DC starts distributing homeopathic: ਜਲੰਧਰ: ਜ਼ਿਲ੍ਹੇ ਵਿੱਚ ਕੋਵਿਡ-19 ਮਹਾਂਮਾਰੀ ਦੌਰਾਨ ਵੱਖ ਵੱਖ ਸਰਕਾਰੀ ਵਿਭਾਗਾਂ ਵਿੱਚ ਕੰਮ ਕਰਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਲਈ ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਵਲੋਂ ਰੋਗਾਂ ਨਾਲ ਲੜਨ ਲਈ ਸਮਰੱਥਾ (ਇਮਿਊਨਟੀ ਬੋਸਟਰ )ਵਧਾਉਣ ਵਾਲੀ ਹੋਮਿਊਪੈਥਿਕ ਦਵਾਈ ਦੀ ਵੰਡ ਦੀ ਸ਼ੁਰੂਆਤ ਕੀਤੀ ਗਈ। ਡਿਪਟੀ ਕਮਿਸ਼ਨਰ ਵਲੋਂ ਅੱਜ 1000 ਪੈਕਸ ਇਮਿਊਨਟੀ ਬੋਸਟਰ ਹੋਮਿਊਪੈਥਿਕ ਦਵਾਈ ਅਰਸੈਨਿਕ ਅਲਬਮ 30 ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਤਾਇਨਾਤ ਸਾਰੇ ਕਰਮਚਾਰੀਆਂ ਨੂੰ ਵੰਡਣ ਲਈ ਦਿੱਤੇ ਗਏ। ਇਸ ਦਵਾਈ ਦਾ ਪ੍ਰਬੰਧ ਜ਼ਿਲ੍ਰਾ ਰੈਡ ਕਰਾਸ ਸੁਸਾਇਟੀ ਵਲੋਂ ਸਰਕਾਰੀ ਕਰਮਚਾਰੀਆਂ ਦੀ ਭਲਾਈ ਲਈ ਕੀਤਾ ਗਿਆ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਰਕਾਰੀ ਕਰਮਚਾਰੀਆਂ ਵਲੋਂ ਕੋਰੋਨਾ ਵਾਇਰਸ ਮਹਾਂਮਾਰੀ ਦੌਰਾਨ ਅੱਗੇ ਹੋ ਕੇ ਡਿਊਟੀ ਨਿਭਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਮਹੱਤਵਪੂਰਨ ਹੈ ਕਿ ਵੱਖ ਵੱਖ ਵਿਭਾਗਾਂ ਵਿੱਚ ਕੰਮ ਕਰਦਾ ਅਮਲਾ ਕੋਰੋਨਾ ਵਾਇਰਸ ਦਾ ਮੁਕਾਬਲਾ ਕਰਨ ਲਈ ਪੂਰੀ ਤਰ੍ਹਾਂ ਤੰਦਰੁਸਤ ਹੋਵੇ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸਿਹਤ ਦੇ ਤੋਂ ਇਲਾਵਾ ਸਰਕਾਰੀ ਦਫ਼ਤਰਾਂ ਵਿੱਚ ਕੰਮ ਕਰਦੇ ਅਮਲੇ ਦੀ ਸਿਹਤ ਦੀ ਸੰਭਾਲ ਨੂੰ ਤਰਜੀਹ ਦਿੱਤੀ ਹੈ ਜਿਸ ਕਰਕੇ ਇਹ ਦਵਾਈ ਵੰਡੀ ਗਈ।
ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਵਲੋਂ ਸਰਕਾਰੀ ਕਰਮਚਾਰੀਆਂ ਦੀ ਸਿਹਤ ਦਾ ਖਿਆਲ ਰੱਖਣ ਲਈ ਕੀਤੀ ਗਈ ਪਹਿਲ ਦੀ ਸ਼ਲਾਘਾ ਕੀਤੀ ਗਈ। ਉਨ੍ਹਾਂ ਕਿਹਾ ਕਿ ਇਸ ਨਾਲ ਜਿਥੇ ਕੋਰੋਨਾ ਵਾਇਰਸ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਿਪਟਿਆ ਜਾਵੇਗਾ ਉਥੇ ਹੀ ਕਰਮਚਾਰੀਆਂ ਦੀ ਰੋਗਾਂ ਨਾਲ ਲੜਨ ਦੀ ਸਮੱਰਥਾ ਨੂੰ ਵੀ ਕਾਇਮ ਰੱਖਿਆ ਜਾਵੇਗਾ। ਸ੍ਰੀ ਸ਼ਰਮਾ ਵਲੋਂ ਹੋਮਿਊਪੈਥਿਕ ਡਾਕਟਰਾਂ ਦੀ ਟੀਮ ਡਾ.ਵੀ ਤ੍ਰਿਖਾ, ਡਾ.ਆਯੂਸ਼ ਸਿੰਘ ਅਤੇ ਡਾ.ਆਰ.ਐਸ.ਸੋਢੀ ਦਾ ਵੀ ਧੰਨਵਾਦ ਕੀਤਾ ਗਿਆਾ ਜਿਨ੍ਹਾਂ ਵਲੋਂ ਇਮਿਊਨਟੀ ਬੋਸਟਰ ਦਵਾਈ ਦੀ ਵੰਡ ਕੀਤੀ ਗਈ। ਇਸ ਮੌਕੇ ਹੋਮਿਊਪੈਥਿਕ ਡਾਕਟਰਾਂ ਦੀ ਟੀਮ ਨੇ ਦੱਸਿਆ ਕਿ ਬਾਲਗ ਲੋਕਾਂ ਨੂੰ ਇਸ ਦਵਾਈ ਦੀਆ ਚਾਰ ਗੋਲੀਆਂ ਤਿੰਨ ਦਿਨਾਂ ਲਈ ਅਤੇ ਬੱਚਿਆਂ ਨੂੰ ਤਿੰਨ ਗੋਲੀਆਂ ਤਿੰਨ ਦਿਨਾਂ ਲਈ ਲੈਣੀਆਂ ਚਾਹੀਦੀਆਂ ਹਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਸਬੀਰ ਸਿੰਘ, ਸਕੱਤਰ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਇੰਦਰਜੀਤ ਸਿੰਘ ਮਿਨਹਾਸ ਅਤੇ ਹੋਰ ਵੀ ਹਾਜ਼ਰ ਸਨ।