fury does not stop : ਟਾਂਡਾ ਦੇ ਪਿੰਡ ਨੰਗਲੀ (ਜਲਾਲਪੁਰ) ਵਿਚ ਲਗਾਤਾਰ ਕੋਰੋਨਾ ਦੇ ਕੇਸ ਵਧ ਰਹੇ ਹਨ। ਅੱਜ 8 ਨਵੇਂ ਕੋਵਿਡ-19 ਕੇਸਾਂ ਦੀ ਪੁਸ਼ਟੀ ਹੋਈ। ਇਸ ਤਰ੍ਹਾਂ ਟਾਂਡੇ ਵਿਖੇ ਕੋਰੋਨਾ ਪਾਜੀਟਿਵ ਮਰੀਜ਼ਾਂ ਦੀ ਗਿਣਤੀ 26 ਹੋ ਗਈ ਹੈ। ਟਾਂਡਾ ਦੇ ਹੀ ਲਖਵਿੰਦਰ ਸਿੰਘ ਦੀ ਮੌਤ ਕੋਰੋਨਾ ਨਾਲ ਹੋਈ ਸੀ। ਹੁਣ ਜਿਹੜੇ ਵਿਅਕਤੀ ਕੋਰੋਨਾ ਪਾਜੀਟਿਵ ਪਾਏ ਜਾ ਰਹੇ ਹਨ ਉਨ੍ਹਾਂ ਵਿਚੋਂ ਜ਼ਿਆਦਾਰ ਲਖਵਿੰਦਰ ਸਿੰਘ ਦੇ ਸੰਪਰਕ ਵਿਚ ਆਉਣ ਵਾਲੇ ਸਨ। ਇਸੇ ਨੂੰ ਧਿਆਨ ਵਿਚ ਰੱਖਦੇ ਹੋਏ ਸਿਹਤ ਵਿਭਾਗ ਦੀ ਟੀਮ ਵਲੋਂ ਪਿੰਡ ਵਾਸੀਆਂ ਦੇ ਕੋਰੋਨਾ ਟੈਸਟ ਕੀਤੇ ਜਾ ਰਹੇ ਹਨ। ਹੁਣ ਤਕ 67 ਪਿੰਡ ਵਾਸੀਆਂ ਦੇ ਸੈਂਪਲ ਟੈਸਟ ਲਈ ਭੇਜੇ ਜਾ ਚੁੱਕੇ ਹਨ। ਇਸ ਤਰ੍ਹਾਂ Covid-19 ਮਰੀਜ਼ਾਂ ਦੀ ਗਿਣਤੀ ਵਧਣ ਨਾਲ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ ਤੇ ਪ੍ਰਸ਼ਾਸਨ ਦੀ ਚਿੰਤਾ ਵੀ ਵਧ ਗਈ ਹੈ।
ਕੋਰੋਨਾ ਪਾਜੀਟਿਵ ਵਿਅਕਤੀਆਂ ਨੂੰ ਆਈਸੋਲੇਟ ਕਰ ਦਿੱਤਾ ਗਿਆ ਹੈ। ਟਾਂਡਾ ਵਿਖੇ ਕੋਰੋਨਾ ਦੀ ਚੇਨ ਨਹੀਂ ਟੁੱਟ ਰਹੀ। SMO ਕੇ. ਆਰ. ਬਾਲੀ ਦੀ ਅਗਵਾਈ ਵਿਚ ਸਰਕਾਰੀ ਹਸਪਤਾਲ ਟਾਂਡਾ ਦੀ ਟੀਮ ਨੋਡਲ ਅਫਸਰ ਡਾ. ਹਰਪ੍ਰੀਤ ਸਿੰਘ, ਡਾਕਟਰ ਕਰਨ ਵਿਰਕ, ਡਾ. ਰਵੀ ਕੁਮਾਰ, ਸਵਿੰਦਰ ਸਿੰਘ, ਰਵਿੰਦਰ ਸਿੰਘ, ਬਲਜੀਤ ਸਿੰਘ, ਗੁਰਜੀਤ ਸਿੰਘ ਵਲੋਂ ਪਿੰਡ ਦੇ ਲੋਕਾਂ ਦੇ ਸੈਂਪਲ ਲਏ ਗਏ ਅਤੇ ਟੈਸਟ ਲਈ ਭੇਜੇ ਗਏ। ਭਾਵੇਂ ਸੂਬਾ ਸਰਕਾਰ ਵਲੋਂ ਲੌਕਡਾਊਨ ਲਈ ਨਵੀਆਂ ਗਾਈਡਲਾਈਜ਼ ਜਾਰੀ ਕੀਤੀਆਂ ਗਈਆਂ ਹਨ ਪਰ ਸਾਡਾ ਹਰੇਕ ਦਾ ਫਰਜ਼ ਬਣਦਾ ਹੈ ਕਿ ਅਸੀਂ ਸੋਸ਼ਲ ਡਿਸਟੈਂਸਿੰਗ ਦਾ ਪਾਲਣ ਕਰੀਏ ਅਤੇ ਮਾਸਕ ਦੀ ਵਰਤੋਂ ਜ਼ਰੂਰ ਕਰੀਏ ਅਤੇ ਜੇ ਬਹੁਤ ਹੀ ਲੋੜ ਹੋਵੇ ਤਾਂ ਹੀ ਘਰ ਤੋਂ ਬਾਹਰ ਨਿਕਲੀਏ।