IMD issues yellow alert: ਤਿਰੂਵਨੰਤਪੁਰਮ: ਕੇਰਲ ਵਿੱਚ ਮਾਨਸੂਨ ਨੇ ਦਸਤਕ ਦੇ ਦਿੱਤੀ ਹੈ । ਮੌਸਮ ਵਿਭਾਗ ਅਨੁਸਾਰ ਦੱਖਣੀ-ਪੱਛਮੀ ਮਾਨਸੂਨ ਕੇਰਲ ਪਹੁੰਚ ਗਿਆ ਹੈ । ਕੇਰਲ ਵਿੱਚ ਭਾਰੀ ਮੀਂਹ ਦਰਮਿਆਨ ਭਾਰਤੀ ਮੌਸਮ ਵਿਭਾਗ ਵੱਲੋਂ ਸੂਬੇ ਦੇ 9 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ । IMD ਦੇ ਡਿਪਟੀ ਡਾਇਰੈਕਟਰ ਜਨਰਲ ਆਨੰਦ ਕੁਮਾਰ ਸ਼ਰਮਾ ਨੇ ਸੋਮਵਾਰ ਨੂੰ ਕਿਹਾ ਕਿ ਅੱਜ ਮਾਨਸੂਨ ਕੇਰਲ ਪਹੁੰਚਿਆ ਹੈ । ਉੱਤਰ ਮੱਧ ਮਹਾਰਾਸ਼ਟਰ ਦੇ ਦਾਦਰਾ ਨਗਰ ਹਵੇਲੀ, ਨਰਮ ਦਬਾਅ ਵਾਲੇ ਖੇਤਰ ਦੇ ਕਾਰਨ ਡਿਪਰੈਸ਼ਨ ਕਾਰਨ 3-4 ਜੂਨ ਵਿਚਾਲੇ ਦਮਨ ਦੀਵ ਵਿੱਚ ਭਾਰੀ ਮੀਂਹ ਪਵੇਗਾ ।
ਕੇਰਲ ਵਿੱਚ ਭਾਰੀ ਬਾਰਿਸ਼ ਵਿਚਾਲੇ ਭਾਰਤੀ ਮੌਸਮ ਵਿਭਾਗ ਵੱਲੋਂ ਕੇਰਲ ਦੇ ਤਿਰੂਵਨੰਤਪੁਰਮ, ਕੋਲਮ, ਪਠਾਨਮਥਿੱਟਾ, ਅਲਾਪੁੱਝਾ, ਕੋਟਾਯਮ, ਇਡੁੱਕੀ, ਮਲਪੁਰਮ,ਏਏਰਨਾਕੁਲਮ ਅਤੇ ਕੰਨੂਰ ਜ਼ਿਲਿਆਂ ਵਿਚ ਯੈਲੋ ਅਲਰਟ ਜਾਰੀ ਕੀਤਾ ਹੈ । ਦਰਅਸਲ, ਕਰੇਲ ਦੀ ਕਈ ਹਿੱਸਿਆਂ ਵਿੱਚ ਭਾਰੀ ਮੀਂਹ ਪੈ ਰਿਹਾ ਹੈ, ਜਿਸ ਕਾਰਨ ਤਾਪਮਾਨ ਕਾਫੀ ਹੇਠਾਂ ਚੱਲਾ ਗਿਆ ਹੈ ।
ਭਾਰਤੀ ਮੌਸਮ ਵਿਭਾਗ ਅਨੁਸਾਰ ਤਿਰੂਵਨੰਤਪੁਰਮ ਵਿੱਚ ਦਿਨ ਦਾ ਤਾਪਮਾਨ 25 ਡਿਗਰੀ ਤੱਕ ਚੱਲਾ ਗਿਆ ਹੈ । ਕੇਰਲ ਦੇ ਦੱਖਣੀ ਤੱਟੀ ਇਲਾਕਿਆਂ ਅਤੇ ਲਕਸ਼ਦੀਪ ਵਿੱਚ ਬੀਤੇ ਚਾਰ ਦਿਨਾਂ ਤੋਂ ਲਗਾਤਾਰ ਮੀਂਹ ਪੈ ਰਿਹਾ ਹੈ । ਮੌਸਮ ਵਿਭਾਗ ਵੱਲੋਂ ਸ਼ਨੀਵਾਰ ਨੂੰ ਇਸ ਨੂੰ ਮਾਨਸੂਨ ਤੋਂ ਪਹਿਲਾਂ ਪੈਣ ਵਾਲਾ ਮੀਂਹ ਦੱਸਿਆ ਸੀ । ਹਾਲਾਂਕਿ ਨਿਜੀ ਮੌਸਮ ਏਜੰਸੀ ਸਕਾਈਮੇਟ ਨੇ ਦਾਅਵਾ ਕੀਤਾ ਸੀ ਕਿ ਦੱਖਣੀ-ਪੱਛਮੀ ਮਾਨਸੂਨ ਨੇ ਕੇਰਲ ਦੇ ਤੱਟ ਤੇ ਦਸਤਕ ਦੇ ਦਿੱਤੀ ਹੈ ।
ਦੱਸ ਦੇਈਏ ਕਿ ਭਾਰਤੀ ਮੌਸਮ ਵਿਭਾਗ (IMD) ਦੇ ਡਾਇਰੈਕਟਰ ਜਨਰਲ ਮਹਾਪਾਤਰਾਂ ਨੇ ਐਤਵਾਰ ਨੂੰ ਕਿਹਾ ਸੀ ਕਿ ਮਾਨਸੂਨ ਅਜੇ ਕੇਰਲ ਨਹੀਂ ਪਹੁੰਚਿਆ ਹੈ, ਅਸੀਂ ਇਸ ਦੀ ਨਿਯਮਤ ਤੌਰ ‘ਤੇ ਨਿਗਰਾਨੀ ਕਰ ਰਹੇ ਹਾਂ । ਮਾਨਸੂਨ ਦੇ 1 ਜੂਨ ਨੂੰ ਕੇਰਲਾ ਵਿਚ ਆਉਣ ਦੀ ਉਮੀਦ ਹੈ।