At Tarn Taran came another : ਪੂਰੇ ਵਿਸ਼ਵ ਵਿਚ ਕੋਰੋਨਾ ਦੇ ਮਾਮਲਿਆਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ। ਪੰਜਾਬ ਵਿਚ ਪਿਛਲੇ ਕੁਝ ਦਿਨਾਂ ਦੌਰਾਨ ਕੋਰੋਨਾ ਕੇਸਾਂ ਦੀ ਗਿਣਤੀ ਘਟੀ ਸੀ ਪਰ ਹੁਣ ਦੁਬਾਰਾ ਕੋਰੋਨਾ ਪਾਜੀਟਿਵ ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ। ਅੱਜ ਜਿਲ੍ਹਾ ਤਰਨਤਾਰਨ ਵਿਖੇ ਇਕ ਕੋਰੋਨਾ ਪਾਜੀਟਿਵ ਮਰੀਜ਼ ਸਾਹਮਣੇ ਆਇਆ ਹੈ। ਨੌਜਵਾਨ ਪਿੰਡ ਕੱਚਾ ਪੱਕਾ ਦਾ ਹੈ। ਉਕਤ ਨੌਜਵਾਨ ਦੇ ਸੈਂਪਲ ਟੈਸਟ ਲਈ ਭੇਜੇ ਗਏ ਸਨ ਅਤੇ ਅੱਜ ਰਿਪੋਰਟ ਪਾਜੀਟਿਵ ਆਈ ਹੈ। ਤਰਨਤਾਰਨ ਵਿਖੇ ਸਿਰਫ 2 ਹੀ ਕੋਰੋਨਾ ਪੀੜਤ ਮਰੀਜ਼ਾਂ ਨੂੰ ਆਈਸੋਲੇਸ਼ਨ ਵਾਰਡ ਵਿਚ ਰੱਖਿਆ ਗਿਆ ਹੈ ਤੇ 162 ਮਰੀਜ਼ ਸਿਹਤਯਾਬ ਹੋ ਕੇ ਪਿਛਲੇ ਦਿਨੀਂ ਹੀ ਆਪਣੇ ਘਰ ਪਰਤ ਚੁੱਕੇ ਹਨ।
ਅੰਮ੍ਰਿਤਸਰ ‘ਚ ਕੋਰੋਨਾ ਦੇ 5 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ‘ਚੋਂ ਇੱਕ ਦੀ ਪੁਸ਼ਟੀ ਬੀਤੀ ਦੇਰ ਰਾਤ ‘ਤੇ 4 ਦੀ ਪੁਸ਼ਟੀ ਅੱਜ ਹੋਈ ਹੈ, ਜਿਸ ਨਾਲ ਜ਼ਿਲ੍ਹੇ ‘ਚ ਕੋਰੋਨਾ ਦੇ ਕੁੱਲ ਮਾਮਲਿਆਂ ਦੀ ਗਿਣਤੀ 327 ਹੋ ਗਈ ਹੈ। ਇਨ੍ਹਾਂ ‘ਚੋਂ 301 ਡਿਸਚਾਰਜ ਹੋ ਚੁੱਕੇ ਹਨ। ਹੁਣ ਤੱਕ ਕੋਰੋਨਾ ਕਾਰਨ 6 ਲੋਕਾਂ ਦੀ ਮੌਤ ਹੋ ਚੁੱਕੀ ਹੈ ਤੇ 20 ਦਾ ਇਲਾਜ ਚੱਲ ਰਿਹਾ ਹੈ। ਹੁਣ ਤੱਕ ਕੋਰੋਨਾ ਵਾਇਰਸ ਨਾਲ ਸੂਬੇ ਵਿਚ 40 ਲੋਕਾਂ ਦੀ ਮੌਤ ਹੋ ਚੁੱਕੀਆਂ ਹਨ । ਕੋਰੋਨਾ ਪਾਜੀਟਿਵ ਕੇਸ ਘਟਣ ਦਾ ਨਾਂ ਨਹੀਂ ਲੈ ਰਹੇ। ਅੱਜ 28 ਹੋਰ ਮਰੀਜ਼ ਠੀਕ ਵੀ ਹੋਏ ਹਨ ਅਤੇ ਕੁੱਲ ਪਾਜ਼ੇਟਿਵ ਕੇਸਾਂ ਵਿਚੋਂ ਠੀਕ ਹੋਣ ਵਾਲਿਆਂ ਦੀ ਗਿਣਤੀ ਵੀ 1898 ਤੱਕ ਪਹੁੰਚ ਗਈ ਹੈ। । ਪਿਛਲੇ 24 ਘੰਟੇ ਦੌਰਾਨ ਵੱਖ ਵੱਖ ਜ਼ਿਲ੍ਹਿਆਂ ‘ਚੋਂ 24 ਹੋਰ ਨਵੇਂ ਪਾਜ਼ੇਟਿਵ ਮਾਮਲੇ ਸਾਹਮਣੇ ਆਏ ਹਨ।
ਸੂਬੇ ਵਿਚ ਪਿਛਲੇ ਕੁਝ ਦਿਨਾਂ ਵਿਚ ਤਾਪਮਾਨ ਵਿਚ ਵੀ ਕਾਫੀ ਵਾਧਾ ਹੋਇਆ ਹੈ ਤੇ 28 ਮਈ ਤਕ ਤਾਪਮਾਨ ਇਸੇ ਤਰ੍ਹਾਂ ਰਹਿਣ ਦੇ ਅਨੁਮਾਨ ਹੈ। ਪੰਜਾਬ ਸਰਕਾਰ ਵਲੋਂ ਇਸ ਵਗਦੀ ਲੂ ਵਿਚ ਲੋਕਾਂ ਨੂੰ ਘੱਟ ਤੋਂ ਘੱਟ ਬਾਹਰ ਨਿਕਲਣ ਦੀ ਹਦਾਇਤ ਦਿੱਤੀ ਜਾ ਰਹੀ ਹੈ ਤਾਂ ਜੋ ਗਰਮੀ ਤੇ ਵਾਇਰਸ ਦੋਵਾਂ ਤੋਂ ਲੋਕਾਂ ਦਾ ਬਚਾਅ ਹੋ ਸਕੇ।