corona patients isolated: ਮਾਨਸਾ : ਸਿਵਲ ਹਸਪਤਾਲ ਮਾਨਸਾ ਤੋਂ ਆਈਸੋਲੇਟ ਕੀਤੇ ਕੋਰੋਨਾ ਮਰੀਜ਼ਾਂ ਵਿੱਚੋਂ ਅੱਜ 10 ਵਿਅਕਤੀਆਂ ਨੂੰ ਡਿਸਾਚਾਰਜ ਕਰ ਦਿੱਤਾ ਗਿਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਮਾਨਸਾ ਡਾ. ਲਾਲ ਚੰਦ ਠਕਰਾਲ ਨੇ ਦੱਸਿਆ ਕਿ ਇਹ ਮਰੀਜ਼ ਪੁਲਿਸ ਕਰਮਚਾਰੀਆਂ ਤੇ ਵਿਦਿਆਰਥੀ ਜੋ ਕੋਟਾ (ਰਾਜਸਥਾਨ) ਤੋਂ ਆਏ ਹੋਏ ਸਨ, ਜਿੰਨ੍ਹਾਂ ਨੂੰ ਆਈਸੋਲੇਟ ਕਰਨ ਤੋਂ ਬਾਅਦ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਸਿਵਲ ਸਰਜਨ ਨੇ ਦੱਸਿਆ ਕਿ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਦੇ ਸਿਹਤ ਵਿਭਾਗ ਦੀਆਂ ਨਵੀਆਂ ਹਦਾਇਤਾਂ ਅਨੁਸਾਰ 10 ਮਰੀਜ਼ਾਂ ਨੂੰ ਡਿਸਚਾਰਜ ਕਰ ਦਿੱਤਾ ਗਿਆ ਹੈ ਅਤੇ ਉਹਨਾਂ ਨੂੰ ਘਰਾਂ ਵਿੱਚ ਘੱਟ ਤੋਂ ਘੱਟ 10 ਦਿਨਾਂ ਲਈ ਇਕਾਂਤਵਾਸ ਕਰਨ, ਮਾਸਕ ਦੀ ਵਰਤੋਂ ਕਰਨ ਅਤੇ ਸਮਾਜਿਕ ਦੂਰੀ ਆਦਿ ਸਾਵਧਾਨੀਆਂ ਦੀ ਵਰਤੋਂ ਕਰਨ ਬਾਰੇ ਕਿਹਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜੇਕਰ ਕਿਸੇ ਵੀ ਵਿਅਕਤੀ ਨੂੰ ਕੋਈ ਤਕਲੀਫ਼ ਹੁੰਦੀ ਹੈ, ਤਾਂ ਤੁਰੰਤ ਸਿਹਤ ਵਿਭਾਗ ਨਾਲ ਸੰਪਰਕ ਕੀਤਾ ਜਾਵੇ।ਉਨ੍ਹਾਂ ਦੱਸਿਆ ਕਿ ਇਨ੍ਹਾਂ ਇਕਾਂਤਵਾਸ ਕੀਤੇ ਵਿਅਕਤੀਆਂ ਦਾ ਸਿਹਤ ਵਿਭਾਗ ਦੀਆਂ ਟੀਮਾਂ ਦੁਆਰਾ ਰੁਟੀਨ ਚੈਕਅਪ ਕੀਤਾ ਜਾਇਆ ਕਰੇਗਾ।