India Weather forecast: ਚੱਕਰਵਾਤੀ ਤੂਫਾਨ ਨਿਸਰਗ ਕਮਜ਼ੋਰ ਹੋ ਗਿਆ ਹੈ, ਪਰ ਭਾਰੀ ਬਾਰਿਸ਼ ਦੇ ਰੂਪ ਵਿੱਚ ਇਸਦਾ ਪ੍ਰਭਾਵ ਅਜੇ ਵੀ ਕਈ ਰਾਜਾਂ ਵਿੱਚ ਜਾਰੀ ਹੈ । ਮੌਸਮ ਵਿਭਾਗ ਨੇ ਅੱਜ ਸ਼ੁੱਕਰਵਾਰ ਯਾਨੀ ਦਿੱਲੀ ਐਨਸੀਆਰ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ । ਇਸਦੇ ਨਾਲ ਹੀ ਮੌਸਮ ਵਿਭਾਗ ਨੇ ਮਹਾਂਰਾਸ਼ਟਰ, ਮੱਧ ਪ੍ਰਦੇਸ਼, ਛੱਤੀਸਗੜ, ਬਿਹਾਰ, ਝਾਰਖੰਡ, ਗੁਜਰਾਤ, ਹਰਿਆਣਾ, ਪੰਜਾਬ ਅਤੇ ਰਾਜਸਥਾਨ ਦੇ ਕਈ ਇਲਾਕਿਆਂ ਵਿੱਚ ਭਾਰੀ ਬਾਰਿਸ਼ ਹੋਣ ਦੀ ਭਵਿੱਖਬਾਣੀ ਕੀਤੀ ਹੈ । ਪਿਛਲੇ ਦੋ ਦਿਨਾਂ ਤੋਂ ਹੋ ਰਹੀ ਬਾਰਿਸ਼ ਨੇ ਕਈਂ ਰਾਜਾਂ ਵਿੱਚ ਤਾਪਮਾਨ ਘਟਾ ਦਿੱਤਾ ਹੈ । ਦਿੱਲੀ ਐਨਸੀਆਰ ਵਿੱਚ ਵੀਰਵਾਰ ਨੂੰ ਹਲਕੀ ਬਾਰਿਸ਼ ਹੋਈ, ਜਿਸ ਨਾਲ ਇੱਥੇ ਮੌਸਮ ਸੁਹਾਵਣਾ ਹੋ ਗਿਆ ਹੈ ।
ਮੌਸਮ ਵਿਭਾਗ ਅਨੁਸਾਰ ਅਗਲੇ 24 ਘੰਟਿਆਂ ਵਿੱਚ ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼ ਵਿੱਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ । ਇਸ ਦੇ ਨਾਲ ਹੀ ਝਾਰਖੰਡ, ਛੱਤੀਸਗੜ, ਤੇਲੰਗਾਨਾ, ਬਿਹਾਰ, ਪੱਛਮੀ ਬੰਗਾਲ, ਦਿੱਲੀ, ਰਾਜਸਥਾਨ, ਹਰਿਆਣਾ ਅਤੇ ਪੰਜਾਬ ਦੇ ਕੁਝ ਹਿੱਸਿਆਂ ਵਿੱਚ ਦਰਮਿਆਨੀ ਤੋਂ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ । ਦੱਖਣੀ ਭਾਰਤ, ਕਰਨਾਟਕ, ਕੇਰਲਾ, ਗੋਆ, ਮਹਾਰਾਸ਼ਟਰ, ਅੰਡੇਮਾਨ ਅਤੇ ਨਿਕੋਬਾਰ ਆਈਲੈਂਡਜ਼, ਓਡੀਸ਼ਾ, ਆਂਧਰਾ ਪ੍ਰਦੇਸ਼ ਅਤੇ ਗੁਜਰਾਤ ਦੇ ਕੁਝ ਹਿੱਸਿਆਂ ਵਿਚ ਦਰਮਿਆਨੀ ਬਾਰਿਸ਼ ਹੋਣ ਦੀ ਉਮੀਦ ਹੈ । ਮੌਸਮ ਵਿਭਾਗ ਨੇ ਸ਼ੁੱਕਰਵਾਰ ਨੂੰ ਉਤਰਾਖੰਡ ਵਿੱਚ ਤੂਫਾਨ ਦੇ ਨਾਲ ਭਾਰੀ ਬਾਰਿਸ਼ ਲਈ ਅਲਰਟ ਜਾਰੀ ਕੀਤਾ ਗਿਆ ਹੈ । ਖ਼ਤਰੇ ਦੇ ਮੱਦੇਨਜ਼ਰ ਇੱਥੇ ਓਰੇਂਜ ਅਲਰਟ ਜਾਰੀ ਕੀਤਾ ਗਿਆ ਹੈ ।
ਵੀਰਵਾਰ ਨੂੰ ਬਿਹਾਰ ਦੇ ਕੁਝ ਹਿੱਸਿਆਂ ਵਿੱਚ ਬਾਰਿਸ਼ ਹੋਈ । ਇਸ ਦੇ ਨਾਲ ਹੀ ਸ਼ੁੱਕਰਵਾਰ ਨੂੰ ਮੌਸਮ ਵਿਭਾਗ ਨੇ ਬਿਹਾਰ ਵਿੱਚ ਬਾਰਿਸ਼ ਦੀ ਚੇਤਾਵਨੀ ਜਾਰੀ ਕੀਤੀ ਹੈ । ਜਿਸ ਵਿੱਚ 6 ਜੂਨ ਤੱਕ ਬਾਰਿਸ਼ ਹੋਣ ਦੀ ਸੰਭਾਵਨਾ ਹੈ । ਇਸ ਤੋਂ ਇਲਾਵਾ ਉੱਤਰ ਪ੍ਰਦੇਸ਼ ਦੇ ਅੱਲਗ-ਅਲੱਗ ਹਿੱਸਿਆਂ ਵਿੱਚ ਵੀਰਵਾਰ ਨੂੰ ਮੌਸਮ ਸੁਹਾਵਣਾ ਹੋ ਗਿਆ ਅਤੇ ਲੁੱਕਣ ਨੂੰ ਗਰਮੀ ਨੂੰ ਰਾਹਤ ਮਿਲੀ । ਉੱਥੇ ਹੀ ਦੂਜੇ ਪਾਸੇ ਭਿਆਨਕ ਚੱਕਰਵਾਤੀ ਤੂਫਾਨ ‘ਨਿਸਰਗ’ ਕਾਰਨ ਗੁਜਰਾਤ ਦੇ ਕਈ ਹਿੱਸਿਆਂ ਵਿੱਚ ਪਿਛਲੇ 24 ਘੰਟਿਆਂ ਵਿੱਚ ਭਾਰੀ ਬਾਰਿਸ਼ ਹੋਈ ਹੈ। ਚੱਕਰਵਾਤ ਬੁੱਧਵਾਰ ਨੂੰ ਰਾਜ ਦੇ ਦੱਖਣੀ ਤੱਟ ‘ਤੇ ਪਹੁੰਚ ਗਿਆ, ਪਰ ਇਸ ਨਾਲ ਭਾਰੀ ਨੁਕਸਾਨ ਨਹੀਂ ਹੋਇਆ ।