Migrant worker stabbed to : ਲੌਕਡਾਊਨ ਦੌਰਾਨ ਜਿਥੇ ਪ੍ਰਵਾਸੀ ਮਜ਼ਦੂਰਾਂ ਦੀ ਘਰ ਵਾਪਸੀ ਦੌਰਾਨ ਰਸਤੇ ਵਿਚ ਹਾਦਸੇ ਤਹਿਤ ਮੌਤ ਹੋਣ ਦੀਆਂ ਖਬਰਾਂ ਮਿਲ ਰਹੀਆਂ ਹਨ ਉਥੇ ਅੱਜ ਲੁਧਿਆਣਾ ਸ਼ਹਿਰ ਦੇ ਚੰਦਨ ਨਗਰ ਇਲਾਕੇ ਵਿਚ ਇਕ ਪ੍ਰਵਾਸੀ ਮਜ਼ਦੂਰ ਅੱਜ ਸਵੇਰੇ ਚਾਕੂਆਂ ਨਾਲ ਵਾਰ ਕਰਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਦੀ ਪਛਾਣ ਰਾਮਕਿਸ਼ਨ (ਰਾਮ) ਦੇ ਨਾਂ ਤੋਂ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਸਵੇਰੇ ਸਬਜ਼ੀ ਵੇਚਣ ਦਾ ਕੰਮ ਕਰਦਾ ਸੀ। ਜਦੋਂ ਉਹ ਸਬਜ਼ੀ ਲੈਣ ਜਾ ਰਿਹਾ ਸੀ ਤਾਂ ਅਣਪਛਾਤੇ ਤਿੰਨ ਹਮਲਾਵਰ ਜੋ ਐਕਟਿਵਾ ‘ਤੇ ਸਵਾਰ ਸਨ, ਨੇ ਉਕਤ ਮਜ਼ਦੂਰ ‘ਤੇ ਹਮਲਾ ਕਰ ਦਿੱਤਾ।
ਮਿਲੀ ਜਾਣਕਾਰੀ ਮੁਤਾਬਕ ਵਾਰਦਾਤ ਨੂੰ ਅੰਜਾਮ ਲੁੱਟ ਦੀ ਵਜ੍ਹਾ ਤੋਂ ਦਿੱਤਾ ਦੱਸਿਆ ਜਾ ਰਿਹਾ ਹੈ। ਮਜ਼ਦੂਰ ਬਹੁਤ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ ਅਤੇ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਉਕਤ ਵਾਰਦਾਤ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ। ਪੁਲਿਸ ਨੇ ਮੌਕੇ ‘ਤੇ ਪੁੱਜ ਕੇ ਸਾਰੀ ਘਟਨਾ ਦਾ ਜਾਇਜ਼ਾ ਲਿਆ। ਮੌਕੇ ‘ਤੇ ਪੁੱਜੀ ਜਗਤਪੁਰੀ ਚੌਕੀ ਦੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਲਿਆ ਹੈ। ਮ੍ਰਿਤਕ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਵਿਖੇ ਭੇਜ ਦਿੱਤਾ ਗਿਆ ਹੈ। ਜਾਂਚ ਜਾਰੀ ਹੈ। ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।