Case registered against Punjabi : ਪੰਜਾਬ ਪੁਲਿਸ ਵੱਲੋਂ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਖਿਲਾਫ ਆਰਮ ਐਕਟ ਦੇ ਅਧੀਨ ਮਾਮਲਾ ਦਰਜ ਕਰ ਲਿਆ ਗਿਆ ਹੈ। ਸਿੱਧੂ ਮੂਸੇਵਾਲਾ ਦੀ ਇਕ ਵਾਇਰਲ ਹੋਈ ਵੀਡੀਓ ਜਿਸ ਵਿਚ ਉਹ ਸਰਕਾਰੀ ਹਥਿਆਰਾਂ ਨਾਲ ਫਾਇਰਿੰਗ ਕਰਦਾ ਨਜ਼ਰ ਆ ਰਿਹਾ ਸੀ, ਤੋਂ ਬਾਅਦ ਮੂਸੇਵਾਲੇ ਦੇ ਖਿਲਾਫ ਸੰਗਰੂਰ ਤੇ ਪਟਿਆਲਾ ਵਿਚ ਐਫ ਆਈ ਆਰ ਦਰਜ ਕੀਤੀ ਗਈ ਸੀ ਪਰ ਵਕੀਲ ਰਵੀ ਜੋਸ਼ੀ ਵਲੋਂ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਸੀ ਕਿ ਮੂਸੇਵਾਲੇ ਖਿਲਾਫ ਆਰਮ ਐਕਟ ਦੀ ਧਾਰਾ ਨੂੰ ਜੋੜਿਆ ਜਾਵੇ ਹੁਣ ਪੰਜਾਬ ਪੁਲਿਸ ਨੇ ਉਸ ਦੇ ਖਿਲਾਫ ਆਰਮ ਐਕਟ ਦੀ ਧਾਰਾ ਨੂੰ ਜੋੜ ਦਿੱਤਾ ਗਿਆ ਹੈ।
ਬਰਨਾਲਾ ਵਿਚ ਦਰਜ ਐਫ ਆਈ ਆਰ ਵਿਚ ਧਾਰਾ 25 ਅਤੇ 30 ਜੋੜੀ ਗਈ ਹੈ ਜਦੋਕਿ ਸਂਗਰੂਰ ਵਿਚ ਐਫ ਆਈ ਆਰ ਵਿਚ ਧਾਰਾ 25 , 29 ਅਤੇ ਅਤੇ 30 ਜੋੜਿਆ ਗਿਆ ਹੈ। ਇਨ੍ਹਾਂ ਗੈਰ-ਜ਼ਮਾਨਤੀ ਧਾਰਾਵਾਂ ਦੇ ਲੱਗਣ ਨਾਲ ਮੂਸੇਵਾਲਾ ਦੀਆਂ ਮੁਸ਼ਕਲਾਂ ਹੋਰ ਵੱਧ ਸਕਦੀਆਂ ਹਨ। ਦੱਸਣਯੋਗ ਹੈ ਕਿ ਇਸ ਮਾਮਲੇ ਵਿਚ ਪਟਿਆਲਾ ਦੇ ਪਟਿਆਲਾ ਦੇ ਥਾਣਾ ਜੁਲਕਾਂ ਦੇ ਇੰਚਾਰਜ ਇੰਸਪੈਕਟਰ ਗੁਰਪ੍ਰੀਤ ਸਿੰਘ ਭਿੰਡਰ ਨੂੰ ਸਸਪੈਂਡ ਕਰ ਦਿੱਤਾ ਗਿਆ ਸੀ। ਉਸ ’ਤੇ ਦੋਸ਼ ਹੈ ਕਿ ਥਾਣਾ ਇੰਚਾਰਜ ਨੇ ਗੈਰ-ਕਾਨੂੰਨੀ ਢੰਗ ਨਾਲ ਆਪਣੇ ਸੀਨੀਅਰ ਅਧਿਕਾਰੀ ਨੂੰ ਬਿਨਾਂ ਦੱਸੇ ਹੈੱਡ ਕਾਂਸਟੇਬਲ ਗਗਨਦੀਪ ਸਿੰਘ ਨੂੰ ਸੰਗਰੂਰ ਦੇ ਡੀਐਸਪੀ ਦਲਜੀਤ ਵਿਰਕ ਦੇ ਨਾਲ ਪਿਛਲੇ ਤਿੰਨ ਮਹੀਨਿਆਂ ਤੋਂ ਤਾਇਨਾਤ ਕੀਤਾ ਹੋਇਆ ਸੀ।
ਪੁਲਿਸ ਦੀ ਏਕੇ-47 ਨਾਲ ਮੂਸੇਵਾਲਾ ਦੇ ਫਾਇਰਿੰਗ ਕਰਨ ਵਾਲੇ ਵੀਡੀਓ ਵਿਚ ਹੈੱਡ ਕਾਂਸਟੇਬਲ ਗਗਨਦੀਪ ਸਿੰਘ ਵੀ ਨਜ਼ਰ ਆ ਰਿਹਾ ਸੀ। ਦੱਸ ਦੇਈਏ ਕਿ ਇਸ ਮਾਮਲੇ ਵਿਚ ਡੀਐਸਪੀ ਸਣੇ ਛੇ ਪੁਲਿਸ ਮੁਲਾਜ਼ਮਾਂ ਨੂੰ ਵੀ ਸਸਪੈਡ ਕੀਤਾ ਜਾ ਚੁੱਕਾ ਹੈ। ਜ਼ਿਕਰਯੋਗ ਹੈ ਕਿ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਵੀਡੀਓ ‘ਚ ਉਹ ਪੁਲਿਸ ਮੁਲਾਜ਼ਮ ਤੋਂ ਪਿੰਡ ਬਡਬਰ ਵਿੱਚ ਫਾਇਰਿੰਗ ਰੇਂਜ ਵਿਚ ਏਕੇ-47 ਚਲਾਉਣ ਦੀ ਟ੍ਰੇਨਿੰਗ ਲੈ ਰਿਹਾ ਸੀ।