No prisoner will be : ਕੋਰੋਨਾ ਨੇ ਪੂਰੀ ਦੁਨੀਆ ਦਾ ਨਕਸ਼ਾ ਬਦਲ ਕੇ ਰੱਖ ਦਿੱਤਾ ਹੈ। ਹਰੇਕ ਖੇਤਰ ਇਸ ਮਹਾਮਾਰੀ ਤੋਂ ਪ੍ਰਭਾਵਿਤ ਹੋਇਆ ਹੈ। ਪੂਰੇ ਭਾਰਤ ਵਿਚ ਲਗਭਗ ਢਾਈ ਮਹੀਨੇ ਤੋਂ ਲੌਕਡਾਊਨ ਚੱਲ ਰਿਹਾ ਹੈ ਤੇ ਇਸ ਸਮੇਂ ਦੌਰਾਨ ਕੇਂਦਰ ਵਲੋਂ ਕੋਰੋਨਾ ਮਹਾਮਾਰੀ ਅਧੀਨ ਵੱਖ-ਵੱਖ ਨਿਰਦੇਸ਼ ਜਾਰੀ ਕੀਤੇ ਗਏ ਹਨ। 25 ਮਾਰਚ ਨੂੰ WHO ਨੇ ਕੋਰੋਨਾ ਨੂੰ ਵਿਸ਼ਵ ਮਹਾਮਾਰੀ ਐਲਾਨਿਆ ਸੀ, ਜਿਸ ਤੋਂ ਬਾਅਦ ਹੁਣ ਤਕ ਪੰਜਾਬ ਵਿਚ ਲੌਕਡਾਊਨ ਚੱਲ ਰਿਹਾ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ 30 ਜੂਨ ਤਕ ਲੌਕਡਾਊਨ ਨੂੰ ਵਧਾਉਣ ਦਾ ਐਲਾਨ ਦਿੱਤਾ ਗਿਆ ਹੈ ਤੇ ਨਾਲ ਹੀ ਉਨ੍ਹਾਂ ਕਿਹਾ ਕਿ ਕੇਂਦਰ ਵਲੋਂ ਦਿੱਤੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹੀ ਲੌਕਡਾਊਨ ਵਿਚ ਢਿੱਲ ਦਿੱਤੀ ਜਾਵੇਗੀ। ਕੋਰੋਨਾ ਮਹਾਮਾਰੀ ਦਾ ਖਤਰਾ ਹੁਣ ਜੇਲ੍ਹਾਂ ਤਕ ਵੀ ਪੁੱਜ ਗਿਆ ਹੈ। ਉਥੇ ਇਕ ਬੈਰਕ ਵਿਚ ਇਕੱਠੇ ਬਹੁਤ ਸਾਰੇ ਕੈਦੀ ਇਕੱਠੇ ਰਹਿੰਦੇ ਹਨ। ਇਸੇ ਅਧੀਨ ਤਾਜਪੁਰ ਰੋਡ ਬ੍ਰੋਸਟਲ ਜੇਲ ਨੂੰ ਕੁਆਰੰਟਾਈਨ ਵਿਚ ਬਦਲਿਆ ਜਾ ਚੁੱਕਾ ਹੈ। ਡੇਢ ਮਹੀਨੇ ਤੋਂ ਕੇਂਦਰੀ ਜੇਲ੍ਹ ਵਿਚ ਆਉਣ ਵਾਲੇ ਸਾਰੇ ਕੈਦੀਆਂ ਨੂੰ ਜੇਲ ਦੇ ਮੈਡੀਕਲ ਅਧਿਕਾਰੀ ਵਲੋਂ ਜਾਂਚ ਕੀਤੀ ਜਾਂਦੀ ਹੈ ਤੇ ਉਸ ਦੇ ਸੈਂਪਲ ਟੈਸਟ ਲਈ ਭੇਜੇ ਜਾਂਦੇ ਹਨ। ਰਿਪੋਰਟ ਨੈਗੇਟਿਵ ਆਉਣ ‘ਤੇ ਹੀ ਉਸ ਨੂੰ ਜੇਲ੍ਹ ਭੇਜਿਆ ਜਾਵੇਗਾ।
ਕੋਰੋਨਾ ਦੇ ਮੱਦੇਨਜ਼ਰ ਜੇਲ੍ਹ ਅਧਿਕਾਰੀਆਂ ਨੂੰ ਵੀ ਸਖਤ ਨਿਰਦੇਸ਼ ਦਿੱਤੇ ਗਏ ਹਨ। ਇਸ ਅਧੀਨ ਜੇਲ ਦੇ ਮੈਡੀਕਲ ਅਧਿਕਾਰੀ ਵਲੋਂ ਹਰੇਕ ਕੈਦੀ ਨੂੰ ਬ੍ਰੋਸਟਲ ਜੇਲ ਵਿਚ ਮਿੱਥੇ ਸਮੇਂ ਲਈ ਕੁਆਰੰਟਾਈਨ ਕੀਤਾ ਜਾਂਦਾ ਹੈ। ਕੁਆਰੰਟਾਈਨ ਦਾ ਸਮਾਂ ਪੂਰਾ ਹੋਣ ਤੋਂ ਬਾਅਦ ਉਸ ਦੀ ਦੁਬਾਰਾ ਮੈਡੀਕਲ ਜਾਂਚ ਕੀਤੀ ਜਾਂਦੀ ਹੈ ਤੇ ਰਿਪੋਰਟ ਠੀਕ ਆਉਣ ਤੋਂ ਬਾਅਦ ਹੀ ਉਸ ਨੂੰ ਜੇਲ੍ਹ ਭੇਜਿਆ ਜਾਵੇਗਾ ਤੇ ਜੇਕਰ ਜੇਲ੍ਹ ਮੈਡੀਕਲ ਅਧਿਕਾਰੀ ਨੂੰ ਕੈਦੀ ਵਿਚ ਕਿਸੇ ਤਰ੍ਹਾਂ ਦੀ ਬੀਮਾਰੀ ਦੇ ਕੋਈ ਲੱਛਣ ਦਿਖਾਈ ਦਿੰਦੇ ਹਨ ਤਾਂ ਉਸ ਨੂੰ ਜੇਲ੍ਹ ਵਿਚ ਦਾਖਲ ਨਹੀਂ ਹੋਣ ਦਿੱਤਾ ਜਾਵੇਗਾ।