A man from Gujarat found Corona : ਅੰਮ੍ਰਿਤਸਰ ਵਿਚ ਕੋਰੋਨਾ ਵਾਇਰਸ ਦਾ ਇਕ ਹੋਰ ਮਾਮਲਾ ਸਾਹਮਣੇ ਆਇਆ ਹੈ। ਇਥੇ ਗੁਜਰਾਤ ਤੋਂ ਆਏ ਇਕ 45 ਸਾਲਾ ਵਿਅਕਤੀ ਦੀ ਰਿਪੋਰਟ ਵਿਚ ਕੋਰੋਨਾ ਵਾਇਰਸ ਪਾਜ਼ੀਟਿਵ ਹੋਣ ਦੀ ਪੁਸ਼ਟੀ ਹੋਈ ਹੈ। ਇਹ ਵਿਅਕਤੀ ਪਿੰਡ ਤਹਿਸੀਲ ਬਾਬਾ ਬਕਾਲਾ ਦਾ ਰਹਿਣ ਵਾਲਾ ਹੈ। ਮਿਲੀ ਜਾਣਕਾਰੀ ਮੁਤਾਬਕ ਮਰੀਜ਼ ਖੁਦ ਸਿਹਤ ਵਿਭਾਗ ਵੱਲੋਂ ਬਣਾਏ ਗਏ ਸਰਕਾਰੀ ਹਸਪਤਾਲ ਵਿਚ ਫਲੂ ਕਾਰਨਰ ਵਿਚ ਟੈਸਟ ਕਰਵਾਉਣ ਲਈ ਆਇਆ ਸੀ, ਜੋਕਿ ਕੁਝ ਦਿਨ ਪਹਿਲਾਂ ਹੀ ਗੁਜਰਾਤ ਤੋਂ ਪੰਜਾਬ ਵਾਪਿਸ ਆਇਆ ਸੀ।
ਜ਼ਿਕਰਯੋਗ ਹੈ ਕਿ ਇਹ ਨਵਾਂ ਮਾਮਲਾ ਸਾਹਮਣੇ ਆਉਣ ਨਾਲ ਅੰਮ੍ਰਿਤਸਰ ਜ਼ਿਲੇ ਵਿਚ ਹੁਣ ਕੋਰੋਨਾ ਵਾਇਰਸ ਮਰੀਜ਼ਾਂ ਦਾ ਅੰਕੜਾ 309 ਤੱਕ ਪਹੁੰਚ ਗਿਆ ਹੈ। ਹੁਣ ਤੱਕ ਜ਼ਿਲੇ ਵਿਚ 4 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 296 ਲੋਕ ਇਸ ਵਾਇਰਸ ਨੂੰ ਮਾਤ ਦੇ ਕੇ ਸਿਹਤਯਾਬ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ। ਦੱਸ ਦੇਈਏ ਕਿ ਹੁਣ ਤੱਕ ਕੋਰੋਨਾ ਵਾਇਰਸ ਦੇ ਪੂਰੀ ਦੁਨੀਆ ਵਿਚੋਂ 49,54,999 ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ, ਜਦਕਿ ਇਸ ਨਾਲ ਹੁਣ ਤੱਕ ਦੁਨੀਆ ਵਿਚ 2,23,119 ਮੌਤਾਂ ਹੋ ਚੁੱਕੀਆਂ ਹਨ। ਇਸ ਤੋਂ ਇਲਾਵਾ ਹੁਣ ਤੱਕ 19,39,951 ਲੋਕ ਸਿਹਤਯਾਬ ਹੋ ਚੁੱਕੇ ਹਨ। ਦੱਸਣਯੋਗ ਹੈ ਕਿ ਭਾਰਤ ਵਿਚ ਵੀ ਹੁਣ ਤੱਕ ਇਕ ਲੱਖ ਤੋਂ ਵੱਧ ਲੋਕ ਇਸ ਖਤਰਨਾਕ ਵਾਇਰਸ ਦੀ ਲਪੇਟ ਵਿਚ ਆ ਚੁੱਕੇ ਹਨ। ਦੇਸ਼ ਵਿਚ ਹੁਣ ਤੱਕ 3301 ਤੋਂ ਵੱਧ ਮੌਤਾਂ ਹੋ ਚੁੱਕੀਆਂ ਹਨ। ਪੰਜਾਬ ਵਿਚ ਵੀ ਇਸ ਦੇ ਵੱਡੀ ਗਿਣਤੀ ’ਚ ਮਾਮਲੇ ਸਾਹਮਣੇ ਆਏ ਹਨ ਜੋਕਿ 2000 ਤੋਂ ਵੱਧ ਹਨ ਅਤੇ 30 ਲੋਕ ਇਸ ਵਾਇਰਸ ਕਾਰਨ ਆਪਣੀ ਜਾਨ ਗੁਆ ਚੁੱਕੇ ਹਨ। ਦੱਸ ਦੇਈਏ ਕਿ ਹੁਣ ਸਰਕਾਰ ਵੱਲੋਂ ਜਾਰੀ ਕੀਤੀ ਨਵੀਂ ਪਾਲਿਸੀ ਅਧੀਨ ਸੂਬੇ ਵਿਚ ਵੱਡੀ ਗਿਣਤੀ ਵਿਚ ਲੋਕ ਠੀਕ ਹੋ ਕੇ ਆਪਣੇ ਘਰਾਂ ਨੂੰ ਪਰਤ ਚੁੱਕੇ ਹਨ।