punjab vigilance bureau 8 employees retired: ਚੰਡੀਗੜ੍ਹ 29 ਮਈ: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਇੱਥੇ ਵੀਬੀ ਹੈੱਡਕੁਆਰਟਰ, ਐਸ.ਏ.ਐਸ. ਨਗਰ ਵਿਖੇ ਹੋਏ ਅੱਠ ਅਧਿਕਾਰੀਆਂ / ਕਰਮਚਾਰੀਆਂ ਦੀ ਸੇਵਾ ਮੁਕਤੀ ਮੌਕੇ ਉਨਾਂ ਦੇ ਸਨਮਾਨ ਵਿੱਚ ਨਿੱਘੀ ਪਰ ਸਾਦੀ ਵਿਦਾਇਗੀ ਦਿੱਤੀ। ਇਹ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਏਡੀਜੀਪੀ-ਕਮ-ਚੀਫ ਡਾਇਰੈਕਟਰ ਵਿਜੀਲੈਂਸ ਬਿਊਰੋ ਸ੍ਰੀ ਬੀ.ਕੇ. ਉੱਪਲ ਨੇ ਸੇਵਾ ਮੁਕਤੀ ਹੋ ਰਹੇ ਸਾਰੇ ਅਧਿਕਾਰੀਆਂ /ਕਰਮਚਾਰੀਆਂ ਨੂੰ ਇਸ ਮੌਕੇ ਉੱਤੇ ਵਧਾਈ ਦਿੱਤੀ। ਉਨ੍ਹਾਂ ਨੇ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਰਾਜ ਦੇ ਲੋਕਾਂ ਅਤੇ ਬਿਉਰੋ ਪ੍ਰਤੀ ਨਿਭਾਈਆਂ ਉਨ੍ਹਾਂ ਦੀਆਂ ਸੇਵਾਵਾਂ ਨੂੰ ਬਿਉਰੋ ਹਮੇਸ਼ਾ ਯਾਦ ਰੱਖੇਗਾ। ਇਸ ਮੌਕੇ ਬਿਉਰੋ ਦੇ ਸਿਰਫ ਸੀਨੀਅਰ ਅਧਿਕਾਰੀ ਤੇ ਸੇਵਾ ਮੁਕਤ ਹੋਣ ਜਾ ਰਹੇ ਅਧਿਕਾਰੀ ਤੇ ਕਰਮਚਾਰੀ ਹੀ ਸ਼ਾਮਲ ਹੋਏ।
ਉਨ੍ਹਾਂ ਸੇਵਾ ਮੁਕਤ ਹੋਣ ਵਾਲੇ ਅਧਿਕਾਰੀਆਂ ਨੂੰ ਇਸ ਮੌਕੇ ਸਮਾਜਿਕ ਦੂਰੀ ਦਾ ਖਿਆਲ ਰੱਖਦਿਆਂ ਮੋਮੈਂਟੋ ਵੀ ਭੇਟ ਕੀਤੇ ਜਿਨ੍ਹਾਂ ਵਿੱਚ ਪਰਮਜੀਤ ਸਿੰਘ ਗੁਰਾਇਆ, ਸਵਰਨ ਸਿੰਘ, ਰਵਿੰਦਰ ਕੁਮਾਰ ਬਖਸ਼ੀ, ਜੁਆਇੰਟ ਡਾਇਰੈਕਟਰ ਪ੍ਰੋਸੀਕਿਊਸ਼ਨ ਮਦਨ ਲਾਲ ਸੋਲੰਕੀ, ਸੁਪਰਡੈਂਟ ਗੁਰਬਚਨ ਸਿੰਘ, ਸੀਨੀਅਰ ਸਹਾਇਕ ਸਰੋਜ ਸ਼ਰਮਾ, ਏਐਸਆਈ ਨਰਿੰਦਰ ਕੁਮਾਰ ਅਤੇ ਏਐਸਆਈ ਸੰਤੋਸ਼ ਕੁਮਾਰੀ ਸ਼ਾਮਲ ਹਨ। ਇਸ ਮੌਕੇ ਵਿਜੀਲੈਂਸ ਬਿਊਰੋ ਦੇ ਮੁਖੀ ਸ੍ਰੀ ਉੱਪਲ ਨੇ ਵੀ.ਬੀ. ਦੇ ਸਾਰੇ ਅਧਿਕਾਰੀਆਂ / ਕਰਮਚਾਰੀਆਂ ਨੂੰ ਆਪਣੇ ਫਰਜ਼ ਨਿਭਾਉਂਦੇ ਹੋਏ ਚਿਹਰੇ ਉਤੇ ਮਾਸਕ ਪਹਿਨਣ ਅਤੇ ਸਮਾਜਿਕ ਦੂਰੀ ਬਣਾਏ ਰੱਖਣ ਦੇ ਨਾਲ ਨਾਲ ਕੋਰੋਨਾ ਵਾਇਰਸ ਦੇ ਫੈਲਣ ਨੂੰ ਰੋਕਣ ਲਈ ਥੋੜੇ ਥੋੜੇ ਸਮੇਂ ਬਾਦ ਹੱਥਾਂ ਨੂੰ ਰੋਗਾਣੂ ਮੁਕਤ ਕਰਨ ਨੂੰ ਯਕੀਨੀ ਬਣਾਉਣ ਦੀ ਸਲਾਹ ਦਿੱਤੀ। ਇਸ ਸਾਦੀ ਵਿਦਾਇਗੀ ਦੌਰਾਨ ਸਾਰੇ ਅਧਿਕਾਰੀ ਅਤੇ ਕਰਮਚਾਰੀਆਂ ਨੇ ਚਿਹਰੇ ਤੇ ਮਾਸਕ ਪਹਿਨੇ ਹੋਏ ਸਨ ਅਤੇ ਸਮਾਜਕ ਦੂਰੀ ਕਾਇਮ ਰੱਖੀ ਗਈ ਸੀ।