ਕਪੂਰਥਲਾ, 28 ਮਈ : ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਸ੍ਰੀਮਤੀ ਦੀਪਤੀ ਉੱਪਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਮੌਜੂਦਾ ਸਮੇਂ ਵਿਚ ਲੇਬਰ ਸੰਕਟ ਨੂੰ ਦੇਖਦਿਆਂ ਮਜ਼ਦੂਰਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਸੀ. ਈ. ਓ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਕਪੂਰਥਲਾ ਸ੍ਰੀ ਐਸ. ਪੀ ਆਂਗਰਾ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ, ਜਿਸ ਵਿਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਹਿੱਸਾ ਲਿਆ। ਇਸ ਦੌਰਾਨ ਸ੍ਰੀ ਐਸ. ਪੀ. ਆਂਗਰਾ ਨੇ ਦੱਸਿਆ ਕਿ ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਸਕਿੱਲਡ ਅਤੇ ਅਨ-ਸਕਿੱਲਡ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਦੇ ਮੌਕੇ ਉਪਲਬੱਧ ਕੀਤੇ ਗਏ ਹਨ। ਉਨਾਂ ਦੱਸਿਆ ਕਿ ਬਿਊਰੋ ਵੱਲੋਂ ਮਜ਼ਦੂਰਾਂ ਲਈ https://bit.ly/labour-registration-kpt ਲਿੰਕ ਤਿਆਰ ਕੀਤਾ ਗਿਆ ਹੈ, ਜਿਸ ਉੱਤੇ ਮਜ਼ਦੂਰ ਆਪਣੇ ਆਪ ਨੂੰ ਰਜਿਸਟਰ ਕਰ ਸਕਦੇ ਹਨ। ਇਸੇ ਤਰਾਂ ਪੜੇ ਲਿਖੇ ਬੇਰੋਜ਼ਗਾਰ ਨੌਜਵਾਨ ਪੰਜਾਬ ਸਰਕਾਰ ਦੇ www.pgrkam.com ਪੋਰਟਲ ’ਤੇ ਆਪਣੇ ਆਪ ਨੂੰ ਰਜਿਸਟਰ ਕਰ ਸਕਦੇ ਹਨ। ਇਸ ਮੌਕੇ ਸਕੱਤਰ ਜ਼ਿਲਾ ਪ੍ਰੀਸਦ ਸ੍ਰੀ ਗੁਰਦਰਸ਼ਨ ਕੁੰਡਲ, ਜ਼ਿਲਾ ਰੋਜ਼ਗਾਰ ਜਨਰੇਸ਼ਨ ਅਤੇ ਟ੍ਰੇਨਿੰਗ ਅਫ਼ਸਰ ਸ੍ਰੀਮਤੀ ਨੀਲਮ ਮਹੇ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਪਲੇਸਮੈਂਟ ਅਫ਼ਸਰ ਅਤੇ ਕੈਰੀਅਰ ਕਾਊਸਲਰ ਹਾਜ਼ਰ ਸਨ।