The Health Minister instructed to : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਸਿਹਤ ਵਿਭਾਗ ਦੀ ਉੱਚ ਪੱਧਰੀ ਸਮੀਖਿਆ ਮੀਟਿੰਗ ਦੌਰਾਨ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕੋਵਿਡ-19 ਦੇ ਪਸਾਰ ਨੂੰ ਰੋਕਣ ਲਈ ਹਦਾਇਤਾਂ ਜਾਰੀ ਕੀਤੀਆਂ ਕਿ ਲਾਗ ਤੋਂ ਪ੍ਰਭਾਵਿਤ ਵਿਅਕਤੀਆਂ ਦਾ ਪਤਾ ਲਗਾਉਣ ਲਈ ਯਾਤਰੀਆਂ ਦੇ ਵੱਧ ਤੋਂ ਵੱਧ ਨਮੂਨੇ ਲੈਣ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਹੁਣ ਤੱਕ 40 ਮਰੀਜ਼ਾਂ ਦੀ ਮੌਤ ਹੋਈ ਹੈ, ਉਹਨਾਂ ਦੀ ਉਮਰ 50 ਸਾਲ ਤੋਂ ਵੱਧ ਸੀ। ਇਨਾਂ ਵਿੱਚੋਂ 31 ਵਿਅਕਤੀ (77 ਫ਼ੀਸਦੀ) ਆਖਰੀ ਪੜਾਅ ‘ਤੇ ਗੁਰਦੇ, ਕੈਂਸਰ ਤੇ ਐੱਚਆਈਵੀ ਵਰਗੀਆਂ ਗੰਭੀਰ ਬਿਮਾਰੀਆਂ ਤੋਂ ਇਲਾਵਾ ਸ਼ੂਗਰ ਤੇ ਹਾਈ ਬਲੱਡ ਪ੍ਰੈਸ਼ਰ ਨਾਲ ਜੂਝ ਰਹੇ ਸਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਮੌਤ ਦਰ ਨੂੰ ਅੱਗੇ ਹੋਰ ਕੰਟਰੋਲ ਕਰਨ ਲਈ ਸਾਰੀਆਂ ਮੌਤਾਂ ਦਾ ਡੂੰਘਾਈ ਨਾਲ ਆਡਿਟ ਕੀਤਾ ਜਾਵੇਗਾ।
ਇਸ ਦੇ ਨਾਲ ਹੀ ਸਿਹਤ ਮੰਤਰੀ ਨੇ ਡਾਇਰੈਕਟਰ ਸਿਹਤ ਸੇਵਾਵਾਂ ਡਾ. ਅਵਨੀਤ ਕੌਰ ਨੂੰ ਹਦਾਇਤ ਕੀਤੀ ਕਿ ਉਹ ਮੈਡੀਕਲ ਅਤੇ ਪੈਰਾ ਮੈਡੀਕਲ ਸਟਾਫ ਦੀਆਂ ਖਾਲੀ ਅਸਾਮੀਆਂ ਦੀ ਫਾਈਲ ਪੇਸ਼ ਕਰਨ ਤਾਂ ਕਿ ਸਟਾਫ ਦੀ ਘਾਟ ਨੂੰ ਦੂਰ ਕਰਨ ਲਈ ਇਹ ਫਾਈਲ ਅਗਲੀ ਕੈਬਨਿਟ ਮੀਟਿੰਗ ਵਿੱਚ ਰੱਖੀ ਜਾਵੇਗੀ। ਉਨ੍ਹਾਂ ਕਿਹਾ ਕਿ ਪਹਿਲਾਂ ਲੋਕਾਂ ਨੂੰ ਸਿਹਤ ਵਿਭਾਗ ਵਿੱਚ ਵਿਸ਼ਵਾਸ਼ ਨਹੀਂ ਸੀ ਪਰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵੱਲੋਂ ਸਿਹਤ ਸੰਸਥਾਵਾਂ ਵਿੱਚ ਪ੍ਰਦਾਨ ਕੀਤੀਆਂ ਗਈਆਂ ਮਿਆਰੀ ਸਿਹਤ ਸੇਵਾਵਾਂ ਨਾਲ, ਹੁਣ ਸੂਬੇ ਦੀਆਂ ਸਿਹਤ ਸੇਵਾਵਾਂ ਵਿੱਚ ਉਨ੍ਹਾਂ ਦਾ ਪੂਰਾ ਭਰੋਸਾ ਬੱਝ ਗਿਆ ਹੈ।
ਮੰਤਰੀ ਨੇ ਮੀਟਿੰਗ ਨੂੰ ਕੋਵਿਡ -19 ਦੇ ਪ੍ਰਬੰਧਨ ਅਤੇ ਰੋਕਥਾਮ ਨੂੰ ਹੋਰ ਮਜ਼ਬੂਤ ਕਰਨ ਲਈ ਕਿਹਾ, ਪੰਜਾਬ ਸਰਕਾਰ ਨੇ ਕੋਰੋਨਾ ਵਾਇਰਸ ਦੇ ਫੈਲਣ ਨੂੰ ਰੋਕਣ ਲਈ ਜਾਰੀ ਕੀਤੀਆਂ ਹਦਾਇਤਾਂ ਅਤੇ ਦਿਸ਼ਾ ਨਿਰਦੇਸ਼ਾਂ ਦੀ ਉਲੰਘਣਾ ਦੇ ਮਾਮਲੇ ਵਿੱਚ ਜੁਰਮਾਨੇ ਵਿੱਚ ਵਾਧਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸਿਵਲ ਸਰਜਨਜ਼ ਵਲੋਂ ਆਪਣੇ ਅਧਿਕਾਰ ਖੇਤਰ ਵਿੱਚ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਨੂੰ ਸਖਤੀ ਨਾਲ ਯਕੀਨੀ ਬਣਾਇਆ ਜਾਵੇ।