Immunity booster foods: ਕੋਰੋਨਾ ਵਾਇਰਸ ਪੂਰੇ ਦੇਸ਼ ਵਿਚ ਤੇਜ਼ੀ ਨਾਲ ਫੈਲ ਰਿਹਾ ਹੈ। ਅਜਿਹੇ ‘ਚ ਡਾਕਟਰਾਂ ਦੇ ਅਨੁਸਾਰ ਇਸ ਤੋਂ ਬਚਣ ਲਈ ਸਰੀਰ ਦੀ ਇਮਿਊਨਿਟੀ ਮਜ਼ਬੂਤ ਹੋਣੀ ਚਾਹੀਦੀ ਹੈ। ਇਮਿਊਨ ਸਿਸਟਮ ਨੂੰ ਮਜ਼ਬੂਤ ਬਣਾ ਕੇ ਇਸ ਵਾਇਰਸ ਤੋਂ ਕਾਫ਼ੀ ਹੱਦ ਤਕ ਬਚਿਆ ਜਾ ਸਕਦਾ ਹੈ। ਅਜਿਹੀ ਸਥਿਤੀ ਵਿੱਚ ਇਹ ਜਾਣਨਾ ਮਹੱਤਵਪੂਰਣ ਹੈ ਕਿ ਸਾਡੀ ਇਮਿਊਨਿਟੀ ਮਜ਼ਬੂਤ ਹੈ ਜਾਂ ਨਹੀਂ? ਆਓ ਜਾਣਦੇ ਹਾਂ ਕਿ ਇਮਿਊਨਿਟੀ ਕਮਜ਼ੋਰ ਹੋਣ ਦੇ ਲੱਛਣ ਅਤੇ ਕਾਰਨ ਕੀ ਹਨ ਅਤੇ ਇਸ ਨੂੰ ਮਜ਼ਬੂਤ ਬਣਾਉਣ ਲਈ ਕੁਝ ਘਰੇਲੂ ਨੁਸਖ਼ੇ…
ਇਮਿਊਨਿਟੀ ਕਮਜ਼ੋਰ ਹੋਣ ਦੇ ਲੱਛਣ…
- ਦਿਨ ਭਰ ਥਕਾਵਟ ਮਹਿਸੂਸ ਹੋਣਾ
- ਵਾਰ-ਵਾਰ ਬੀਮਾਰ ਹੋਣਾ
- ਐਲਰਜੀ ਹੋਣਾ
- ਖ਼ਰਾਬ ਪਾਚਨ ਤੰਤਰ
- ਜਖ਼ਮ ਜਲਦੀ ਨਾ ਭਰਨਾ
ਇਮਿਊਨਿਟੀ ਕਮਜ਼ੋਰ ਦੇ ਕਾਰਨ…
- ਪਹਿਲਾਂ ਤੋਂ ਕੋਈ ਬੀਮਾਰੀ
- ਸਿਗਰੇਟ ਸ਼ਰਾਬ ਅਤੇ ਜ਼ੰਕ ਫ਼ੂਡ ਖਾਣਾ
ਇਮਿਊਨਿਟੀ ਨੂੰ ਮਜ਼ਬੂਤ ਕਰਨ ਲਈ ਇਹ ਕਰੋ…
ਲਾਲ ਮਿਰਚ ਦਾ ਪਾਊਡਰ: ਲਾਲ ਮਿਰਚ ਦਾ ਪਾਊਡਰ ਰੋਜ਼ਾਨਾ ਖਾਣਾ ਬਣਾਉਣ ਵਿੱਚ ਇਸਤੇਮਾਲ ਕਰਨਾ ਚਾਹੀਦਾ ਹੈ। ਇਸ ਵਿਚ ਸਾਰੇ ਵਿਟਾਮਿਨਾਂ ਦੇ ਨਾਲ-ਨਾਲ ਸਾਰੇ ਜ਼ਰੂਰੀ ਤੱਤਾਂ ਦੀ ਮਾਤਰਾ ਹੁੰਦੀ ਹੈ। ਅਜਿਹੀ ਸਥਿਤੀ ਵਿਚ ਇਹ ਇਮਿਊਨਿਟੀ ਵਧਾਉਣ ਵਿਚ ਮਦਦ ਕਰਦਾ ਹੈ।
ਬ੍ਰੋਕਲੀ: ਬ੍ਰੋਕਲੀ ਵਿਚ ਵਿਟਾਮਿਨ, ਕੈਲਸ਼ੀਅਮ, ਆਇਰਨ ਅਤੇ ਫਾਈਬਰ ਦੀ ਕਾਫ਼ੀ ਮਾਤਰਾ ਹੁੰਦੀ ਹੈ। ਰੋਜ਼ ਇਕ ਕੱਪ ਬ੍ਰੋਕਲੀ ਖਾਣਾ ਜਾਂ ਸੂਪ ਪੀਣਾ ਸਰੀਰ ਦੀ ਇਮਿਊਨਿਟੀ ਨੂੰ ਵਧਾਉਂਦਾ ਹੈ। ਇਸ ਨਾਲ ਬੀਮਾਰੀਆਂ ਹੋਣ ਦੀ ਸੰਭਾਵਨਾ ਘੱਟ ਜਾਂਦੀ ਹੈ।
ਛੋਲੇ: ਛੋਲੇ ਸਾਰੇ ਪੋਸ਼ਕ ਤੱਤਾਂ ਦੇ ਨਾਲ ਪ੍ਰੋਟੀਨ ਨਾਲ ਵੀ ਭਰਪੂਰ ਹੁੰਦਾ ਹੈ। ਇਸ ਲਈ ਇਸ ਨੂੰ ਲੈਣਾ ਸਰੀਰ ਲਈ ਬਹੁਤ ਫਾਇਦੇਮੰਦ ਹੈ। ਇਹ ਇਮਿਊਨ ਸਿਸਟਮ ਨੂੰ ਮਜ਼ਬੂਤ ਬਣਾਉਂਦਾ ਹੈ ਅਤੇ ਸਰੀਰ ਨੂੰ ਵਧੀਆ ਢੰਗ ਨਾਲ ਕੰਮ ਕਰਨ ਲਈ ਤਾਕਤ ਦਿੰਦਾ ਹੈ। ਇਮਿਊਨਿਟੀ ਨੂੰ ਮਜ਼ਬੂਤ ਕਰਨ ਲਈ ਡ੍ਰਾਈ ਫਰੂਟਸ ਨੂੰ ਆਪਣੀ ਰੋਜ਼ ਦੀ ਡਾਇਟ ਵਿਚ ਸ਼ਾਮਲ ਕਰੋ।
ਸਟ੍ਰਾਬੇਰੀ: ਸਟ੍ਰਾਬੇਰੀ ਵਿਚ ਵਿਟਾਮਿਨ, ਕੈਲਸ਼ੀਅਮ, ਆਇਰਨ, ਐਂਟੀ-ਆਕਸੀਡੈਂਟ ਗੁਣ ਹੁੰਦੇ ਹਨ। ਇਸ ਵਿਚ ਵਿਟਾਮਿਨ ਸੀ ਦੀ ਵੱਡੀ ਮਾਤਰਾ ਹੋਣ ਨਾਲ ਇਸ ਦੀ ਕਮੀ ਨਹੀਂ ਹੁੰਦੀ ਹੈ। ਅਜਿਹੀ ਸਥਿਤੀ ਵਿਚ ਇਸ ਦਾ ਨਿਯਮਤ ਸੇਵਨ ਕਰਨ ਨਾਲ ਸਰੀਰ ਵਿਚ ਐਨਰਜ਼ੀ ਦਾ ਪੱਧਰ ਵੱਧ ਜਾਂਦਾ ਹੈ। ਇਮਿਊਨ ਸਿਸਟਮ ਮਜ਼ਬੂਤ ਹੁੰਦਾ ਹੈ। ਅਜਿਹੀ ਸਥਿਤੀ ਵਿਚ ਰੋਗਾਂ ਨਾਲ ਲੜਨ ਦੀ ਸ਼ਕਤੀ ਵੱਧਦੀ ਹੈ।