Sundar Sham Arora visited PPE: ਚੰਡੀਗੜ੍ਹ: ਪੀ.ਪੀ.ਈਜ਼ ਦੇ ਨਿਰਮਾਣ ਵਿੱਚ ਪੰਜਾਬ ਦੀ ਸਮਰੱਥਾ ਨੂੰ ਪੂਰੀ ਤਰ੍ਹਾਂ ਵਰਤਣ ਦੇ ਉਦੇਸ਼ ਨਾਲ ਸੂਬੇ ਦੇ ਉਦਯੋਗ ਤੇ ਵਣਜ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਕੇਂਦਰੀ ਵਣਜ ਅਤੇ ਉਦਯੋਗ ਮੰਤਰੀ ਪਿਊਸ਼ ਗੋਇਲ ਨੂੰ ਪੀ.ਪੀ.ਈ. ਸੂਟਾਂ ਦੇ ਲੋੜਵੰਦ ਦੇਸ਼ਾਂ ਨੂੰ ਨਿਰਯਾਤ ਕਰਨ ਦੀ ਪ੍ਰਵਾਨਗੀ ਦੇਣ ‘ਤੇ ਵਿਚਾਰ ਕਰਨ ਲਈ ਪੱਤਰ ਲਿਖਿਆ ਹੈ। ਕੇਂਦਰੀ ਮੰਤਰੀ ਨੂੰ ਲਿਖੇ ਆਪਣੇ ਪੱਤਰ ਵਿੱਚ ਸ੍ਰੀ ਅਰੋੜਾ ਨੇ ਮਾਰੂ ਕਰੋਨਾਵਾਇਰਸ ਵਿਰੁੱਧ ਜੰਗ ਵਿੱਚ ਸੂਬੇ ਦੇ ਉਦਯੋਗਾਂ ਵੱਲੋਂ ਅੱਗੇ ਆ ਕੇ ਪੀਪੀਈਜ਼ ਦੇ ਨਿਰਮਾਣ ਵਿੱਚ ਨਿਭਾਈ ਸ਼ਾਨਦਾਰ ਭੂਮਿਕਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਸੂਬੇ ਦੇ ਉਦਯੋਗ ਹੁਣ ਇਸ ਸਥਿਤੀ ਵਿੱਚ ਹਨ ਕਿ ਹੋਰਨਾਂ ਦੇਸ਼ਾਂ ਨੂੰ ਆਰਡਰ ‘ਤੇ ਇਨ੍ਹਾਂ ਮਿਆਰੀ ਉਤਪਾਦਾਂ ਦਾ ਨਿਰਯਾਤ ਕਰ ਸਕਣ। ਉਦਯੋਗ ਮੰਤਰੀ ਨੇ ਦੱਸਿਆ ਕਿ ਪੰਜਾਬ ਵਿੱਚ 58 ਪੀਪੀਈ ਸੂਟ ਨਿਰਮਾਤਾਵਾਂ ਨੇ ਐਸ.ਆਈ.ਟੀ.ਆਰ.ਓ/ ਡੀ.ਆਰ.ਡੀ.ਓ ਤੋਂ ਸਰਟੀਫਿਕੇਸ਼ਨ ਪ੍ਰਾਪਤ ਕਰ ਲਿਆ ਹੈ ਅਤੇ ਪ੍ਰੋਸੈਸਿੰਗ ਆਰਡਰ ਸ਼ੁਰੂ ਕਰਨ ਲਈ ਤਿਆਰ ਹਨ। ਸ੍ਰੀ ਅਰੋੜਾ ਨੇ ਅੱਗੇ ਲਿਖਿਆ ਕਿ ਉਕਤ ਨਿਰਮਾਤਾਵਾਂ ਦੀ ਪੀਪੀਈ ਸੂਟ ਅਤੇ ਮਿਆਰੀ ਉਤਪਾਦਾਂ ਦੇ ਉਤਪਾਦਨ ਦੀ ਸਮਰੱਥਾ ਦੇ ਮੱਦੇਨਜ਼ਰ ਮੈਂ ਅਪੀਲ ਕਰਦਾ ਹਾਂ ਕਿ ਭਾਰਤ ਤੋਂ ਪੀਪੀਈ ਸੂਟਾਂ ਦੇ ਨਿਰਯਾਤ ਦੀ ਆਗਿਆ ਦੇਣ ਦੇ ਮਾਮਲੇ `ਤੇ ਵਿਚਾਰ ਕੀਤਾ ਜਾਵੇ ਜਿਸ ਲਈ ਮੈਂ ਆਪ ਦਾ ਧੰਨਵਾਦੀ ਹੋਵਾਂਗਾਂ।
Home ਖ਼ਬਰਾਂ ਤਾਜ਼ਾ ਖ਼ਬਰਾਂ ਸੁੰਦਰ ਸ਼ਾਮ ਅਰੋੜਾ ਨੇ ਪੰਜਾਬ ‘ਚ ਬਣੀਆਂ ਪੀ.ਪੀ.ਈ. ਕਿੱਟਾਂ ਲੋੜਵੰਦ ਦੇਸ਼ਾਂ ਨੂੰ ਨਿਰਯਾਤ ਕਰਨ ਲਈ ਕੇਂਦਰੀ ਮੰਤਰੀ ਪਿਊਸ਼ ਗੋਇਲ ਨੂੰ ਲਿਖਿਆ ਪੱਤਰ
ਸੁੰਦਰ ਸ਼ਾਮ ਅਰੋੜਾ ਨੇ ਪੰਜਾਬ ‘ਚ ਬਣੀਆਂ ਪੀ.ਪੀ.ਈ. ਕਿੱਟਾਂ ਲੋੜਵੰਦ ਦੇਸ਼ਾਂ ਨੂੰ ਨਿਰਯਾਤ ਕਰਨ ਲਈ ਕੇਂਦਰੀ ਮੰਤਰੀ ਪਿਊਸ਼ ਗੋਇਲ ਨੂੰ ਲਿਖਿਆ ਪੱਤਰ
May 22, 2020 11:58 pm
ਹਰ ਵੇਲੇ Update ਰਹਿਣ ਲਈ ਸਾਨੂੰ Facebook 'ਤੇ like ਤੇ See first ਕਰੋ .
TAGpunjab