President Harmanjit Singh’s : ਸ. ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਸ. ਹਰਮਨਜੀਤ ਸਿੰਘ ਦੇ ਅਸਤੀਫੇ ਨੂੰ ਰੱਦ ਕਰ ਦਿੱਤਾ ਹੈ। ਉਕਤ ਪ੍ਰਗਟਾਵਾ ਸ. ਹਰਮੀਤ ਸਿੰਘ ਕਾਲਕਾ ਨੇ ਹਰਮਨਜੀਤ ਸਿੰਘ ਨਾਲ ਗੱਲਬਾਤ ਦੌਰਾਨ ਕੀਤਾ। ਗੱਲਬਾਤ ਦੌਰਾਨ ਸ. ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਸ. ਹਰਮਨਜੀਤ ਸਿੰਘ ਪਾਰਟੀ ਦੀ ਰੀੜ੍ਹ ਦੀ ਹੱਡੀ ਹਨ ਅਤੇ ਉਨ੍ਹਾਂ ਦਾ ਅਸਤੀਫਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵਲੋਂ ਨਾਮਨਜ਼ੂਰ ਕਰ ਦਿੱਤਾ ਗਿਆ ਹੈ।
ਸ. ਹਰਮਨਜੀਤ ਸਿੰਘ ਨੂੰ ਕੁਝ ਸ਼ਿਕਾਇਤਾਂ ਹਨ। ਇਸ ਲਈ ਉਨ੍ਹਾਂ ਦੀ ਮੁਲਾਕਾਤ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਕਰਵਾ ਕੇ ਸਾਰੇ ਗਿਲੇ-ਸ਼ਿਕਵੇ ਦੂਰ ਕਰ ਦਿੱਤੇ ਜਾਣਗੇ। ਸ. ਹਰਮੀਤ ਸਿੰਘ ਕਾਲਸਾ ਨੇ ਕਿਹਾ ਕਿ ਉਹ ਪਾਰਟੀ ਲਈ ਆਪਣਾ ਸਾਰਾ ਜੀਵਨ ਗੁਆਉਣ ਵਾਲੇ ਸ. ਹਰਮਨਜੀਤ ਸਿੰਘ ਵਰਗੇ ਆਗੂਆਂ ਨੂੰ ਕਿਸੇ ਵੀ ਕੀਮਤ ‘ਤੇ ਪਾਰਟੀ ਤੋਂ ਵੱਖ ਨਹੀਂ ਕਰਨਗੇ। ਨਾਲ ਹੀ ਉਨ੍ਹਾਂ ਕਿਹਾ ਕਿ ਪੁਰਾਣੇ ਆਗੂਆਂ ਨਾਲ ਹੀ ਪਾਰਟੀ ਮਜ਼ਬੂਤ ਹੁੰਦੀ ਹੈ।
ਉਨ੍ਹਾਂ ਕਿਹਾ ਕਿ ਸ. ਸੁਖਬੀਰ ਸਿੰਘ ਬਾਦਲ ਵਲੋਂ ਹਰਮਨਜੀਤ ਸਿੰਘ ਦ ਦੇ ਅਸਤੀਫੇ ਨੂੰ ਰੱਦ ਕਰ ਦਿੱਤਾ ਗਿਆਹੈ ਕਿਉਂਕਿ ਉਹ ਪਾਰਟੀ ਲਈ ਦਿੱਤੇ ਗਏ ਉਨ੍ਹਾਂ ਦੇ ਸਹਿਯੋਗ ਲਈ ਧੰਨਵਾਦੀ ਹਨ। ਸ. ਸੁਖਬੀਰ ਬਾਦਲਨੇ ਕਿਹਾ ਕਿ ਦਿੱਲੀ ਵਿਚ ਪਾਰਟੀ ਨੂੰ ਖੜ੍ਹੀ ਕਰਨ ਵਿਚ ਸ. ਹਰਮਨਜੀਤ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਦਾ ਵੱਡਮੁੱਲਾ ਯੋਗਦਾਨ ਹੈ ਜਿਸ ਨੂੰ ਕਿਸੇ ਵੀ ਕੀਮਤ ‘ਤੇ ਅਣਗੌਲਿਆ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਦੇ ਸਹਿਯੋਗ ਨਾਲ ਹੀ ਪਾਰਟੀ ਦਾ ਅਕਸ ਪੂਰੇ ਹਿੰਦਸੋਤਾਨ ਵਿਚ ਮਜ਼ਬੂਤ ਬਣਿਆ ਹੈ ਅਤੇ ਹਰਮਨਜੀਤ ਸਿੰਘ ਦੇ ਪਾਰਟੀ ਵਿਚ ਬਣੇ ਰਹਿਣ ਨਾਲ ਹੀ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ।