ਮਾਨਸਾ : ਮਾਨਸਾ ਪੁਲਿਸ ਨੇ ਨਸਿ਼ਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਵੱਖ ਵੱਖ ਥਾਵਾਂ ਤੋੋਂ 13 ਵਿਆਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਵਿਰੁੱਧ 10 ਮੁਕੱਦਮੇ ਦਰਜ਼ ਕੀਤੇ ਹਨ। ਗ੍ਰਿ਼ਫਤਾਰ ਕੀਤੇ ਦੋੋਸ਼ੀਆਂ ਪਾਸੋੋਂ 6 ਗ੍ਰਾਮ ਹੈਰੋਇੰਨ (ਚਿੱਟਾ) ਸਮੇਤ ਮੋੋਟਰਸਾਈਕਲ, 75 ਲੀਟਰ ਲਾਹਣ ਅਤੇ 59 ਬੋੋਤਲਾਂ ਸ਼ਰਾਬ ਸਮੇਤ ਮੋੋਟਰਸਾਈਕਲ ਦੀ ਬਰਾਮਦਗੀ ਕੀਤੀ ਗਈ ਹੈ। ਐਸ.ਐਸ.ਪੀ. ਮਾਨਸਾ ਡਾ. ਨਰਿੰਦਰ ਭਾਰਗਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਥਾਣਾ ਬਰੇਟਾ ਦੀ ਪੁਲਿਸ ਪਾਰਟੀ ਨੇ ਸ਼ਨੀ ਕੁਮਾਰ ਪੁੱਤਰ ਰਾਜਿੰਦਰ ਕੁਮਾਰ ਅਤੇ ਸੁਭਮ ਕੁਮਾਰ ਪੁੱਤਰ ਰਾਕੇਸ਼ ਕੁਮਾਰ ਨੂੰ ਮੋੋਟਰਸਾਈਕਲ ਨੰ:ਪੀਬੀ.31ਜੀ—6628 ਸਮੇਤ ਗ੍ਰਿਫਤਾਰ ਕਰਕੇ 6 ਗ੍ਰਾਮ ਹੈਰੋਇੰਨ (ਚਿੱਟਾ) ਬਰਾਮਦ ਹੋੋਣ ਤੇ ਦੋਨਾਂ ਦੋਸ਼ੀਆਂ ਵਿਰੁੱਧ ਥਾਣਾ ਬਰੇਟਾ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮਾ ਦਰਜ਼ ਕਰਾਇਆ ਗਿਆ।ਜਿਨ੍ਹਾਂ ਦੀ ਮੁੱਢਲੀ ਪੁੱਛਗਿੱਛ ਤੇ ਅ/ਧ 29 ਐਨ.ਡੀ.ਪੀ.ਐਸ. ਐਕਟ ਦਾ ਵਾਧਾ ਕਰਕੇ ਅੰਕੁਸ਼ ਕੁਮਾਰ ਪੁੱਤਰ ਬਾਬੂ ਰਾਮ ਵਾਸੀ ਬਰੇਟਾ ਨੂੰ ਦੋਸ਼ੀ ਨਾਮਜਦ ਕਰਕੇ ਗ੍ਰਿਫਤਾਰ ਕੀਤਾ ਗਿਆ ਹੈ। ਗ੍ਰਿਫਤਾਰ ਤਿੰਨਾਂ ਦੋਸ਼ੀਆਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਹੋੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ।
ਥਾਣਾ ਜੌੜਕੀਆਂ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਸੁੰਦਰ ਸਿੰਘ ਪੁੱਤਰ ਬਾਰੂ ਸਿੰਘ ਵਾਸੀ ਮੀਆਂ ਵਿਰੁੱਧ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਕਰਾਇਆ, ਪੁਲਿਸ ਪਾਰਟੀ ਨੇ ਰੇਡ ਕਰਕੇ ਦੋਸ਼ੀ ਨੂੰ ਮੌੌਕੇ ਤੇ ਕਾਬੂ ਕਰਕੇ 25 ਲੀਟਰ ਲਾਹਣ ਬਰਾਮਦ ਕੀਤਾ ਗਿਆ।ਇਸੇ ਤਰਾਂ ਥਾਣਾ ਸਿਟੀ ਬੁਢਲਾਡਾ ਦੀ ਪੁਲਿਸ ਪਾਰਟੀ ਨੇ ਕੀਰਤਨ ਰਾਮ ਪੁੱਤਰ ਪੱਪੂ ਰਾਮ ਵਾਸੀ ਬੁਢਲਾਡਾ ਨੂੰ ਕਾਬੂ ਕਰਕੇ 11 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਮਾਲਟਾ (ਹਰਿਆਣਾ) ਬਰਾਮਦ ਹੋਣ ਤੇ ਦੋਸ਼ੀ ਦੇ ਵਿਰੁੱਧ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕਰਵਾਇਆ ਗਿਆ ਹੈ। ਥਾਣਾ ਬਰੇਟਾ ਦੀ ਪੁਲਿਸ ਪਾਰਟੀ ਨੇ ਵਿੱਕੀ ਸਿੰਘ ਪੁੱਤਰ ਭੋਲਾ ਸਿੰਘ ਵਾਸੀ ਬਰੇਟਾ ਨੂੰ ਕਾਬੂ ਕਰਕੇ 9 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਹੋਣ ਤੇ ਦੋਸ਼ੀ ਦੇ ਵਿਰੁੱਧ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕਰਵਾਇਆ ਗਿਆ ਹੈ। ਥਾਣਾ ਸਰਦੂਲਗੜ ਦੀ ਪੁਲਿਸ ਪਾਰਟੀ ਨੇ ਬਲਵਿੰਦਰ ਸਿੰਘ ਪੁੱਤਰ ਗੁਰਬਚਨ ਸਿੰਘ ਵਾਸੀ ਸੰਘਾ ਨੂੰ ਕਾਬੂ ਕਰਕੇ 9 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਹੋਣ ਤੇ ਦੋਸ਼ੀ ਦੇ ਵਿਰੁੱਧ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕਰਵਾਇਆ ਗਿਆ ਹੈ।ਥਾਣਾ ਸਰਦੂਲਗੜ ਦੀ ਪੁਲਿਸ ਪਾਰਟੀ ਨੇ ਹੀਰਾ ਲਾਲ ਪੁੱਤਰ ਪੂਰਨ ਰਾਮ ਵਾਸੀ ਖੈਰਾ ਖੁਰਦ ਨੂੰ ਕਾਬੂ ਕਰਕੇ 9 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਹੋਣ ਤੇ ਦੋਸ਼ੀ ਦੇ ਵਿਰੁੱਧ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕਰਵਾਇਆ ਗਿਆ ਹੈ। ਥਾਣਾ ਭੀਖੀ ਦੀ ਪੁਲਿਸ ਪਾਰਟੀ ਨੇ ਕੌੌਰ ਸਿੰਘ ਪੁੱਤਰ ਅਮਰ ਸਿੰਘ ਵਾਸੀ ਅਤਲਾ ਕਲਾਂ ਨੂੰ ਕਾਬੂ ਕਰਕੇ 7 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਹੋਣ ਤੇ ਦੋਸ਼ੀ ਦੇ ਵਿਰੁੱਧ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕਰਵਾਇਆ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਥਾਣਾ ਝੁਨੀਰ ਦੀ ਪੁਲਿਸ ਪਾਰਟੀ ਨੇ ਬਲਵੀਰ ਸਿੰਘ ਪੁੱਤਰ ਮੰਗਲ ਸਿੰਘ ਵਾਸੀ ਹੀਰਕੇ ਨੂੰ ਕਾਬੂ ਕਰਕੇ 7 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਹੋਣ ਤੇ ਦੋਸ਼ੀ ਦੇ ਵਿਰੁੱਧ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕਰਵਾਇਆ ਗਿਆ ਹੈ। ਥਾਣਾ ਬਰੇਟਾ ਦੀ ਪੁਲਿਸ ਪਾਰਟੀ ਨੇ ਜਗਤਾਰ ਸਿੰਘ ਪੁੱਤਰ ਨਛੱਤਰ ਸਿੰਘ ਅਤੇ ਹਾਕਮ ਸਿੰਘ ਪੁੱਤਰ ਲਾਭ ਸਿੰਘ ਵਾਸੀ ਕੁਲਰੀਆ ਨੂੰ ਮੋੋਟਰਸਾਈਕਲ ਡਿਸਕਵਰ ਬਿਨਾ ਨੰਬਰੀ ਸਮੇਤ ਕਾਬੂ ਕਰਕੇ 7 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਹੋਣ ਤੇ ਦੋਸ਼ੀਆਂ ਦੇ ਵਿਰੁੱਧ ਥਾਣਾ ਬਰੇਟਾ ਵਿਖੇ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕਰਵਾ ਕੇ ਮੋਟਰਸਾਈਕਲ ਨੂੰ ਕਬਜਾ ਪੁਲਿਸ ਵਿੱਚ ਲਿਆ ਗਿਆ ਹੈ। ਐਸ.ਐਸ.ਪੀ. ਡਾ. ਨਰਿੰਦਰ ਭਾਰਗਵ ਨੇ ਦੱਸਿਆ ਕਿ ਨਸਿ਼ਆਂ ਅਤੇ ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ।