Students protest against increase in fees : ਪੰਜਾਬ ਸਰਕਾਰ ਵੱਲੋਂ 27 ਮਈ ਨੂੰ ਹੋਈ ਕੈਬਨਿਟ ਮੀਟਿੰਗ ਵਿਚ ਸਰਕਾਰ ਵੱਲੋਂ ਚਲਾਏ ਜਾ ਰਹੇ ਮੈਡੀਕਲ ਕਾਲਜਾਂ ਵਿਚ ਪੂਰੇ ਪੰਜਾਬ ਸਾਲ ਦੇ ਕੋਰਸ ਦੀ ਫੀਸ ਵਿਚ 80 ਫੀਸਦੀ ਦਾ ਵਾਧਾ ਕੀਤਾ ਗਿਆ ਸੀ, ਜਿਸ ਦਾ ਮੈਡੀਕਲ ਕਾਲਜ ਦੇ ਵਿਦਿਆਰਥੀਆਂ ਵੱਲੋਂ ਸਖਤ ਵਿਰੋਧ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਸਰਕਾਰੀ ਮੈਡੀਕਲ ਕਾਲਜ (ਜੀਐਮਸੀ) ਦੇ ਵਿਦਿਆਰਥੀਆਂ ਨੇ ਐਤਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਓਪੀ ਸੋਨੀ ਅਤੇ ਪਰਿਵਾਰ ਭਲਾਈ ਮੰਤਰਾਲਾ ਤੇ ਸਿਹਤ ਕਲਿਆਣ ਨੂੰ ਚਿੱਠੀ ਲਿਖ ਕੇ ਸੂਬੇ ਵਿਚ ਐਮਬੀਬੀਐਸ ਫੀਸ ਨੂੰ ਘੱਟ ਕਰਨ ਦੀ ਬੇਨਤੀ ਕੀਤੀ ਹੈ।
ਜ਼ਿਕਰਯੋਗ ਹੈ ਕਿ ਕੋਰੋਨਾ ਵਾਇਰਸ ਕਾਰਨ ਲੱਗੇ ਲੌਕਡਾਊਨ ਕਾਰਨ ਇਕ ਤਾਂ ਪਹਿਲਾਂ ਹੀ ਆਮ ਜਨਤਾ ਆਰਥਿਕ ਮਾਰ ਝੱਲ ਰਹੀ ਹੈ ਅਤੇ ਉਤੋਂ ਸਰਕਾਰ ਵੱਲੋਂ ਇਸ ਤਰ੍ਹਾਂ ਫੀਸਾਂ ਵਿਚ ਵਾਧਾ ਕਰਨ ਨਾਲ ਵਿਦਿਆਰਥੀਆਂ ਵਿਚ ਰੋਸ ਪਾਇਆ ਜਾ ਰਿਹਾ ਹੈ। ਵਿਦਿਆਰਥੀਆਂ ਦਾ ਕਹਿਣਾ ਹੈ ਕਿ ਇਸ ਤਰ੍ਹਾਂ ਸਰਕਾਰ ਵੱਲੋਂ ਫੀਸਾਂ ਵਧਾਏ ਜਾਣ ਨਾਲ ਮੱਧਮ ਵਰਗ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਵਰਗ ਲਈ ਮੁਸ਼ਕਲ ਪੈਦਾ ਹੋ ਗਈ ਹੈ। ਵਿਦਿਆਰਥੀਆਂ ਦਾ ਕਹਿਣਾ ਹੈ ਕਿ ਇਸ ਦੌਰਾਨ ਪੰਜਾਬ ਸਰਕਾਰ ਵੱਲੋਂ ਫੀਸਾਂ ਵਧਾਉਣਾ ਸਹੀ ਨਹੀਂ ਹੈ, ਇਸ ਨਾਲ ਆਰਥਿਕ ਰੂਪ ਤੋਂ ਕਮਜ਼ੋਰ ਵਰਗ ਲਈ ਫੀਸਾਂ ਦਾ ਭੁਗਤਾਨ ਕਰਨਾ ਨਾਮੁਮਕਿਨ ਹੈ। ਮੈਡੀਕਲ ਸਟੂਡੈਂਟਸ ਐਸੋਸੀਏਸ਼ਨ ਵੱਲੋਂ ਇਹ ਵੀ ਕਿਹਾ ਗਿਆ ਹੈ ਕਿ ਸਰਕਾਰ ਦਾ ਇਹ ਕਦਮਸੁਪਰੀਮ ਕੋਰਟ ਦੇ ਹੁਕਮਾਂ ਦੀ ਵੀ ਉਲੰਘਣਾ ਹੈ।