ਪੰਜਾਬ ਸਰਕਾਰ ਨੇ ਸਕੂਲੀ ਵਿਦਿਆਰਥੀਆਂ ਨੂੰ ਕਿਤਾਬਾਂ ਵੰਡਣ ਦੀ ਪ੍ਰਕਿਰਿਆ ਯਕਨੀ ਬਨਾਉਣ ਅਤੇ ਇਸ ਕਾਰਜ ਵਿੱਚ ਪਾਰਦਰਸ਼ਿਤਾ ਲਿਆਉਣ ਵਾਸਤੇ ਵੰਡੀਆਂ ਜਾ ਰਹੀਆਂ ਕਿਤਾਬਾਂ ਦਾ ਲੇਖਾ ਜੋਖਾ ਰੱਖਣ ਲਈ ਪੁਸਤਕਾਂ ਦਾ ਇੰਦਰਾਜ਼ ਕਰਨਾ ਜ਼ਰੂਰੀ ਬਣਾ ਦਿੱਤਾ ਹੈ। ਇਹ ਇੰਦਰਾਜ਼ ਸਮੂਹ ਸਕੂਲ ਮੁਖੀ ਆਪਣੇ ਸਕੂਲਾਂ ਦੀ 94 ’ਤੇ ਕਰਨਗੇ।
ਇਸ ਦੀ ਜਾਣਕਾਰੀ ਦਿੰਦੇ ਹੋਏ ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਮੁੱਖ ਦਫਤਰ ਵੱਲੋਂ ਸਾਫਟਵੇਅਰ ਸੋਧਾਂ ਕਰਕੇ ਇਸ ਪ੍ਰਕਿਰਿਆ ਨੂੰ ਬਹੁਤ ਹੀ ਸਰਲ ਅਤੇ ਸਪਸ਼ਟ ਕਰ ਦਿੱਤਾ ਗਿਆ ਹੈ ਅਤੇ ਇਸ ਦਾ ਿਕ ਈ ਪੰਜਾਬ ਸਕੂਲ ਪੋਰਟਲ ’ਤੇ ਦਿੱਤਾ ਗਿਆ ਹੈ। ਬੁਲਾਰੇ ਅਨੁਸਾਰ ਮੁੱਖ ਦਫਤਰ ਵੱਲੋਂ ਮੌਕੇ ’ਤੇ ਨਰੀਖਣ ਟੀਮਾਂ ਭੇਜ ਕੇ ਕਿਤਾਬਾਂ ਦੀ ਵੰਡ ਬਾਰੇ ਜਾਣਕਾਰੀ ਹਾਸਲ ਕੀਤੀ ਜਾਵੇਗੀ ਤਾਂ ਜੋ ਕੋਈ ਵੀ ਵਿਦਿਆਰਥੀ ਕਿਤਾਬਾਂ ਤੋਂ ਵਾਂਝਾ ਨਾ ਰਹੇ।
ਬੁਲਾਰੇ ਅਨੁਸਾਰ ਕਿਤਾਬਾਂ ਦੀ ਵੰਡ ਨੂੰ ਯਕੀਨੀ ਬਨਾਉਣ ਲਈ ਸਕੱਤਰ ਸਕੂਲ ਸਿੱਖਿਆ/ਡਾਇਰੈਕਟਰ ਜਨਰਲ ਸਕੂਲ ਸਿੱਖਿਆ ਵੱਲੋਂ ਖੁਦ ਉਪ ਜ਼ਿਲ੍ਹਾ ਸਿੱਖਿਆ ਅਫਸਰਾਂ, ਪੰਜਾਬ ਸਕੂਲ ਸਿੱਖਿਆ ਬੋਰਡ ਦੀ ਪਬਲੀਕੇਸ਼ਨ ਸ਼ਾਖਾ ਅਤੇ ਸਿੱਖਿਆ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਵੀਡੀਓ ਕਾਨਫਰੰਸਾਂ ਰਾਹੀਂ ਜਾਇਜਾ ਲਿਆ ਜਾ ਰਿਹਾ ਹੈ। ਇਸ ਦੌਰਾਨ ਆਏ ਸੁਝਾਵਾਂ ਦੇ ਮੱਦੇਨਜ਼ਰ ਕਿਤਾਬਾਂ ਦੇ ਇੰਦਰਾਜ਼ ਕਰਨ ਦੀ ਪ੍ਰਕਿਰਿਆ ਨੂੰ ਹੋਰ ਸਰਲ ਅਤੇ ਸਪਸ਼ਟ ਕੀਤਾ ਗਿਆ ਹੈ।