Farmers angry over government’s : ਪੰਜਾਬ ਸਰਕਾਰ ਵਲੋਂ ਪਿਛਲੇ ਦਿਨੀਂ ਕੋਰੋਨਾ ਪਾਜੀਟਿਵ ਮਰੀਜ਼ਾਂ ਨੂੰ ਲੈ ਕੇ ਨਵੀਂ ਰਣਨੀਤੀ ਬਣਾਈ ਗਈ ਸੀ ਜਿਸ ਅਧੀਨ ਕੁਝ ਐਡਵਾਇਜਰੀਆਂ ਦਿੱਤੀਆਂ ਗਈਆਂ ਸਨ ਜਿਸ ਨੂੰ ਦੇਖਦੇ ਹੋਏ ਬਹੁਤ ਸਾਰੇ ਕੋਰੋਨਾ ਪਾਜੀਟਿਵ ਮਰੀਜ਼ਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ। ਇਸੇ ਗੱਲ ਤੋਂ ਕੁਝ ਕਿਸਾਨ ਤੇ ਮਜ਼ਦੂਰ ਸਰਕਾਰ ਦੀ ਇਸ ਨੀਤੀ ਤੋਂ ਨਾਖੁਸ਼ ਨਜ਼ਰ ਆਏ। ਉਨ੍ਹਾਂ ਦਾ ਕਹਿਣਾ ਹੈ ਕਿ ਕੁਝ ਮਰੀਜ਼ ਅਜਿਹੇ ਵੀ ਸਨ ਜਿਨ੍ਹਾਂ ਵਿਚ ਕੋਰੋਨਾ ਪਾਜੀਟਿਵ ਦੇ ਲੱਛਣ ਸਨ ਪਰ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ, ਉਨ੍ਹਾਂ ਦਾ ਦੋਸ਼ ਹੈ ਕਿ ਸਰਕਾਰ ਵਲੋਂ ਲੋਕਾਂ ਦੀ ਸਿਹਤ ਦਾ ਧਿਆਨ ਨਾ ਰੱਖਦੇ ਹੋਏ ਉਨ੍ਹਾਂ ਨੂੰ ਮੌਤ ਦੇ ਮੂੰਹ ਵਿਚ ਧੱਕਿਆ ਜਾ ਰਿਹਾ ਹੈ।
ਭਾਰਤੀ ਕਿਸਾਨ ਯੂਨੀਅਨ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਵੀ ਸਰਕਾਰ ਦੀ ਇਸ ਨੀਤੀ ਵਿਰੁੱਧ ਆਵਾਜ਼ ਬੁਲੰਦ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਇੰਝ ਲੱਗ ਰਿਹਾ ਹੈ ਕਿ ਪ੍ਰਸ਼ਾਸਨ ਆਪਣੀ ਜ਼ਿੰਮੇਵਾਰੀ ਤੋਂ ਭੱਜ ਰਿਹਾ ਹੈ ਤੇ ਜਿਹੜੇ ਮਰੀਜ਼ ਅਜੇ ਠੀਕ ਵੀ ਨਹੀਂ ਹੋਏ ਉਨ੍ਹਾਂ ਨੂੰ ਵੀ ਛੁੱਟੀ ਦੇ ਕੇ ਘਰ ਭੇਜਿਆ ਜਾ ਰਿਹਾ ਹੈ ਜਿਸ ਨਾਲ ਕੋਰੋਨਾ ਵਾਇਰਸ ਦੇ ਵਧਣ ਦੀ ਸੰਭਾਵਨਾ ਵੋਲ ਵੀ ਜ਼ਿਆਦਾ ਹੈ। ਸੰਗਰੂਰ ਦੇ ਡੀ. ਸੀ. ਦਾ ਕਹਿਣਾ ਹੈ ਕਿ ਸਿਰਫ ਉਨ੍ਹਾਂ ਦੇ ਜਿਲ੍ਹੇ ਵਿਚ ਹੀ ਨਹੀਂ, ਸਗੋਂ ਪੂਰੇ ਸੂਬੇ ਵਿਚ ਕੋਰੋਨਾ ਪਾਜੀਟਿਵ ਮਰੀਜ਼ਾਂ ਨੂੰ ਬਿਨਾਂ ਠੀਕ ਹੋਏ ਹੀ ਘਰ ਭੇਜਿਆ ਜਾ ਰਿਹਾ ਹੈ, ਜਿਸ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਲਗਭਗ 2 ਮਹੀਨਿਆਂ ਤੋਂ ਚੱਲ ਰਹੇ ਲੌਕਡਾਊਨ ਕਾਰਨ ਸੂਬਾ ਦਾ ਬਹੁਤ ਵੱਡੀ ਮਾਤਰਾ ਵਿਚ ਆਰਥਿਕ ਨੁਕਸਾਨ ਹੋਇਆ ਹੈ। ਪ੍ਰਵਾਸੀ ਮਜ਼ਦੂਰਾਂ ਨੂੰ ਇਸ ਲਈ ਆਪਣੀਆਂ ਜਾਨਾਂ ਵੀ ਗੁਆਉਣੀਆਂ ਪਈਆਂ। ਉਨ੍ਹਾਂ ਨੂੰ ਨਾਂ ਤਾਂ ਰੋਟੀ ਮਿਲ ਰਹੀ ਹੈ ਤੇ ਨਾ ਹੀ ਰੋਜ਼ਗਾਰ। ਉਹ ਪੈਦਲ ਹੀ ਆਪਣੇ ਘਰਾਂ ਨੂੰ ਜਾਣ ਲਈ ਮਜਬੂਰ ਹਨ। ਕਿਸਾਨ ਤੇ ਮਜ਼ਦੂਰ ਸੰਗਠਨ ਵਲੋਂ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਦਾ ਵਿਰੋਧ ਕੀਤਾ ਜਾਵੇਗਾ ਤੇ ਜੇਕਰ ਸਰਕਾਰ ਵਲੋਂ ਇਨ੍ਹਾਂ ਨੀਤੀਆਂ ਵਿਚ ਕੋਈ ਬਦਲਾਅ ਨਾ ਕੀਤਾ ਗਿਆ ਤਾਂ ਉਹ ਧਰਨੇ ‘ਤੇ ਵੀ ਆ ਸਕਦੇ ਹਨ।