Two new cases of Corona positive : ਅੱਜ ਅੰਮ੍ਰਿਤਸਰ ਤੇ ਪਠਾਨਕੋਟ ਵਿਚ ਕੋਰੋਨਾ ਦਾ ਇਕ-ਇਕ ਨਵਾਂ ਮਾਮਲਾ ਸਾਹਮਣੇ ਆਇਆ ਹੈ। ਦੱਸਣਯੋਗ ਹੈ ਕਿ ਅੰਮ੍ਰਿਤਸਰ ਦੇ ਰਾਣੀ ਕਾ ਬਾਗ ਦੇ ਰਹਿਣ ਵਾਲੇ ਇਕ 45 ਸਾਲਾ ਵਿਅਕਤੀ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ। ਇਸ ਮਰੀਜ਼ ਦੀ ਕੋਈ ਟਰੈਵਲ ਹਿਸਟਰੀ ਨਹੀਂ ਹੈ। ਮਰੀਜ਼ ਨੂੰ ਗੁਰੂ ਨਾਨਕ ਦੇਵ ਹਸਪਤਾਲ ਦੇ ਆਈਸੋਲੇਸ਼ਨ ਵਾਰਡ ਵਿਚ ਸ਼ਿਫਟ ਕਰ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਮਰੀਜ਼ ਸ਼ੂਗਰ ਅਤੇ ਬਲੱਡ ਪ੍ਰੈਸ਼ਰ ਦੀ ਬੀਮਾਰੀ ਤੋਂ ਪੀੜਤ ਹੈ। ਦੱਸ ਦੇਈਏ ਕਿ ਰਾਣੀ ਕਾ ਬਾਗ ਇਲਾਕੇ ਤੋਂ ਲਗਭਗ ਦੋ ਦਰਸਨ ਕੋਰੋਨਾ ਪਾਜ਼ੀਟਿਵ ਮਾਮਲੇ ਸਾਹਮਣੇ ਆ ਚੁੱਕੇ ਹਨ।
ਹੁਣ ਇਹ ਨਵਾਂ ਮਾਮਲਾ ਮਿਲਣ ਨਾਲ ਜ਼ਿਲੇ ਵਿਚ ਕੋਰੋਨਾ ਵਾਇਰਸ ਪੀੜਤਾਂ ਦਾ ਅੰਕੜਾ ਵਧ ਕੇ 323 ਤੱਕ ਪਹੁੰਚ ਗਿਆ ਹੈ, ਜਿਨ੍ਹਾਂ ਵਿਚੋਂ 6 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਇਥੇ ਰਾਹਤ ਵਾਲੀ ਗੱਲ ਇਹ ਹੈ ਕਿ ਅੰਮ੍ਰਿਤਸਰ ਜ਼ਿਲੇ ਵਿਚ 296 ਮਰੀਜ਼ ਕੋਰੋਨਾ ਵਾਇਰਸ ਤੋਂ ਜੰਗ ਫਤਿਹ ਕਰਕੇ ਆਪੋ-ਆਪਣੇ ਘਰਾਂ ਨੂੰ ਪਰਤ ਚੁੱਕੇ ਹਨ। ਉਧਰ ਇਕ ਮਾਮਲਾ ਪਠਾਨਕੋਟ ਜ਼ਿਲੇ ਤੋਂ ਵੀ ਸਾਹਮਮੇ ਆਇਆ ਹੈ। ਇਸ ਵਿਅਕਤੀ ਦੀ ਵੀ ਕੋਈ ਟਰੈਵਲ ਹਿਸਟਰੀ ਨਹੀਂ ਦੱਸੀ ਜਾ ਰਹੀ ਹੈ। ਪੀੜਤ ਮਰੀਜ਼ ਦੀ ਉਮਰ ਲਗਭਗ 40 ਸਾਲ ਹੈ। ਜ਼ਿਕਰਯੋਗ ਹੈ ਕਿ ਹੁਣ ਤੱਕ ਕੋਰੋਨਾ ਵਾਇਰਸ ਦੇ 33 ਮਾਮਲੇ ਪਠਾਨਕੋਟ ਜ਼ਿਲੇ ਵਿਚ ਪਾਏ ਜਾ ਚੁੱਕੇ ਹਨ। ਇਸ ਸਮੇਂ ਜ਼ਿਲੇ ਵਿਚ ਕੋਰੋਨਾ ਵਾਇਰਸ ਦੇ ਚਾਰ ਐਕਟਿਵ ਮਾਮਲੇ ਹਨ।
ਦੱਸਣਯੋਗ ਹੈ ਕਿ ਹੁਣ ਤੱਕ ਪੰਜਾਬ ਵਿਚ 1870 ਦੇ ਲਗਭਗ ਮਰੀਜ਼ ਠੀਕ ਹੋ ਚੁੱਕੇ ਹਨ। ਜਦਕਿ ਕੱਲ ਸ਼ਨੀਵਾਰ ਨੂੰ 23 ਮਰੀਜ਼ਾਂ ਨੂੰ ਹਸਪਤਾਲੋਂ ਛੁੱਟੀ ਦੇ ਦਿੱਤੀ ਗਈ। ਬੀਤੇ ਦਿਨ ਸੂਬੇ ਵਿਚ ਕੋਰੋਨਾ ਵਾਇਰਸ ਦੇ ਕੁਲ 16 ਨਵੇਂ ਮਾਮਲੇ ਸਾਹਮਣੇ ਆਏ ਸਨ, ਜਿਨ੍ਹਾਂ ਵਿਚੋਂ ਅੰਮ੍ਰਿਤਸਰ ’ਚ 4, ਜਲੰਧਰ ’ਚ 3, ਪਟਿਆਲਾ ’ਚ 3, ਲੁਧਿਆਣਾ ’ਚ 1, ਕਪੂਰਥਲਾ ’ਚ 1, ਪਠਾਨਕੋਟ ’ਚ 1, ਗੁਰਦਾਸਪੁਰ ’ਚ 1 ਤੇ ਮੁਕਤਸਰ ’ਚ 1 ਮਾਮਲਾ ਸਾਹਮਣੇ ਆਇਾ ਹੈ। ਸੂਬੇ ਵਿਚ ਅਜੇ 63567 ਸ਼ੱਕੀ ਮਾਮਲੇ ਹਨ, ਜਦਕਿ 57899 ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ। ਇਸ ਸਮੇਂ ਪੰਜਾਬ ਵਿਚ 136 ਐਕਟਿਵ ਮਾਮਲੇ ਹਨ।