One more Corona Positive : ਕੋਰੋਨਾ ਦਾ ਕਹਿਰ ਪੂਰੇ ਵਿਸ਼ਵ ਵਿਚ ਫੈਲਿਆ ਹੋਇਆ ਹੈ ਤੇ ਪੰਜਾਬ ਦਾ ਕੋਈ ਵੀ ਜਿਲ੍ਹਾ ਇਸ ਤੋਂ ਅਛੂਤਾ ਨਹੀਂ ਰਿਹਾ ਹੈ। ਜਿਲ੍ਹਾ ਤਰਨਤਾਰਨ ਵਿਖੇ ਕੋਰੋਨਾ ਦਾ ਕਹਿਰ ਵਧਦਾ ਜਾ ਰਿਹਾ ਹੈ। ਅੱਜ ਇਕ ਹੋਰ ਕੋਰੋਨਾ ਪਾਜੀਟਿਵ ਕੇਸ ਦੀ ਪੁਸ਼ਟੀ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ ਪੀੜਤ ਨੂੰ ਆਈਸੋਲੇਸ਼ਨ ਵਾਰਡ ਵਿਚ ਭਰਤੀ ਕਰਵਾਇਆ ਗਿਆ ਹੈ ਤੇ ਡਾਕਟਰਾਂ ਵਲੋਂ ਉਸ ਦਾ ਇਲਾਜ ਸ਼ੁਰੂ ਕਰ ਦਿੱਤਾ ਗਿਆ ਹੈ, ਇਸ ਤੋਂ ਪਹਿਲਾਂ ਵੀ 4 ਕੋਰੋਨਾ ਪੀੜਤਾਂ ਦਾ ਇਲਾਜ ਆਈਸੋਲੇਸ਼ਨ ਵਾਰਡ ਵਿਚ ਚੱਲ ਰਿਹਾ ਹੈ ਤੇ ਇਕ ਜਿਲ੍ਹੇ ਵਿਚ ਇਕ ਕੋਰੋਨਾ ਪਾਜੀਟਿਵ ਮਰੀਜ਼ ਦੀ ਮੌਤ ਵੀ ਹੋ ਚੁੱਕੀ ਹੈ। ਉਕਤ ਜਾਣਕਾਰੀ SMO ਡਾ. ਇੰਦਰ ਮੋਹਨ ਗੁਪਤਾ ਨੇ ਦਿੱਤੀ।
ਸਿਹਤ ਵਿਭਾਗ ਦੀ ਟੀਮ ਵਲੋਂ ਪੀੜਤ ਲੋਕਾਂ ਦੇ ਸੰਪਰਕ ਵਿਚ ਆਉਣ ਵਾਲੇ ਵਿਅਕਤੀਆਂ ਦੇ ਸੈਂਪਲ ਲੈ ਕੇ ਭੇਜੇ ਜਾ ਰਹੇ ਹਨ ਤਾਂ ਜੋ ਕੋਰੋਨਾ ਦੀ ਲਾਗ ਨੂੰ ਕੰਟਰੋਲ ਕੀਤਾ ਜਾ ਸਕੇ। ਅੱਜ ਜਿਸ ਵਿਅਕਤੀ ਦੀ ਰਿਪੋਰਟ ਕੋਰੋਨਾ ਪਾਜੀਟਿਵ ਆਈ ਹੈ, ਉਹ ਖਡੂਰ ਸਾਹਿਬ ਦੇ ਪਿੰਡ ਇਲੀਆਂ ਦਾ ਰਹਿਣ ਵਾਲਾ ਹੈ ਅਤੇ ਉਹ ਪਿਛਲੇ ਦਿਨੀਂ ਹੀ ਦੁਬਈ ਤੋਂ ਵਾਪਸ ਪਰਤਿਆ ਸੀ। ਉਸ ਨੂੰ ਬੀਬੀ ਅਮਰੋ ਖਡੂਰ ਸਾਹਿਬ ਵਿਖੇ ਕੁਆਰੰਟਾਈਨ ਕੀਤਾ ਗਿਆ ਸੀ ਤੇ 3 ਜੂਨ ਨੂੰ ਉਸ ਦੇ ਸੈਂਪਲ ਟੈਸਟ ਲਈ ਭੇਜੇ ਗਏ ਸਨ ਜਿਸ ਦੀ ਰਿਪੋਰਟ ਅੱਜ ਪਾਜੀਟਿਵ ਆਈ ਹੈ।
ਪੰਜਾਬ ਵਿੱਚ ਪਿਛਲੇ ਦਿਨਾਂ ਤੋਂ ਕੋਰੋਨਾਵਾਇਰਸ ਤੋਂ ਪ੍ਰਭਾਵਿਤ ਮਰੀਜ਼ਾਂ ਦੀ ਲੜੀ ਟੁੱਟ ਨਹੀਂ ਰਹੀ ਤੇ ਲੰਘੇ 24 ਘੰਟਿਆਂ ਦੌਰਾਨ 56 ਨਵੇਂ ਕੇਸ ਸਾਹਮਣੇ ਆਏ ਹਨ। ਇਸ ਦੇ ਨਾਲ ਹੀ 24 ਮਰਜ਼ੀ ਠੀਕ ਵੀ ਹੋਏ ਹਨ। ਹੁਣ ਤੱਕ ਸੂਬੇ ਵਿੱਚ ਮਰੀਜ਼ਾਂ ਦੀ ਗਿਣਤੀ 2510 ਹੋ ਗਈ ਹੈ ਜਦੋਂਕਿ 2043 ਠੀਕ ਹੋਏ ਹਨ। ਸੂਬੇ ਵਿੱਚ ਕੁੱਲ ਪ੍ਰਭਾਵਿਤ ਵਿਅਕਤੀਆਂ ਦੀ ਗਿਣਤੀ ਵਧ ਕੇ 2510 ਹੋ ਗਈ ਹੈ। ਸਿਹਤ ਵਿਭਾਗ ਦੇ ਅਧਿਕਾਰੀਆਂ ਦਾ ਦੱਸਣਾ ਹੈ ਕਿ 39 ਨਵੇਂ ਕੇਸਾਂ ਚੋਂ 8 ਅਜਿਹੇ ਹਨ ਜਿੱਥੇ ਸੰਕਰਮਣ ਦਾ ਸ਼ਿਕਾਰ ਵਿਅਕਤੀ ਦੂਜੇ ਮੁਲਕ ਜਾਂ ਦੂਜੇ ਸੂਬੇ ਤੋਂ ਪੰਜਾਬ ਆਇਆ ਹੈ। ਕਈ ਥਾਂਵਾਂ ‘ਤੇ ਸੰਕਰਮਣ ਦੇ ਸਰੋਤ ਦਾ ਪਤਾ ਨਹੀਂ ਲੱਗ ਸਕਿਆ। ਇਸੇ ਦੌਰਾਨ ਹੁਣ ਤਕ 2043 ਵਿਅਕਤੀਆਂ ਨੇ ਕਰੋਨਾ ਨੂੰ ਮਾਤ ਦਿੱਤੀ ਹੈ ਤੇ 49 ਵਿਅਕਤੀ ਕੋਰੋਨਾ ਮੂਹਰੇ ਜ਼ਿੰਦਗੀ ਦੀ ਲੜਾਈ ਹਾਰ ਵੀ ਚੁੱਕੇ ਹਨ।