Police Employee reported corona positive : ਜਿਲ੍ਹਾ ਬਰਨਾਲਾ ਦੇ ਮਹਿਲ ਕਲਾਂ ਵਿਚ ਇਕ ਪੁਲਿਸ ਮੁਲਾਜ਼ਮ ਦੀ ਰਿਪੋਰਟ ਕੋਰੋਨਾ ਪਾਜੀਟਿਵ ਆਈ ਹੈ। ਹੁਣ ਤਕ ਬਰਨਾਲਾ ਵਿਚ ਕੋਰੋਨਾ ਦੇ 25 ਮਾਮਲੇ ਸਾਹਮਣੇ ਆ ਚੁੱਕੇ ਹਨ ਅਤੇ ਇਕ ਵਿਅਕਤੀ ਇਸ ਭਿਆਨਕ ਵਾਇਰਸ ਨਾਲ ਮੌਤ ਹੋ ਚੁੱਕੀ ਹੈ। ਹੁਣ ਤਕ ਜਿਲ੍ਹਾ ਬਰਨਾਲਾ ਵਿਖੇ ਕੋਰੋਨਾ ਦੇ 3 ਐਕਟਿਵ ਕੇਸ ਹਨ ਅਤੇ 21 ਮਰੀਜ਼ ਤੰਦਰੁਸਤ ਹੋ ਕੇ ਘਰਾਂ ਨੂੰ ਵੀ ਪਰਤ ਚੁੱਕੇ ਹਨ।
ਮਿਲੀ ਜਾਣਕਾਰੀ ਮੁਤਾਬਕ ਉਕਤ ਪੁਲਿਸ ਮੁਲਾਜ਼ਮ ਬੀਤੇ ਦਿਨੀਂ ਮਾਲੇਰਕੋਟਲਾ ਵਿਚ ਨਸ਼ਾ ਸਮਗਲਰ ਨੂੰ ਫੜਨ ਲਈ ਗਈ ਪੁਲਿਸ ਟੀਮ ਵਿਚ ਸ਼ਾਮਲ ਸੀ। ਇਸ ਤੋਂ ਬਾਅਦ ਜਦੋਂ ਨਸ਼ਾ ਸਮਗਲਰ ਦੀ ਰਿਪੋਰਟ ਕੋਰੋਨਾ ਪਾਜੀਟਿਵ ਆਈ ਤਾਂ ਬਰਨਾਲਾ ਦੇ ਐੱਸ. ਐੱਸ. ਪੀ., ਸਟਾਫ ਤੇ ਥਾਣਾ ਮਹਿਲ ਕਲਾਂ ਦੇ ਸਟਾਫ ਮੈਂਬਰਾਂ ਦੇ ਸੈਂਪਲ ਟੈਸਟ ਲਈ ਭੇਜੇ ਗਏ ਜਿਥੇ ਅੱਜ ਇਕ ਪੁਲਿਸ ਮੁਲਾਜ਼ਮ ਦੀ ਰਿਪੋਰਟ ਪਾਜੀਟਿਵ ਆਈ ਹੈ ਤੇ SSP, DSP, ਸੀ. ਆਈ. ਏ. ਸਟਾਫ ਦੇ ਇੰਚਾਰਜ ਦੀ ਰਿਪੋਰਟ ਨੈਗੇਟਿਵ ਹੈ ਤੇ ਅਜੇ ਤਕ ਕੁਝ ਹੋਰ ਪੁਲਿਸ ਮੁਲਾਜ਼ਮਾਂ ਦੀ ਰਿਪੋਰਟ ਪੈਂਡਿੰਗ ਹੈ।
ਕਲ ਸ਼ੁੱਕਰਵਾਰ ਨੂੰ ਕੋਰੋਨਾ ਨਾਲ 2 ਮੌਤਾਂ ਹੋ ਗਈਆਂ ਤੇ ਕੋਰੋਨਾ ਨਾਲ ਮਰਨ ਵਾਲਿਆਂ ਦਾ ਅੰਕੜਾ 49 ਤਕ ਪੁੱਜ ਗਿਆ ਹੈ। ਇਕ ਮੌਤ ਤਰਨਤਾਰਨ ਨਾਲ ਸਬੰਧਤ ਵਿਅਕਤੀ ਦੀ ਇਕ ਅੰਮ੍ਰਿਤਸਰ ਦੇ ਵਿਅਕਤੀ ਨੇ ਇਸ ਵਾਇਰਸ ਕਾਰਨ ਆਪਣੀ ਜਾਨ ਗੁਆਈ। ਦੋਵੇਂ ਹੀ ਮਰੀਜ਼ ਅੰਮ੍ਰਿਤਸਰ ਵਿਖੇ ਇਲਾਜ ਅਧੀਨ ਸਨ। ਤਰਨਤਾਰਨ ਵਿਚ ਕੋਰੋਨਾ ਨਾਲ ਹੋਣ ਵਾਲੀ ਇਹ ਪਹਿਲੀ ਮੌਤ ਹੈ।