Majithia surrounds Randhawa : ਸ਼੍ਰੋਮਣੀ ਅਕਾਲੀ ਦਲ ਵੱਲੋਂ ਕਰੋੜਾਂ ਰੁਪਏ ਦੇ ਹੋਏ ਬੀਜ ਘਪਲੇ ’ਤੇ ਦੋਸ਼ੀਆਂ ਦੀ ਪੁੱਛਗਿੱਛ ਦੀ ਮੰਗ ਕੀਤੀ ਗਈ ਹੈ ਇਸ ਦੇ ਨਾਲ ਹੀ ਬਿਕਰਮਜੀਤ ਸਿੰਘ ਮਜੀਠੀਆ ਨੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਝਾੜ ਪਾਈ ਹੈ। ਮਜੀਠੀਆ ਨੇ ਬੀਜ ਘਪਲੇ ’ਤੇ ਬੋਲਦਿਆਂ ਕਿਹਾ ਕਿ ਰੰਧਾਵਾ ਇਸ ਘਪਲੇ ਦੇ ਮੁੱਖ ਅਪਰਾਧੀ ਕਰਨਾਲ ਐਗਰੀ ਸੀਡਸ ਦੇ ਬੁਲਾਰੇ ਵਾਂਗ ਕੰਮ ਕਰ ਰਹੇ ਸਨ, ਜਿਸ ਕਾਰਨ ਸਾਰੇ ਦੋਸ਼ੀਆਂ ਨੂੰ ਇਸ ਮਾਮਲੇ ਵਿਚ ਸੁਤੰਤਰ ਜਾਂਚ ਰਾਹੀਂ ਫੜਿਆ ਜਾ ਸਕਦਾ ਹੈ। ਅਕਾਲੀ ਆਗੂਆਂ ਨੇ ਕਿਹਾ ਕਿ ਸਿਰਫ ਸੀਬੀਆਈ ਵੱਲੋਂ ਕੀਤੀ ਜਾਂਚ ਹੀ ਇਸ ਮਸਲੇ ਦੇ ਸੱਚ ਨੂੰ ਬਾਹਰ ਲਿਆ ਸਕਦੀ ਹੈ। ਮਜੀਠੀਆ ਅਤੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪੀਆਰ-128 ਅਤੇ ਪੀਆਰ-129 ਦੇ ਨਕਲੀ ਬੀਜ ਵੇਚਣ ਅਤੇ ਕਿਸਾਨਾਂ ਦੀ ਲੁੱਟ ਖਿਲਾਫ ਖੇਤੀ ਵਿਭਾਗ ਵੱਲੋਂ ਐਫਆਈਆਰ ਦਰਜ ਕੀਤੇ ਜਾਣ ਦੇ 15 ਦਿਨ ਬੀਤ ਚੁੱਕੇ ਹਨ। ਇਸ ’ਤੇ ਛਾਪਾ ਮਾਰਨ ਦੀ ਕੋਈ ਕੋਸ਼ਿਸ਼ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਕੋਈ ਗ੍ਰਿਫਤਾਰੀ ਨਹੀਂ ਹੋਈ ਹੈ ਅਤੇ ਇੰਝ ਲਗਦਾ ਹੈ ਕਿ ਸਰਕਾਰ ਇਨ੍ਹਾਂ ਘਪਲੀਆਂ ਨੂੰ ਸਾਰੇ ਸਬੂਤਾਂ ਨੂੰ ਨਸ਼ਟ ਕਰਨ ਅਤੇ ਝੂਠੇ ਰਿਕਾਰਡ ਬਣਾਉਣ ਲਈ ਸਮਾਂ ਦੇ ਰਹੀ ਹੈ।
ਉਨ੍ਹਾਂ ਕਿਹਾ ਕਿ ਰੰਧਾਵਾ ਜਾਂਚ ਦੀ ਪ੍ਰਕਿਰਤੀ ਬਾਰੇ ਅਸਪੱਸ਼ਟਾ ਬਣਾਈ ਰਖਦੇ ਹੋਏ ਲੋਕਾਂ ਨੂੰ ਬੇਵਕੂਫ ਬਣਾਉਣ ਦੀ ਕੋਸ਼ਿਸ਼ ਕਰ ਰਹੇ ਹਨ, ਜਦਕਿ ਜਾਂਚ ਵਿਚ ਦੇਰ ਨਾਲ ਸੰਦੇਸ਼ ਗਿਆ ਹੈ ਕਿ ਸਰਕਾਰ ਨਹੀਂ ਚਾਹੁੰਦੀ ਕਿ ਸੱਚਾਈ ਸਾਹਮਣੇ ਆਏ। ਉਨ੍ਹਾਂ ਕਿਹਾ ਕਿ ਮਾਮਲੇ ਦੇ ਮੁੱਖ ਦੋਸ਼ੀ ਲਕੀ ਢਿੱਲੋਂ ਨੂੰ ਜਿਸ ਤਰ੍ਹਾਂ ਤੋਂ ਦੋਸ਼ੀ ਨਾ ਮੰਨਣ ਲੀ ਇਕ ਪ੍ਰੈੱਸ ਕਾਨਫਰੰਸ ਆਯੋਜਿਤ ਕਰਨ ਦੀ ਇਜਾਜ਼ਤ ਦਿੱਤੀ ਗਈ ਹੈ, ਉਸ ਨੇ ਇਸ ਵਿਸ਼ਵਾਸ ਨੂੰ ਹੋਰ ਮਜ਼ਬੂਤ ਕੀਤਾ ਹੈ। ਉਨ੍ਹਾਂ ਕਿਹਾ ਕਿ ਰੰਧਾਵਾ ਨੂੰ ਜਵਾਬ ਦੇਣਾ ਚਾਹੀਦਾ ਹੈ ਕਿ ਬੀਜ ਘਪਲੇ ਵਿਚ ਦੋਸ਼ੀਆਂ ਵੱਲੋਂ ਕਰਨਾਲ ਐਗਰੀ ਸੀਡਸ ਅਤੇ ਹੋਰਨਾਂ ਵੱਲੋਂ ਕੀਤੇ ਗਏ ਧੋਖਾਧੜੀ ਨੂੰ ਕਵਰ ਕਰਨ ਦੀ ਕੋਸ਼ਿਸ਼ ਕਿਉਂ ਕਰ ਰਹੇ ਹਨ।
ਦੂਜੇ ਪਾਸੇ ਰੰਧਾਵਾ ਨੇ ਕਿਹਾ ਕਿ ਮੇਰੇ ਖਿਲਾਫ ਦੋਸ਼ ਲਗਾਉਣਾ ਅਕਾਲੀਆਂ ਦੀ ਆਦਤ ਬਣ ਗਈ ਹੈ। ਅਕਾਲੀਆਂ ਨੂੰ ਤੱਥਾਂ ਦੇ ਆਧਾਰ ’ਤੇ ਬੋਲਣਾ ਚਾਹੀਦਾ ਹੈ, ਨਾ ਕਿ ਝੂਠ ਅਤੇ ਭਰਮਾਊ ਪ੍ਰਚਾਰ ’ਤੇ। ਮਜੀਠੀਆ ਦੇ ਲਗਾਏ ਦੋਸ਼ਾਂ ਦਾ ਜਵਾਬ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਕਥਿਤ ਬੀਜ ਘਪਲੇ ਵਿਚ ਮੇਰਾ ਨਾਂ ਅਕਾਲੀਆਂ ਵੱਲੋਂ ਸਿਰਫ ਸਿਆਸੀ ਫਾਇਦੇ ਲਈ ਇਸਤੇਮਾਲ ਕੀਤਾ ਜਾ ਰਿਹਾ ਹੈ, ਜਦਕਿ ਇਸ ਵਿਚ ਕੋਈ ਸੱਚਾਈ ਨਹੀਂ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਮੈਸਰਜ਼ ਕਰਨਾਲ ਐਗਰੀ ਸੀਡਸ, ਵਿਲੇਜ ਵੇਰੋਕ, ਡੇਰਾ ਬਾਬਾ ਨਾਨਕ ਗੁਰਦਾਸਪੁਰ ਦੇ ਮਾਲਿਕ ਲੱਕੀ ਢਿੱਲੋਂ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਅਕਾਲਈਆਂ ਵੱਲੋਂ ਮੇਰੇ ਨਾਂ ਦਾ ਇਸਤੇਮਾਲ ਕਿਵੇਂ ਕੀਤਾ ਗਿਆ ਹੈ ਇਹ ਵੀ ਜਾਂਚ ਦਾ ਵਿਸ਼ਾ ਹੈ। ਰੰਧਾਵਾ ਨੇ ਕਿਹਾ ਕਿ ਗੁਰਦਾਸਪੁਰ ਦੇ ਪਿੰਡ ਧਰੋਵਾਲੀ ਦੇ ਰਹਿਣ ਵਾਲੇ ਜੋਬਨੀਤ ਸਿੰਘ ਇਕ ਬੀਜ ਪਮਾਣੀਕਰਣ ਸਹਾਇਕ ਅਤੇ ਉਨ੍ਹਾਂ ਦੇ ਮੈਸਰਜ਼ ਵਜੋਂ ਕੰਮ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਜੇਕਰ ਕੋਈ ਢਰੋਵਾਲੀ ਪਿੰਡ ਦਾ ਹੈ, ਤਾਂ ਇਸ ਦਾ ਮਤਲਬ ਇਹ ਨਹੀਂ ਹੈ ਕਿ ਉਹ ਮੈਨੂੰ ਚੰਗੀ ਤਰ੍ਹਾਂ ਜਾਣਦਾ ਹੋਵੇਗਾ। ਮਜੀਠੀਆ ਨੂੰ ਚੁਣੌਤੀ ਦਿੰਦਿਆਂ ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਸਮਾਂਬੱਧ ਜਾਂਚ ਲਈ ਤਿਆਰ ਹਨ, ਪਰ ਅਕਾਲੀਆਂ ਨੂੰ ਇਸ ਮਾਮਲੇ ਵਿਚ ਆਪਣੇ ਕਾਰਜਕਾਲ ਦੌਰਾਨ ਹੋਈਆਂ ਗਲਤੀਆਂ ਲਈ ਜ਼ਿੰਮੇਵਾਰੀ ਸਵੀਕਾਰ ਕਰਨ ਲਈ ਵੀ ਤਿਆਰ ਰਹਿਣਾ ਚਾਹੀਦਾ ਹੈ।