Young man shot dead : ਲੌਕਡਾਊਨ ਦੇ ਚੱਲਦਿਆਂ ਜ਼ਿਲ੍ਹਾ ਪਟਿਆਲਾ ਵਿਚ ਭਾਰਤ ਨਗਰ ਵਿਚ ਇਕ ਵਿਅਕਤੀ ਦਾ ਘਰ ਵਿਚ ਹੀ ਦਾਖਲ ਹੋ ਕੇ ਗੋਲੀ ਮਾਰ ਕੇ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨਾਲ ਵਿਅਕਤੀ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਸ ਮਾਮਲੇ ਵਿਚ ਦੋਸ਼ੀ ਫਰਾਰ ਦੱਸੇ ਜਾ ਰਹੇ ਹਨ। ਦੱਸਣਯੋਗ ਹੈ ਕਿ ਇਸ ਵਿਅਕਤੀ ਦਾ ਕੱਲ੍ਹ ਹੀ ਜਨਮਦਿਨ ਵੀ ਸੀ।
ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਦੀ ਪਛਾਣ ਸ਼ਮਸ਼ੇਰ ਸਿੰਘ ਉਮਰ 35 ਸਾਲ ਦੇ ਰੂਪ ਵਿਚ ਹੋਈ ਹੈ, ਜੋਕਿ ਸਥਾਨਕ ਸ਼ਹਿਰ ਵਿਚ ਅਨਾਜ ਮੰਡੀ ਦੇ ਅਧੀਨ ਪੈਂਦੀ ਸੁਖ ਰਾਮ ਕਲੋਨੀ ਦੇ ਨੇੜੇ ਰਹਿਣ ਵਾਲਾ ਸੀ। ਜ਼ਿਕਰਯੋਗ ਹੈ ਕਿ ਇਹ ਕਤਲ ਬੀਤੀ ਰਾਤ ਹੋਇਆ। ਦੱਸਣਯੋਗ ਹੈ ਕਿ ਕੁਝ ਵਿਅਕਤੀ ਉਸ ਦੇ ਘਰ ਵਿਚ ਦਾਖਲ ਹੋ ਗਏ ਅਤੇ ਉਸ ਨੂੰ ਕਤਲ ਕਰਕੇ ਮੌਕੇ ਤੋਂ ਫਰਾਰ ਹੋ ਗਏ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਪੁਲਿਸ ਮ੍ਰਿਤਕ ਵਿਅਕਤੀ ਦੇ ਘਰ ਪਹੁੰਚੀ ਤੇ ਉਹਨਾਂ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਲਿਆ। ਲਾਸ਼ ਨੂੰ ਪੋਸਟ ਮਾਰਟਮ ਲਈ ਭੇਜ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਕਤਲ ਕਿਸੇ ਪੁਰਾਣੀ ਰੰਜਿਸ਼ ਦੇ ਚਲਦਿਆਂ ਕੀਤਾ ਗਿਆ ਹੈ।
ਘਟਨਾ ਦੀ ਜਾਣਕਾਰੀ ਦਿੰਦਿਆਂ ਡੀਐਸਪੀ ਸੌਰਭ ਜਿੰਦਲ ਨੇ ਦੱਸਿਆ ਕਿ ਦੇਖਣ ਨੂੰ ਤਾਂ ਇਕ ਗੋਲੀ ਲੱਗੀ ਹੈ, ਤੇ ਇਸ ਨਾਲ ਨੌਜਵਾਨ ਦੀ ਮੌਤ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਕਤਲ ਕਰਨ ਵਾਲੇ ਤਿੰਨ-ਚਾਰ ਵਿਅਕਤੀ ਸਨ। ਪੁਲਿਸ ਵੱਲੋਂ ਇਸ ਮਾਮਲੇ ਵਿਚ ਪਰਿਵਾਰ ਦੇ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਪੁਲਿਸ ਵੱਲੋਂ ਜਾਂਚ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।