Procurement of 352389 MT: ਕਪੂਰਥਲਾ : ਕਪੂਰਥਲਾ ਜ਼ਿਲੇ ਦੇ ਖ਼ਰੀਦ ਕੇਂਦਰਾਂ ਵਿਚ ਹੁਣ ਤੱਕ 352389 ਮੀਟਿ੍ਰਕ ਟਨ ਕਣਕ ਦੀ ਆਮਦ ਹੋਈ ਹੈ, ਜੋ ਕਿ ਸਾਰੀ ਖ਼ਰੀਦ ਹੋ ਚੁੱਕੀ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਨੇ ਦੱਸਿਆ ਕਿ ਅੱਜ ਵੱਖ-ਵੱਖ ਖ਼ਰੀਦ ਏਜੰਸੀਆਂ ਵੱਲੋਂ 512 ਮੀਟਿ੍ਰਕ ਟਨ ਕਣਕ ਦੀ ਖ਼ਰੀਦ ਕੀਤੀ ਗਈ। ਉਨਾਂ ਦੱਸਿਆ ਕਿ ਹੁਣ ਤੱਕ ਪਨਗ੍ਰੇਨ ਵੱਲੋਂ 94307 ਮੀਟਿ੍ਰਕ ਟਨ, ਮਾਰਕਫੈੱਡ ਵੱਲੋਂ 81581 ਮੀਟਿ੍ਰਕ ਟਨ, ਪਨਸਪ ਵੱਲੋਂ 75785 ਮੀਟਿ੍ਰਕ ਟਨ, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 48963 ਮੀਟਿ੍ਰਕ ਟਨ, ਐਫ. ਸੀ. ਆਈ ਵੱਲੋਂ 50403 ਮੀਟਿ੍ਰਕ ਟਨ ਅਤੇ ਵਪਾਰੀਆਂ ਵੱਲੋਂ 1350 ਮੀਟਿ੍ਰਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ।
ਉਨਾਂ ਦੱਸਿਆ ਕਿ ਲਿਫਟਿੰਗ ਦਾ ਕੰਮ ਵੀ ਲੱਗਭਗ ਮੁਕੰਮਲ ਹੋ ਗਿਆ ਹੈ ਅਤੇ ਹੁਣ ਤੱਕ 350633 ਮੀਟਿ੍ਰਕ ਟਨ ਕਣਕ ਦੀ ਲਿਫਟਿੰਗ ਕੀਤੀ ਜਾ ਚੁੱਕੀ ਹੈ। ਉਨਾਂ ਦੱਸਿਆ ਕਿ ਹੁਣ ਤੱਕ 609 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ, ਜੋ ਕਿ 90 ਫੀਸਦੀ ਤੋਂ ਵੱਧ ਬਣਦੀ ਹੈ।