧਰ (2), ਪਟਿਆਲਾ (2) ਅਤੇ ਪਠਾਨਕੋਟ ਹਨ, ਸਿਹਤ ਵਿਭਾਗ ਦੀ ਪ੍ਰਾਪਤੀ `ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ ਕਿ ਸੂਬੇ ਦੀ ਇਲਾਜ਼ ਦਰ ਲਗਭਗ 64 ਪ੍ਰਤੀਸ਼ਤ ਹੈ ਅਤੇ ਅੱਜ ਦੀ ਤਾਰੀਖ਼ ਵਿਚ ਸਿਰਫ 657 ਐਕਟਿਵ ਕੇਸ ਹੀ ਮੌਜੂਦ ਹਨ, ਉਨ੍ਹਾਂ ਕਿਹਾ ਕਿ ਸੈਂਪਲਾਂ ਦੀ ਪਾਜਿ਼ਟੀਵਿਟੀ 4 ਪ੍ਰਤੀਸ਼ਤ ਹੈ ਜਦੋਂ ਕਿ ਮੌਤ ਦਰ 1.6 ਪ੍ਰਤੀਸ਼ਤ ਦਰਜ ਕੀਤੀ ਗਈ ਹੈ ਜੋ ਕਿ ਰਾਸ਼ਟਰੀ ਔਸਤ ਤੋਂ ਘੱਟ ਹੈ

ਸਿਹਤ ਮੰਤਰੀ ਨੇ ਇਸ ਦੌਰਾਨ ਕਿਹਾ ਕਿ ਸਰਕਾਰ ਰਾਜ ਵਿੱਚ ਕੋਰੋਨਾ ਵਾਇਰਸ ਮਹਾਂਮਾਰੀ ਨਾਲ ਲੜਨ ਲਈ ਪੂਰੀ ਤਰਾਂ ਤਿਆਰ ਹੈ ਅਤੇ ਹਰ ਇੱਕ ਸ਼ੱਕੀ ਵਿਅਕਤੀ ਦਾ ਪਤਾ ਲਗਾਉਣ ਅਤੇ ਉਸਦੀ ਜਾਂਚ ਕਰਨ ਲਈ ਮੁਸਤੈਦੀ ਨਾਲ ਯਤਨ ਕੀਤੇ ਜਾ ਰਹੇ ਹਨ ਤਾਂ ਜੋ ਲੋਕਾਂ ਵਿੱਚ ਕੋਰੋਨਾ ਵਾਇਰਸ ਦੇ ਫੈਲਣ ਨੂੰ ਰੋਕਿਆ ਜਾ ਸਕੇ, ਉਨ੍ਹਾਂ ਦੱਸਿਆ ਕੀ ਸਰਕਾਰੀ ਸਿਹਤ ਸਹੂਲਤਾਂ ਵਿੱਚ ਤਕਰੀਬਨ 5000 ਆਈਸੋਲੇਸ਼ਨ ਬੈਡ ਦੀ ਵਿਵਸਥਾ ਕੀਤੀ ਗਈ ਹੈ, ਸਾਰੇ ਗੰਭੀਰ ਕੋਵਿਡ ਮਰੀਜ਼ ਸਰਕਾਰੀ ਮੈਡੀਕਲ ਕਾਲਜਾਂ ਅਤੇ ਦੋ ਨਿੱਜੀ ਮੈਡੀਕਲ ਕਾਲਜਾਂ ਵਿੱਚ ਜਾਣਗੇ, ਉਸਨੇ ਇਹ ਵੀ ਕਿਹਾ ਕਿ ਟੈਸਟਿੰਗ 1654 ਪ੍ਰਤੀ ਮਿਲੀਅਨ ਹੋ ਗਈ ਹੈ ਅਤੇ 1500 ਤੋਂ 1800 ਟੈਸਟ ਪ੍ਰਤੀ ਦਿਨ ਕੀਤੇ ਜਾ ਰਹੇ ਹਨ ਜੋ ਕਿ ਰਾਸ਼ਟਰੀ ਔਸਤ ਤੋਂ ਉਪਰ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਸਾਰੇ ਜਿ਼ਲ੍ਹਿਆਂ ਅਤੇ ਸਰਕਾਰੀ ਮੈਡੀਕਲ ਕਾਲਜਾਂ ਇੱਥੇ ਪੀਪੀਈ ਕਿੱਟਾਂ, ਐਨ 95 ਮਾਸਕ ਅਤੇ ਟ੍ਰਿਪਲ ਲੇਅਰ ਮਾਸਕ ਦੀ ਢੁਕਵੀਂ ਸਪਲਾਈ ਕੀਤੀ ਜਾ ਰਹੀ ਹੈ।






















