Gold of shrines is a: ਕੋਵਿਡ-19 ਖਿਲਾਫ ਮਨੁੱਖਤਾ ਦੀ ਮਦਦ ਲਈ ਵੱਖ-ਵੱਖ ਧਾਰਮਿਕ ਫਿਰਕਿਆਂ ਵਲੋਂ ਸੋਨੇ ਦੇ ਦਾਨ ਸਬੰਧੀ ਪ੍ਰਸਤਾਵ ਬਾਰੇ DSGMC ਦੇ ਮੁਖੀ ਸ. ਮਨਜਿੰਦਰ ਸਿੰਘ ਸਿਰਸਾ ਵਲੋਂ ਦਿੱਤੇ ‘ਅਣਭੋਲ ਸੁਝਾਅ’ ‘ਤੇ ਉਠੇ ਵਿਵਾਵ ਦਾ ਹਵਾਲਾ ਦਿੰਦਿਆਂ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਹ ਟਿੱਪਣੀ ਅਸਵੀਕਾਰਯੋਗ ਹੈ ਜਿਸ ਤੋਂ ਬਚਿਆ ਜਾ ਸਕਦਾ ਹੈ ਪਰ ਨਾਲ ਹੀ ਉਨ੍ਹਾਂ ਕਿਹਾ ਕਿ ਇਹ ਚੰਗੀ ਗੱਲ ਹੈ ਕਿ ਜਥੇਦਾਰ ਸਿਰਸਾ ਨੇ ਇਸ ‘ਤੇ ਪਛਤਾਵਾ ਕਰਦਿਆਂ ਆਪਣੀ ਇਸ ਗਲਤੀ ਲਈ ਸਿੱਖਾਂ ਤੋਂ ਮੁਆਫੀ ਮੰਗ ਲਈ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸਿੱਖ ਗੁਰਧਾਮਾਂ ‘ਤੇ ਲੱਗਿਆ ਸੋਨਾ ਸਿੱਖ ਕੌਮ ਦਾ ਸਾਂਝਾ ਸਰਮਾਇਆ ਹਨ। ਉਨ੍ਹਾਂ ਕਿਹਾ ਕਿ ਕਿਸੇ ਵੀ ਵਿਅਕਤੀ ਜਾਂ ਸੰਸਥਾ ਵਲੋਂ ਕਿਸੇ ਵੀ ਕੰਮ ਵਾਸਤੇ ਭਾਵੇਂ ਉਹ ਕਿੰਨਾ ਹੀ ਨੇਕ ਕਿਉਂ ਨਾ ਹੋਵੇ, ਇਸ ਸਰਮਾਣ ਦਾ ਛੋਟਾ ਜਿਹਾ ਹਿੱਸਾ ਵੀ ਦਾਨ ਕਰਨ ਬਾਰੇ ਸੋਚਣ ਦਾ ਸਵਾਲ ਵੀ ਨਹੀਂ ਉਠਦਾ। ਉਨ੍ਹਾਂ ਕਿਹਾ ਕਿ ਇਸ ਸਰਮਾਏ ਨਾਲ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਜੁੜੀਆਂ ਹੋਈਆਂ ਹਨ।
ਉਨ੍ਹਾਂ ਕਿਹਾ ਕਿ ਇਸ ਸਿੱਖ ਸਰਮਾਏ ਦੇ ਛੋਟੇ ਜਿਹੇ ਹਿੱਸੇ ਬਾਰੇ ਕਿਸੇ ਸੁਝਾਅ ਜਾਂ ਇਸ ਨਾਲ ਜੁੜੇ ਕਿਸੇ ਸਵਾਲ ਦਾ ਜਵਾਬ ਦੇਣ ਵੇਲੇ ਵਿਅਕਤੀ ਨੂੰ ਪੂਰੀ ਜ਼ਿੰਮੇਵਾਰੀ ਤੇ ਸੰਜਮ ਨਾਲ ਕੰਮ ਲੈਣਾ ਚਾਹੀਦਾ ਹੈ ਭਾਵੇਂ ਅਜਿਹੇ ਸੁਝਾਅ ਦਾ ਮੰਤਵ ਕਿੰਨਾ ਵੀ ਨੇਕ ਕਿਉਂ ਨਾ ਹੋਵੇ। ਉਨ੍ਹਾਂ ਕਿਹਾ ਕਿ ਸਾਨੂੰ ਪੰਥ ਦੇ ਦੁਸ਼ਮਣਾਂ ਦੀਆਂ ਸਾਜਿਸ਼ਾਂ ਤੇ ਚਾਲਾਂ ਪ੍ਰਤੀ ਸੁਚੇਤ ਰਹਿਣਾ ਚਾਹੀਦਾ ਹੈ ਜਿਹੜੇ ਕਿ ਅਜਿਹੇ ਵਿਸ਼ਿਆਂ ‘ਤੇ ਕਿਸੇ ਸਿੱਖ ਆਗੂ ਦੀ ਫਿਸਲੀ ਜੁਬਾਨ ਦਾ ਹਮੇਸ਼ਾ ਫਾਇਦਾ ਚੁੱਕਦੇ ਹਨ। ਉਨ੍ਹਾਂ ਕਿਹਾ ਕਿ ਸਿੱਖਾਂ ਨੂੰ ਆਪਸ ਵਿਚ ਵੰਡ ਕੇ ਸਿੱਖ ਕੌਮ ਨੂੰ ਕਮਜ਼ੋਰ, ਆਗੂ ਰਹਿਤ ਤੇ ਦਿਸ਼ਾ ਰਹਿਤ ਕਰਨ ਦੀਆਂ ਅਸਫਲ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਘਟਨਾ ਨੇ ਸਿੱਖ ਆਗੂਆਂ ਨੂੰ ਇਸ ਗੱਲ ਲਈ ਸਿਆਣੇ ਕਰ ਦਿੱਤਾ ਹੈ ਕਿ ਉਹ ਸਾਡੇ ਸ਼ਾਨਦਾਰ ਧਾਰਮਿਕ ਵਿਰਸੇ ‘ਤੇ ਅਸਰ ਪਾਉਣ ਵਾਲੇ ਸੁਝਾਵਾਂ ਤੇ ਸਵਾਲਾਂ ਦੇ ਜਵਾਬ ਦੇਣ ਵੇਲੇ ਹਮੇਸ਼ਾ ਜਾਗਰੂਕ ਰਹਿਣ। ਉਨ੍ਹਾਂ ਕਿਹਾ ਕਿ ਸਾਰਿਆਂ ਲਈ ਜ਼ਰੂਰੀ ਹੈ ਕਿ ਮਨੁੱਖਤਾ ਲਈ ਕਿਸੇ ਵੀ ਤਰ੍ਹਾਂ ਦੇ ਦਾਨ ਬਾਰੇ ਸੁਝਾਅ ਦਾ ਜਵਾਬ ਦਿੰਦਿਆਂ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਜ਼ਰੂਰ ਧਿਆਨ ਵਿਚ ਰੱਖਿਆ ਜਾਵੇ।