Decision to give 180 : ਸੂਬਾ ਸਰਕਾਰ ਵਲੋਂ ਸਰਕਾਰੀ ਕਾਲਜਾਂ ਵਿਚ ਕੰਮ ਕਰ ਰਹੇ ਫੈਕਲਟੀ ਲੈਕਚਰਾਰਾਂ ਦੀ ਲੰਬੇ ਸਮੇਂ ਤੋਂ ਲਟਕੀ ਆ ਰਹੀ ਮੰਗ ਨੂੰ ਧਿਆਨ ‘ਚ ਰੱਖਦੇ ਹੋਏ ਸਰਕਾਰ ਦੇ ਰੈਗੂਲਰ ਕਰਮਚਾਰੀਆਂ ਦੀ ਤਰਜ ‘ਤੇ ਪ੍ਰਸੂਤੀ ਛੁੱਟੀ ਦੇਣ ਦਾ ਫੈਸਲਾ ਕੀਤਾ ਹੈ। ਇਹ ਐਲਾਨ ਉਚੇਰੀ ਸਿੱਖਿਆ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਦੇ ਇਸ ਫੈਸਲੇ ਨਾਲ ਸੂਬੇ ਦੇ ਸਰਕਾਰੀ ਕਾਲਜਾਂ ਵਿਚ ਕੰਮ ਕਰਨ ਵਾਲੇ 1000 ਤੋਂ ਵਧ ਲੈਕਚਰਾਰਾਂ ਨੂੰ ਫਾਇਦਾ ਹੋਵੇਗਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਉਚੇਰੀ ਸਿੱਖਿਆ ਮੰਤਰੀ ਤ੍ਰਿਪਤ ਬਾਜਵਾ ਨੇ ਕਿਹਾ ਕਿ ਹੁਣ ਗੈਸਟ ਫੈਕਟਰੀ ਲੈਕਚਰਾਰਾਂ ਨੂੰ ਮਟੈਰਨਿਟੀ ਬੈਨੀਫੈਕਟ ਐਕਟ ਅਧੀਨ 1961 ਅਨੁਸਾਰ 180 ਦਿਨ ਪ੍ਰਸੂਤਾ ਛੁੱਟੀ ਹੋਵੇਗੀ। ਉਨ੍ਹਾਂ ਕਿਹਾ ਕਿ ਫੈਕਲਟੀ ਲੈਕਚਰਾਰਾਂ ਤੋਂ ਕਾਫੀ ਸਮੇਂ ਤੋਂ ਇਹ ਮੰਗ ਕੀਤੀ ਜਾ ਰਹੀ ਸੀ। ਉਨ੍ਹਾਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਤੁਰੰਤ ਇਸ ਫੈਸਲੇ ਨੂੰ ਲਾਗੂ ਕਰਵਾਉਣ ਲਈ ਕਿਹਾ ਹੈ। ਉਨ੍ਹਾਂ ਦੱਸਿਆ ਕਿ ਮਟੈਰਨਿਟੀ ਛੁੱਟੀ ਦਾ ਲਾਭ ਸਿਰਫ ਪਾਰਟ ਟਾਈਮ ਤੇ ਪੱਕੇ ਲੈਕਚਰਾਰਾਂ ਨੂੰ ਹੀ ਮਿਲਦਾ ਸੀ ਪਰ ਹੁਣ ਇਸ ਫੈਸਲੇ ਦੇ ਲਾਗੂ ਹੋਣ ਤੋਂ ਬਾਅਦ ਇਸ ਦਾ ਫਾਇਦਾ ਗੈਸਟ ਫਕੈਲਟੀ ਲੈਕਚਰਾਰਾਂ ਨੂੰ ਵੀ ਮਿਲ ਸਕੇਗਾ। ਸ਼੍ਰੀ ਰਾਹੁਲ ਭੰਡਾਰੀ ਨੇ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਫੈਸਲੇ ਨੂੰ ਲਾਗੂ ਕਰਵਾਉਣ ਲਈ ਸਿੱਖਿਆ ਮੰਤਰੀ ਦੀਆਂ ਹਦਾਇਤਾਂ ਮੁਤਾਬਕ ਖੇਤੀ ਤੇ ਵਿੱਤ ਵਿਭਾਗ ਸਾਹਮਣੇ ਇਹ ਮਾਮਲਾ ਬਹੁਤ ਸੁਹਿਰਦਤਾ ਨਾਲ ਚੁੱਕਿਆ ਗਿਆ ਤੇ ਸਾਰੀਆਂ ਮੁਸ਼ਕਲਾਂ ਨੂੰ ਦੂਰ ਕਰਕੇ ਸਰਕਾਰੀ ਕਾਲਜਾਂ ਦੇ ਗੈਸਟ ਫੈਕਲਟੀ ਲੈਕਚਰਾਰਾਂ ਦੀ ਮੈਟਰੈਨਟੀ ਛੁੱਟੀ ਸਬੰਧੀ ਇਹ ਫੈਸਲਾ ਲਿਆ ਗਿਆ।