Punjab Government extends application : ਪੰਜਾਬ ਸਰਕਾਰ ਵੱਲੋਂ ਅਧਿਆਪਕਾਂ, ਕੰਪਿਊਟਰ ਫੈਕਲਟੀ ਅਤੇ ਸਿੱਖਿਆ ਪ੍ਰੋਵਾਈਡਰ, ਈ.ਜੀ.ਐਸ./ ਏ.ਆਈ.ਈ./ ਐਸ.ਟੀ.ਆਰ./ ਵਲੰਟੀਅਰਾਂ ਦੇ ਤਬਾਦਲੇ ਦੀ ਆਖਰੀ ਮਿਤੀ ਨੂੰ ਵਧਾ ਕੇ 2 ਜੂਨ, 2020 ਕਰ ਦਿੱਤਾ ਗਿਆ ਹੈ। ਇਸ ਦੀ ਜਾਣਕਾਰੀ ਦਿੰਦੇ ਹੋਏ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਬਦਲੀਆ ਲਈ ਆਨ ਲਾਈਨ ਅਰਜੀਆਂ ਪ੍ਰਾਪਤ ਕਰਨ ਵਾਸਤੇ ਪਹਿਲਾਂ ਤਰੀਕ 27 ਮਈ 2020 ਨਿਰਧਾਰਤ ਕੀਤੀ ਗਈ ਸੀ ਪਰ ਅਧਿਆਪਕਾਂ, ਕੰਪਿਊਟਰ ਫੈਕਲਟੀ ਅਤੇ ਸਿੱਖਿਆ ਪ੍ਰੋਵਾਈਡਰ, ਈ.ਜੀ.ਐਸ./ ਏ.ਆਈ.ਈ./ ਐਸ.ਟੀ.ਆਰ./ ਵਲੰਟਰੀਆਂ ਵੱਲੋਂ ਆਨ ਲਾਈਨ ਅਪਲਾਈ ਕਰਨ ਵਾਸਤੇ ਲੋੜੀਂਦਾ ਡਾਟਾ ਨਾ ਹੋਣ ਦੀ ਕੀਤੀ ਗਈ ਬੇਨਤੀ ਤੋਂ ਬਾਅਦ ਬਦਲੀਆਂ ਦੇ ਸਮੇਂ ਵਿੱਚ ਵਾਧਾ ਕੀਤਾ ਗਿਆ ਹੈ ਤਾਂ ਜੋ ਬਿਨੈਕਾਰਾਂ ਨੂੰ ਕੋਈ ਸਮੱਸਿਆ ਨਾ ਆਵੇ।
ਪੰਜਾਬ ਸਰਕਾਰ ਨੇ ਅਧਿਆਪਕਾਂ ਅਤੇ ਪੰਜਾਬ ਆਈ.ਸੀ.ਟੀ. ਐਜੂਕੇਸ਼ਨ ਸੋਸਾਇਟੀ (ਪੀ.ਆਈ.ਸੀ.ਟੀ.ਸੀ.ਈ.) ਹੇਠ ਕੰਮ ਕਰ ਰਹੇ ਕੰਪਿਊਟਰ ਫੈਕਲਟੀ ਨੂੰ 18 ਮਈ 2020 ਅਤੇ ਪ੍ਰੋਵਾਈਡਰ, ਈ.ਜੀ.ਐਸ./ ਏ.ਆਈ.ਈ./ ਐਸ.ਟੀ.ਆਰ./ ਵਲੰਟਰੀਆਂ ਨੂੰ 23 ਮਈ 2020 ਨੂੰ ਬਦਲੀਆਂ ਕਰਵਾਉਣ ਲਈ ਅਪਲਾਈ ਕਰਨ ਦਾ ਸੱਦਾ ਦਿੱਤਾ ਸੀ। ਦੱਸਣਯੋਗ ਹੈ ਕਿ ਵਿਸ਼ੇਸ਼ ਸ਼੍ਰੇਣੀ ਹੇਠ ਅਪਲਾਈ ਕਰਨ ਵਾਲੇ ਅਧਿਆਪਕਾਂ ਅਤੇ ਕੰਪਿਊਟਰ ਫੈਕਲਟੀ ਵੱਲੋਂ ਆਪਣੀ ਸ਼੍ਰੇਣੀ ਸਬੰਧੀ ਦਸਤਾਵੇਜ਼ ਅਰਜ਼ੀ ਦੇ ਨਾਲ ਨੱਥੀ ਕੀਤੇ ਜਾਣੇ ਜ਼ਰੂਰੀ ਹਨ। ਇਹ ਦਸਤਾਵੇਜ਼ ਨੱਥੀ ਨਾ ਹੋਣ ਦੀ ਸੂਰਤ ਵਿੱਚ ਤਬਾਦਲੇ ਦੀ ਬੇਨਤੀ ਨੂੰ ਵਿਸ਼ੇਸ਼ ਸ਼੍ਰੇਣੀ ਹੇਠ ਨਹੀਂ ਮੰਨਿਆ ਜਾਵੇਗਾ। ਇਸ ਤੋਂ ਇਲਾਵਾ ਜਿਨ੍ਹਾਂ ਅਧਿਆਪਕਾਂ ਅਤੇ ਕੰਪਿਊਟਰ ਫੈਕਲਟੀ ਦੇ ਦਸਤਾਵੇਜ਼ ਸਹੀ ਪਾਏ ਜਾਣਗੇ ਉਨ੍ਹਾਂ ਤੋਂ ਮਨਪਸੰਦ ਸਟੇਸ਼ਨ ਦੀ ਮੰਗ ਕੀਤੀ ਜਾਵੇਗੀ। ਇਸ ਦੇ ਨਾਲ ਹੀ ਵੱਖ- ਵੱਖ ਗੇੜਾਂ ਦੀਆਂ ਬਦਲੀਆਂ ਲਈ ਅਧਿਆਪਕਾਂ ਅਤੇ ਕੰਪਿਊਟਰ ਫੈਕਲਟੀ ਨੂੰ ਵਾਰ- ਵਾਰ ਡਾਟਾ ਨਹੀਂ ਭਰਨਾ ਪਵੇਗਾ।